ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਮੋਦੀ ਸਰਕਾਰ ਨੇ 54 ਚਾਇਨੀਜ਼ ਐਪ 'ਤੇ ਲਗਾਈ ਰੋਕ! ਦੇਖੋ ਲਿਸਟ

Modi-government-banned-54-chines


Lptv / Chandigarh

ਭਾਰਤ ਸਰਕਾਰ ਨੇ ਇੱਕ ਵਾਰ ਫਿਰ ਚੀਨ 'ਤੇ ਡਿਜੀਟਲ ਹਮਲਾ ਕੀਤਾ ਹੈ। ਸੂਤਰਾਂ ਮੁਤਾਬਕ ਭਾਰਤ ਸਰਕਾਰ 54 ਚੀਨੀ ਐਪਸ ਨੂੰ ਬੈਨ ਕਰੇਗੀ ਜੋ ਭਾਰਤ ਦੀ ਸੁਰੱਖਿਆ ਲਈ ਖਤਰਾ ਬਣੀਆਂ ਹੋਈਆਂ ਹਨ। ਏਐਨਆਈ ਦੇ ਅਨੁਸਾਰ ਇਨ੍ਹਾਂ 54 ਚੀਨੀ ਐਪਸ ਵਿੱਚ ਬਿਊਟੀ ਕੈਮਰਾ, ਸਵੀਟ ਸੈਲਫੀ ਐਚਡੀ, ਸੈਲਫੀ ਕੈਮਰਾ, ਇਕੁਇਲਾਈਜ਼ਰ ਅਤੇ ਬਾਸ ਬੂਸਟਰ, ਆਈਸਲੈਂਡ 2, ਐਸ਼ੇਸ ਆਫ ਟਾਈਮ ਲਾਈਟ, ਵੀਵਾ ਵੀਡੀਓ ਐਡੀਟਰ, ਟੇਨਸੈਂਟ ਐਕਸਰੀਵਰ, ਓਨਮੋਜੀ ਚੇਜ਼, ਓਨਮੋਜੀ ਅਰੇਨਾ, ਐਪਲੌਕ, ਡਿਊਲ ਸਪੇਸ ਲਾਈਟ ਸ਼ਾਮਲ ਹਨ।
ਦਰਅਸਲ, ਪਿਛਲੇ ਸਾਲ ਜੂਨ ਦੀ ਸ਼ੁਰੂਆਤ 'ਚ ਭਾਰਤ ਨੇ ਦੇਸ਼ ਦੀ ਪ੍ਰਭੂਸੱਤਾ ਤੇ ਸੁਰੱਖਿਆ ਦੇ ਖਤਰੇ ਨੂੰ ਧਿਆਨ 'ਚ ਰੱਖਦੇ ਹੋਏ, 59 ਚੀਨੀ ਮੋਬਾਈਲ ਐਪਲੀਕੇਸ਼ਨਾਂ 'ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਵਿਚ ਵਿਆਪਕ ਤੌਰ 'ਤੇ ਵਰਤੇ ਜਾਣ ਵਾਲੇ ਸੋਸ਼ਲ ਮੀਡੀਆ ਪਲੇਟਫਾਰਮ ਜਿਵੇਂ ਕਿ TikTok, WeChat ਤੇ Helo ਸ਼ਾਮਲ ਹਨ। 29 ਜੂਨ ਦੇ ਆਦੇਸ਼ ਵਿੱਚ ਖੁਫੀਆ ਏਜੰਸੀਆਂ ਨੇ ਜ਼ਿਆਦਾਤਰ ਪਾਬੰਦੀਸ਼ੁਦਾ ਐਪਸ ਬਾਰੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਸੀ ਕਿ ਉਪਭੋਗਤਾ ਡੇਟਾ ਇਕੱਠਾ ਕਰ ਰਹੇ ਹਨ ਅਤੇ ਸੰਭਵ ਤੌਰ 'ਤੇ ਉਨ੍ਹਾਂ ਨੂੰ ਬਾਹਰ ਵੀ ਭੇਜ ਰਹੇ ਹਨ।

Modi government banned 54 chinese apps see the list


Popular Posts
Just Now