ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਚੋਣਾਂ ਤੋਂ ਦੋ ਦਿਨ ਪਹਿਲਾਂ ਡੇਰਾ ਸਿਰਸਾ ਕਰੇਗਾ ਸਿਆਸੀ ਧਮਾਕਾ

ਚੋਣਾਂ ਤੋਂ ਦੋ ਦਿਨ ਪਹਿਲਾਂ ਡੇਰਾ ਸਿਰਸਾ ਕਰੇਗਾ ਸਿਆਸੀ ਧਮਾਕਾ


LPTV / Chandigarh

ਦੇਸ਼ ਦੇ ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਕਰਕੇ ਜਿੱਥੇ ਹਰ ਪਾਰਟੀ ਚੋਣਾਂ ਦਾ ਪ੍ਰਚਾਰ ਜ਼ੋਰਸ਼ੋਰ ਨਾਲ ਕਰ ਰਹੀ ਹੈ, ਇਸ ਦੇ ਨਾਲ ਹੀ ਸੂਬੇ ਦੀ ਸਿਆਸਤ 'ਤੇ ਡੇਰਿਆਂ ਦਾ ਪ੍ਰਭਾਵ ਵੀ ਕਿਸੇ ਤੋਂ ਲੁੱਕਿਆ ਨਹੀਂ। ਇਸ ਦੇ ਨਾਲ ਹੀ ਹੁਣ ਤਾਂ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਪੰਜਾਬ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਮਿਲੀ ਪੈਰੋਲ ਨੇ ਸਿਆਸੀ ਸਮੀਕਰਨ ਬਦਲ ਦਿੱਤੇ ਹਨ।

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੌਜੂਦਾ ਮਾਹੌਲ ਦਰਮਿਆਨ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਜੇਲ੍ਹ 'ਚੋਂ ਰਿਹਾਈ ਮਗਰੋਂ ਚੋਣ ਮੈਦਾਨ 'ਚ ਨਿੱਤਰੀਆਂ ਸਾਰੀਆਂ ਪਾਰਟੀਆਂ ਤੇ ਉਮੀਦਵਾਰਾਂ ਦੀਆਂ ਨਜ਼ਰਾਂ ਡੇਰਾ ਮੁਖੀ ਰਾਮ ਰਹੀਮ ਦੇ ਐਲਾਨ 'ਤੇ ਟਿਕੀਆਂ ਹੋਈਆਂ ਹਨ। ਡੇਰਾ ਮੁਖੀ ਦਾ ਐਲਾਨ ਹਰ ਪਿਛਲੀਆਂ ਚੋਣਾਂ ਵਿੱਚ ਜਿੱਤ-ਹਾਰ ਦੀ ਖੇਡ ਵਿੱਚ ਵੱਡੀ ਤਬਦੀਲੀ ਲਿਆਉਂਦਾ ਰਿਹਾ ਹੈ।

ਇਸ ਸਭ ਦੇ ਦਰਮਿਆਨ ਖ਼ਬਰ ਹੈ ਕਿ ਡੇਰਾ ਸਿਰਸਾ ਪੰਜਾਬ ਵਿੱਚ ਇਸ ਵਾਰ 18 ਫਰਵਰੀ ਦੀ ਸ਼ਾਮ ਨੂੰ ਐਲਾਨ ਕਰ ਸਕਦਾ ਹੈ ਕਿ ਡੇਰਾ ਪ੍ਰੇਮੀ ਇਸ ਵਾਰ ਕਿਸ ਸਿਆਸੀ ਪਾਰਟੀ ਨੂੰ ਸਮਰਥਨ ਦੇਣ। ਇਸ ਵਾਰ ਇਹ ਐਲਾਨ ਲੋਕਾਂ ਵਿੱਚ ਨਹੀਂ ਸਗੋਂ ਡੇਰਾ ਪ੍ਰੇਮੀਆਂ ਨੂੰ ਸੰਦੇਸ਼ ਦੇ ਰੂਪ ਵਿੱਚ ਹੀ ਪਹੁੰਚੇਗਾ। ਜ਼ਿਕਰਯੋਗ ਹੈ ਕਿ ਡੇਰਾ ਸਿਰਸਾ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਗਠਜੋੜ ਦਾ ਸਮਰਥਨ ਕੀਤਾ ਸੀ। ਇਸ ਕਾਰਨ ਤੇਜ਼ੀ ਨਾਲ ਵਧ ਰਹੀ ਆਮ ਆਦਮੀ ਪਾਰਟੀ ਨੂੰ ਨੁਕਸਾਨ ਉਠਾਉਣਾ ਪਿਆ ਸੀ।

Two days before the elections Dera Sirsa will make a political explosion


Popular Posts
Just Now