ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

48 ਘੰਟਿਆਂ 'ਚ 4000 ਵਿਦਿਆਰਥੀ ਯੂਕਰੇਨ ਤੋਂ ਵਾਪਸ ਲਿਆਉਣ ਦੀ ਯੋਜਨਾ

48 ਘੰਟਿਆਂ 'ਚ 4000 ਵਿਦਿਆਰਥੀ ਯੂਕਰੇਨ ਤੋਂ ਵਾਪਸ ਲਿਆਉਣ ਦੀ ਯੋਜਨਾ


LPTV / Chandigarh

ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅੱਜ ਅੱਠਵਾਂ ਦਿਨ ਹੈ। ਇਸ ਦੌਰਾਨ ਆਪਰੇਸ਼ਨ ਗੰਗਾ ਤਹਿਤ ਹੁਣ ਤੱਕ ਕਰੀਬ ਇੱਕ ਹਜ਼ਾਰ ਵਿਦਿਆਰਥੀ ਪੰਜ ਜਹਾਜ਼ਾਂ ਰਾਹੀਂ ਭਾਰਤ ਵਾਪਸ ਆ ਚੁੱਕੇ ਹਨ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਦੱਸਿਆ ਹੈ ਕਿ ਅਗਲੇ 48 ਘੰਟਿਆਂ ਦੇ ਅੰਦਰ 4 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਭਾਰਤ ਵਾਪਸ ਲਿਆਉਣ ਦੀ ਯੋਜਨਾ ਹੈ। ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕ ਵਿਸ਼ੇਸ਼ ਉਡਾਣ ਰਾਹੀਂ ਪੋਲੈਂਡ ਤੋਂ ਦਿੱਲੀ ਪੁੱਜੇ, ਜਿਸ ਦੌਰਾਨ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਐੱਮ ਸਿੰਧੀਆ ਨੇ ਕਿਹਾ, ''ਆਪ੍ਰੇਸ਼ਨ ਗੰਗਾ ਤਹਿਤ ਅੱਜ ਬੁਖਾਰੇਸਟ ਤੋਂ 8 ਉਡਾਣਾਂ, ਸੁਸੇਵਾ ਤੋਂ 2 ਉਡਾਣਾਂ, ਕੋਸੀਸ ਤੋਂ 1 ਉਡਾਣ, ਬੁਡਾਪੇਸਟ ਤੋਂ 5 ਉਡਾਣਾਂ ਤੇ ਰੱਜੋ ਤੋਂ 3 ਉਡਾਣਾਂ ਰਾਹੀਂ 3 ਹਜ਼ਾਰ 726 ਭਾਰਤੀਆਂ ਨੂੰ ਭਾਰਤ ਵਾਪਸ ਲਿਆਂਦਾ ਗਿਆ। ਇਸ ਦੇ ਨਾਲ ਹੀ, ਭਾਰਤੀ ਹਵਾਈ ਸੈਨਾ ਦੇ ਬੁਲਾਰੇ ਨੇ ਕਿਹਾ ਹੈ ਕਿ ਭਾਰਤੀ ਹਵਾਈ ਸੈਨਾ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਯੂਕਰੇਨ ਦੇ ਆਸ-ਪਾਸ ਵੱਖ-ਵੱਖ ਥਾਵਾਂ 'ਤੇ ਤਿੰਨ ਹੋਰ ਉਡਾਣਾਂ ਚਲਾ ਰਹੀ ਹੈ।

Plan to bring back 4000 students from Ukraine in 48 hours


Popular Posts
Just Now