ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ    ਆਈ.ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ ਹੋਈ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ    ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ਚ ਲਹਿਰਾਇਆ ਤਿਰੰਗਾLPTV    ਭਾਰੀ ਬਾਰਿਸ਼ ਨੇ ਪਠਾਨਕੋਟ ਦੇ ਜਲ ਨਿਕਾਸੀ ਪ੍ਰਬੰਧਾਂ ਦੀ ਖੋਲ੍ਹੀ ਪੋਲ    15 ਅਗਸਤ ਤੋਂ ਸ਼ੁਰੂ ਹੋਵੇਗਾ ਹਾਕੀ ਵਿਸ਼ਵ ਕੱਪ, ਭਾਰਤ ਦਾ ਪਹਿਲਾ ਮੁਕਾਬਲਾ ਵੇਲਜ਼ ਨਾਲ    ਡੀਜ਼ਲ ਦਾ ਭੁਗਤਾਨ ਰੁਕਿਆ, ਪਠਾਨਕੋਟ ਚ ਦੋ ਦਿਨਾਂ ਤੋਂ ਕੂੜਾ ਚੁੱਕਣ ਦਾ ਕੰਮ ਠੱਪ    Samsung Freedom Sale: Galaxy S26 ਸੀਰੀਜ਼ ਤੇ ₹30,500 ਤੱਕ ਛੋਟ    ਪੰਚਕੂਲਾ ਚ ਜਨਰੇਟਰ ਚੁੱਕਦੇ ਸਮੇਂ ਕ੍ਰੇਨ ਪਲਟੀ, ਦੋ ਹੈਲਪਰਾਂ ਦੀ ਮੌਤ   

1 ਸਤੰਬਰ ਦੇ ਚੰਡੀਗੜ੍ਹ ਮੋਰਚੇ ਲਈ ਕਿਸਾਨ ਯੂਨੀਅਨ ਰਾਜੇਵਾਲ ਨੇ ਕੱਸਿਆ ਕਮਰਕੱਸਾ

-kisanunionrajewal-mohali-chandi


Lptv Bureau / Mohali

ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ-ਮਜ਼ਦੂਰ ਟਰੈਕਟਰ-ਟਰਾਲੀਆਂ ਤੇ ਵਾਹਨਾਂ ਰਾਹੀਂ ਚੰਡੀਗੜ੍ਹ ਵੱਲ ਕਰਨਗੇ ਕੂਚ ਅਗਸਤ (ਗੁਰਵਿੰਦਰ ਸਿੰਘ)

ਇਸ ਮੌਕੇ ਗੁਰਵਿੰਦਰ ਸਿੰਘ ਸਿਆਊ, ਤੇਜਿੰਦਰ ਸਿੰਘ ਪੁੰਨਿਆ, ਅਮਰਜੀਤ ਸਿੰਘ ਪਡਿਆਲਾ, ਹਰਜੀਤ ਸਿੰਘ ਗਿੱਲ, ਰਵਿੰਦਰ ਸਿੰਘ ਡੇਰਾਬੱਸੀ, ਜਸਵਿੰਦਰ ਸਿੰਘ ਕੰਡਾਲਾ, ਗੁਰਪ੍ਰੀਤ ਸਿੰਘ ਚਾਮਪੁਰ ਸਮੇਤ ਹੋਰ ਆਗੂ ਹਾਜ਼ਰ ਸਨ

ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਪੰਜਾਬ ਸਕੱਤਰ ਪਰਮਦੀਪ ਸਿੰਘ ਬੈਦਵਾਣ ਅਤੇ ਜ਼ਿਲ੍ਹਾ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ ਦੀ ਅਗਵਾਈ ਹੇਠ ਹੋਈ। 

ਮੀਟਿੰਗ ਦੌਰਾਨ ਸਤੰਬਰ ਦੇ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰਕੇ ਸਰਗਰਮੀਆਂ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ। ਪੰਜਾਬ ਸਕੱਤਰ ਪਰਮਦੀਪ ਸਿੰਘ ਬੈਦਵਾਣ ਨੇ ਕਿਹਾ ਕਿ ਪੰਜਾਬ ਦੀਆਂ ਭੱਖਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ, ਮਜ਼ਦੂਰ ਅਤੇ ਆਮ ਲੋਕ ਚੰਡੀਗੜ੍ਹ ਪਹੁੰਚਣਗੇ। 

ਉਨ੍ਹਾਂ ਮੰਗ ਕੀਤੀ ਕਿ ਪਾਣੀਆਂ ਸਬੰਧੀ ਪੁਰਾਣੇ ਸਮਝੌਤੇ ਰੱਦ, BBMB ਵਿੱਚ ਪੰਜਾਬ ਦੀ ਹਿੱਸੇਦਾਰੀ ਬਹਾਲ, ਡੈਮ ਸੇਫਟੀ ਐਕਟ ਅਤੇ ਆਫਤ ਪ੍ਰਬੰਧਨ ਕਾਨੂੰਨ 2024 ਵਾਪਸ ਲਏ ਜਾਣ। ਉਨ੍ਹਾਂ ਕਿਹਾ ਕਿ ਸਾਰੀਆਂ ਫਸਲਾਂ ਦੀ ਕਾਨੂੰਨੀ ਖਰੀਦ ਦੀ ਗਰੰਟੀ, ਕਿਸਾਨ-ਮਜ਼ਦੂਰ ਕਰਜ਼ਾ ਮੁਕਤੀ, ₹10 ਹਜ਼ਾਰ ਮਹੀਨਾ ਬੁਢਾਪਾ ਪੈਨਸ਼ਨ, ਲੈਂਡ ਪੂਲਿੰਗ ਨੀਤੀ ਖਤਮ ਕਰਨ, ਬਿਜਲੀ ਬਿੱਲ-2025 ਅਤੇ ਬੀਜ ਬਿੱਲ-2025 ਵਾਪਸ ਲੈਣ ਅਤੇ ਗੰਨੇ ਦਾ ਭਾਅ ₹500 ਪ੍ਰਤੀ ਕੁਇੰਟਲ ਕਰਨ ਸਮੇਤ ਹੋਰ ਮੰਗਾਂ ਲਈ ਮੋਰਚਾ ਲਾਇਆ ਜਾ ਰਿਹਾ ਹੈ। 

ਮੀਟਿੰਗ ਵਿੱਚ 27 ਅਗਸਤ ਨੂੰ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੀ ਪੁਰਜ਼ੋਰ ਹਮਾਇਤ ਦਾ ਐਲਾਨ ਵੀ ਕੀਤਾ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਸਿਆਊ, ਤੇਜਿੰਦਰ ਸਿੰਘ ਪੁੰਨਿਆ, ਅਮਰਜੀਤ ਸਿੰਘ ਪਡਿਆਲਾ, ਹਰਜੀਤ ਸਿੰਘ ਗਿੱਲ, ਰਵਿੰਦਰ ਸਿੰਘ ਡੇਰਾਬੱਸੀ, ਜਸਵਿੰਦਰ ਸਿੰਘ ਕੰਡਾਲਾ, ਗੁਰਪ੍ਰੀਤ ਸਿੰਘ ਚਾਮਪੁਰ ਸਮੇਤ ਹੋਰ ਆਗੂ ਹਾਜ਼ਰ ਸਨ।

kisanunionrajewal mohali chandigarhmorcha punjabfarmers farmer Sprotest Punjab News Onlline Live


Popular Posts
Just Now