ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ- 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ- ਹਰਦੀਪ ਸਿੰਘ ਮੁੰਡੀਆਂ

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ- 27 ਪ੍ਰਾਪਰਟੀਆਂ ਤੋਂ ਲਗਭ


Lptv Bureau / Chandigarh

ਪ੍ਰਾਪਰਟੀਆਂ ਹਾਸਲ ਕਰਨ ਲਈ ਬੋਲੀਕਾਰਾਂ ਵਿੱਚ ਹੋਏ ਜ਼ਬਰਦਸਤ ਮੁਕਾਬਲੇ

ਪ੍ਰਾਜੈਕਟਾਂ ਵਿਖੇ ਸਥਿਤ ਮਿਕਸ ਲੈਂਡ ਯੂਜ਼, ਹੋਟਲ, ਹਸਪਤਾਲ ਅਤੇ ਵਪਾਰਕ ਸਾਈਟਾਂ ਸ਼ਾਮਲ ਹਨ।

ਨਵੀਆਂ ਅਰਬਨ ਅਸਟੇਟਾਂ ਵਿਕਸਿਤ ਕਰਨ ਉੱਤੇ ਖ਼ਰਚ ਹੋਵੇਗੀ ਆਮਦਨ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਪ੍ਰਾਪਰਟੀਆਂ ਦੀ ਨਿਲਾਮੀ ਸਬੰਧੀ ਹੁਣ ਤੱਕ ਦੇ ਆਪਣੇ ਸਰਬੋਤਮ ਪ੍ਰਦਰਸ਼ਨ ਵਿੱਚ 27 ਪ੍ਰਾਪਰਟੀਆਂ ਨੂੰ ਸਫ਼ਲਤਾਪੂਰਵਕ ਨਿਲਾਮ ਕਰਕੇ ਕੁੱਲ 5391 ਕਰੋੜ ਦੀ ਆਮਦਨ ਪ੍ਰਾਪਤ ਕੀਤੀ ਹੈ। 

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪ੍ਰਾਪਰਟੀਆਂ ਹਾਸਲ ਕਰਨ ਲਈ ਬੋਲੀਕਾਰਾਂ ਵਿੱਚ ਹੋਏ ਜ਼ਬਰਦਸਤ ਮੁਕਾਬਲੇ ਕਾਰਨ 20 ਅਗਸਤ, 2026 ਨੂੰ ਖ਼ਤਮ ਹੋਣ ਵਾਲੀ ਨਿਲਾਮੀ 21 ਅਗਸਤ, 2026 ਨੂੰ ਤੜਕੇ ਸਮਾਪਤ ਹੋਈ। ਉਨ੍ਹਾਂ ਦੱਸਿਆ ਕਿ 20 ਜੁਲਾਈ ਨੂੰ ਸ਼ੁਰੂ ਹੋਈ ਇਸ ਨਿਲਾਮੀ ਵਿੱਚ ਕੁੱਲ 36 ਪ੍ਰਾਪਰਟੀਆਂ ਬੋਲੀ ਲਈ ਪੇਸ਼ ਕੀਤੀਆਂ ਗਈਆਂ ਸਨ। 

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਮਾਡਾ ਵੱਲੋਂ ਸਮੇਂ-ਸਮੇਂ ਤੇ ਕਰਵਾਈਆਂ ਗਈਆਂ ਆਕਸ਼ਨਾਂ ਨੂੰ ਨਿਵੇਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਵੱਡੇ ਨਿਵੇਸ਼ਕਾਂ ਵੱਲੋਂ ਮੋਹਾਲੀ ਵਿੱਚ ਨੇੜ ਭਵਿੱਖ ਵਿੱਚ ਆਪਣੇ ਪ੍ਰਾਜੈਕਟ ਸਥਾਪਤ ਕਰਨ ਨਾਲ ਸ਼ਹਿਰ ਦੀ ਜਿਥੇ ਰਾਸ਼ਟਰੀ ਪੱਧਰ ਤੇ ਨਿਵੇਕਲੀ ਪਛਾਣ ਬਣੇਗੀ, ਉਥੇ ਸੂਬੇ ਨੂੰ ਆਰਥਿਕ ਮਜ਼ਬੂਤੀ ਮਿਲੇਗੀ ਅਤੇ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਹੋਣਗੇ। 

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਨਿਲਾਮੀ ਵਿੱਚ ਪੇਸ਼ ਕੀਤੀਆਂ ਪ੍ਰਾਪਰਟੀਆਂ ਦੀ ਰਾਖਵੀਂ ਕੀਮਤ 3872 ਕਰੋੜ ਰੱਖੀ ਗਈ ਸੀ ਅਤੇ ਇਨ੍ਹਾਂ ਪ੍ਰਾਪਰਟੀਆਂ ਨੂੰ ਨਿਲਾਮ ਕਰਕੇ ਅਥਾਰਟੀ ਨੇ ਕੁੱਲ 5391 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਮਦਨ ਗਮਾਡਾ ਦੇ ਅਧਿਕਾਰ-ਖੇਤਰ ਅਧੀਨ ਆਉਂਦੇ ਇਲਾਕੇ ਵਿੱਚ ਨਵੀਆਂ ਅਰਬਨ ਅਸਟੇਟਾਂ ਵਿਕਸਿਤ ਕਰਨ ਉੱਤੇ ਖ਼ਰਚ ਕੀਤੀ ਜਾਵੇਗੀ। 

ਦੱਸਣਯੋਗ ਹੈ ਕਿ ਨਿਲਾਮ ਕੀਤੀਆਂ ਗਈਆਂ ਪ੍ਰਾਪਰਟੀਆਂ ਵਿੱਚ ਮੋਹਾਲੀ ਦੇ ਵੱਖ-ਵੱਖ ਸੈਕਟਰਾਂ/ਪ੍ਰਾਜੈਕਟਾਂ ਵਿਖੇ ਸਥਿਤ ਮਿਕਸ ਲੈਂਡ ਯੂਜ਼, ਹੋਟਲ, ਹਸਪਤਾਲ ਅਤੇ ਵਪਾਰਕ ਸਾਈਟਾਂ ਸ਼ਾਮਲ ਹਨ।

gmada mohali propertyauction punjabgovernment hardeepsinghmundian bhagwantsinghmann urbandevelopment


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now