ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ


Lptv Bureau / Chandigarh

ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਦੀ ਹਮਦਰਦੀ ਨਾਲ ਸਮੀਖਿਆ ਕਰ ਰਹੀ ਹੈ

ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਜਲਦ ਹੱਲ ਕਰਨ ਦੇ ਹੁਕਮ ਦਿੱਤੇ

  • ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਰਾਹੀਂ ਮਿਲੇਗੀ 2,100 ਰੁਪਏ ਤੱਕ ਦੀ ਵਾਧੂ ਮਹੀਨਾਵਾਰ ਆਮਦਨ ਹਰਪਾਲ ਸਿੰਘ ਚੀਮਾ
ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਪ੍ਰੋਤਸਾਹਨ ਭੱਤੇ, ਨਵੀਂ ਵਰਦੀ ਅਤੇ ਟੂਰ ਭੱਤੇ ਲਈ ਵਿੱਤ ਮੰਤਰੀ ਦਾ ਧੰਨਵਾਦ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਿਜਲੀ ਵਿਭਾਗ ਸਮੇਤ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਕੈਬਨਿਟ ਸਬ-ਕਮੇਟੀ ਦੀਆਂ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਵਿਸ਼ੇਸ਼ ਪ੍ਰੋਤਸਾਹਨ ਭੱਤਾ (ਮਹੀਨੇ ਵਿੱਚ ਵੱਧ ਤੋਂ ਵੱਧ ਚਾਰ ਸੈਸ਼ਨਾਂ ਤੱਕ) ਦੇਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। 

ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੀਆਂ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਜਲਦ ਹੱਲ ਕਰਨ ਦੇ ਹੁਕਮ ਦਿੱਤੇ। ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਫੈਸਲੇ ਨਾਲ ਇਨ੍ਹਾਂ ਮੁਲਾਜ਼ਮਾਂ ਦੀ ਮਹੀਨਾਵਾਰ ਆਮਦਨ ਵਿੱਚ ਸਿੱਧੇ ਤੌਰ ਤੇ 2,100 ਰੁਪਏ ਤੱਕ ਦਾ ਵਾਧਾ ਹੋਵੇਗਾ।” 

ਉਨ੍ਹਾਂ ਨੇ ਵਿਭਾਗ ਨੂੰ ਸੇਵਾਵਾਂ ਰੈਗੂਲਰ ਕਰਨ ਸਬੰਧੀ ਯੂਨੀਅਨ ਦਾ ਮਾਮਲਾ ਸਮੀਖਿਆ ਲਈ ਸਬੰਧਤ ਕਮੇਟੀ ਨੂੰ ਭੇਜਣ ਦੇ ਵੀ ਨਿਰਦੇਸ਼ ਦਿੱਤੇ। ਯੂਨੀਅਨ ਦੇ ਨੁਮਾਇੰਦਿਆਂ ਨੇ ਪ੍ਰੋਤਸਾਹਨ ਭੱਤੇ ਦੇ ਨਾਲ-ਨਾਲ ਵਰਦੀ ਭੱਤਾ ਅਤੇ ਟੂਰ ਭੱਤਾ ਸ਼ੁਰੂ ਕਰਨ ਲਈ ਵਿੱਤ ਮੰਤਰੀ ਦਾ ਧੰਨਵਾਦ ਪ੍ਰਗਟਾਇਆ। ਇਸ ਦੌਰਾਨ, ਮੰਤਰੀ ਹਰਪਾਲ ਸਿੰਘ ਚੀਮਾ ਨੇ ਜੰਗਲਾਤ ਵਰਕਰਜ਼ ਯੂਨੀਅਨ ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਜੰਗਲਾਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਪ੍ਰਸੋਨਲ ਵਿਭਾਗ ਨਾਲ ਸਰਗਰਮ ਤਾਲਮੇਲ ਕਰਕੇ ਜੰਗਲਾਤ ਕਾਮਿਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਹੱਲ ਕੱਢਣ। ਇਸ ਤੋਂ ਇਲਾਵਾ, ਉਨ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਪੱਲੇਦਾਰ ਯੂਨੀਅਨ ਵੱਲੋਂ ਉਠਾਏ ਗਏ ਸਾਰੇ ਜਾਇਜ਼ ਮਸਲਿਆਂ ਦਾ ਸੁਖਾਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। 

ਇੱਕ ਹੋਰ ਸੈਸ਼ਨ ਵਿੱਚ, ਵਿੱਤ ਮੰਤਰੀ ਨੇ ਬਿਜਲੀ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਵਿੱਚ ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ, ਪਾਵਰਕੌਮ ਮੀਟਰ ਰੀਡਰ ਯੂਨੀਅਨ ਆਜ਼ਾਦ, ਜੀ.ਐਚ.ਟੀ.ਪੀ. ਕੰਟਰੈਕਟਰ ਵਰਕਰਜ਼ ਯੂਨੀਅਨ (ਏਟਕ), ਅਤੇ ਸਾਂਝਾ ਮੋਰਚਾ ਥਰਮਲ ਕੰਟਰੈਕਟ ਵਰਕਰ ਯੂਨੀਅਨ ਰੋਪੜ ਸ਼ਾਮਲ ਸਨ। ਵਫ਼ਦ ਨੇ ਮੰਗ ਪੱਤਰ ਸੌਂਪਦਿਆਂ ਸੂਬਾ ਸਰਕਾਰ ਨੂੰ ਬਾਕੀ ਰਹਿੰਦੀਆਂ ਸਾਰੀਆਂ ਮੁਲਾਜ਼ਮ ਸ਼੍ਰੇਣੀਆਂ ਨੂੰ ਰੈਗੂਲਰਾਈਜ਼ੇਸ਼ਨ ਨੀਤੀ ਦੇ ਘੇਰੇ ਵਿੱਚ ਲਿਆਉਣ ਦੀ ਮੰਗ ਕੀਤੀ। ਉਨ੍ਹਾਂ ਤਨਖਾਹਾਂ ਵਿੱਚ ਸਮੇਂ ਸਿਰ ਵਾਧੇ ਅਤੇ ਕੰਮ ਵਾਲੀ ਥਾਂ ਤੇ ਵਾਪਰਨ ਵਾਲੇ ਹਾਦਸਿਆਂ ਜਾਂ ਜਾਨੀ ਨੁਕਸਾਨ ਦੀ ਸੂਰਤ ਵਿੱਚ ਢੁਕਵੇਂ ਮੁਆਵਜ਼ੇ ਅਤੇ ਸਮਾਜਿਕ ਸੁਰੱਖਿਆ ਪ੍ਰਬੰਧਾਂ ਦੀ ਵੀ ਮੰਗ ਕੀਤੀ। 

ਵਿੱਤ ਮੰਤਰੀ ਚੀਮਾ ਨੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਦਿਆਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਦੀ ਹਮਦਰਦੀ ਨਾਲ ਸਮੀਖਿਆ ਕਰ ਰਹੀ ਹੈ ਅਤੇ ਜਲਦ ਹੀ ਉਚਿਤ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਮੀਟਿੰਗਾਂ ਦੌਰਾਨ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਸਰਬਜੀਤ ਕੌਰ, ਸਤਿੰਦਰ ਕੌਰ, ਪ੍ਰਭਦੀਪ ਕੌਰ ਅਤੇ ਅਮਰੀਕ ਸਿੰਘ ਮੋਹਾਲੀ; ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ; ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਵੱਲੋਂ ਕੁਲਜੀਤ ਸਿੰਘ; ਪਾਵਰਕੌਮ ਮੀਟਰ ਰੀਡਰ ਯੂਨੀਅਨ ਆਜ਼ਾਦ ਵੱਲੋਂ ਗੁਰਵਿੰਦਰ ਸਿੰਘ; ਜੀ.ਐਚ.ਟੀ.ਪੀ. ਕੰਟਰੈਕਟਰ ਵਰਕਰਜ਼ ਯੂਨੀਅਨ (ਏਟਕ) ਵੱਲੋਂ ਸੁਖਵਿੰਦਰ ਸਿੰਘ; ਸਾਂਝਾ ਮੋਰਚਾ ਥਰਮਲ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਬਲਵਿੰਦਰ ਸਿੰਘ ਸੈਣੀ; ਜੰਗਲਾਤ ਵਰਕਰਜ਼ ਯੂਨੀਅਨ ਵੱਲੋਂ ਅਮਰੀਕ ਸਿੰਘ, ਜਸਵਿੰਦਰ ਸਿੰਘ, ਅਮਨਦੀਪ ਸਿੰਘ ਅਤੇ ਸੁਲੱਖਣ ਸਿੰਘ, ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵੱਲੋਂ ਅਮਰਜੀਤ ਸਿੰਘ, ਧੰਨਾ ਸਿੰਘ, ਗੁਰਧਿਆਨ ਸਿੰਘ, ਰਣਧੀਰ ਸਿੰਘ ਅਤੇ ਕਰਮਜੀਤ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ। 

Healthworkers multipurposehealthworkers employeewelfare powerdepartment punjabemployees


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now