ਆਈਆਈਟੀ ਦਿੱਲੀ ਦੇ ਵਿਦਿਆਰਥੀ ਦਾ ਦਿਹਾਂਤ ਦੁਖਦਾਈ, ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ - ਕੇਜਰੀਵਾਲ Dmch ਦੇ ਪੁਰਾਣੇ ਵਿਦਿਆਰਥੀ ਅਤੇ ਸਾਬਕਾ ਫੈਕਲਟੀ ਮੈਂਬਰ ਡਾ. ਰਾਜਿੰਦਰ ਕੁਮਾਰ ਬਾਂਸਲ ਨੂੰ Bfuhs ਦਾ ਵਾਈਸ ਚਾਂਸਲਰ ਨਿਯੁਕਤ ਕੀਤੇ ਜਾਣ ’ਤੇ ਵਧਾਈ *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ* ਮੁੱਖਵਾਕ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 26-08-2026 ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪੈਰੋਲ, 17ਵੀਂ ਵਾਰ ਆਇਆ ਜੇਲ੍ਹ ਤੋਂ ਬਾਹਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼ ਬੀਜੇਪੀ ਨੂੰ ਚੈਲੇਂਜ, ਗੁਜਰਾਤ-ਪੰਜਾਬ ਦੇ ਇੱਕ-ਇੱਕ ਹਜ਼ਾਰ ਸਕੂਲਾਂ ਦਾ ਮੁਆਇਨਾ ਕਰਵਾ ਲਵੇ, ਦੇਖਦੇ ਹਾਂ ਕੌਣ ਚੰਗਾ ਹੈ?- ਕੇਜਰੀਵਾਲ ਜਲੰਧਰ ਵਿੱਚ ਨੌਜਵਾਨ ਨੇ ਉਠਾਇਆ ਖ਼ੌਫ਼ਨਾਕ ਕਦਮ, CIA ਸਟਾਫ਼ ਦੇ ਸਬ-ਇੰਸਪੈਕਟਰ 'ਤੇ ਲੱਗੇ ਗੰਭੀਰ ਦੋਸ਼ ਰੇਲ ਯਾਤਰੀਆਂ ਲਈ ਜ਼ਰੂਰੀ ਖ਼ਬਰ, ਸ਼ਾਨ-ਏ-ਪੰਜਾਬ ਸਮੇਤ 14 ਟ੍ਰੇਨਾਂ ਦੇ ਸਟਾਪੇਜ ਵਿੱਚ ਵੱਡਾ ਬਦਲਾਅ ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਬਾਲ-ਬਾਲ ਬਚੇ 164 ਪੈਸੰਜਰ

ਆਈਆਈਟੀ ਦਿੱਲੀ ਦੇ ਵਿਦਿਆਰਥੀ ਦਾ ਦਿਹਾਂਤ ਦੁਖਦਾਈ, ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ - ਕੇਜਰੀਵਾਲ

Iitdelhi-iitstudent-studentsafet


Lptv Bureau / New Delhi

ਪਿਛਲੇ 5 ਸਾਲਾਂ ਵਿੱਚ 65 ਤੋਂ ਵੱਧ ਆਈਆਈਟੀ ਵਿਦਿਆਰਥੀਆਂ ਨੇ ਆਤਮਹੱਤਿਆ ਕੀਤੀ ਹੈ, ਜੋ ਬੇਹੱਦ ਚਿੰਤਾਜਨਕ ਹੈ- ਕੇਜਰੀਵਾਲ

ਸਾਨੂੰ ਸਿੱਖਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਦੀ ਗੱਲ ਸੁਣਨ ਅਤੇ ਔਖੇ ਹਾਲਾਤਾਂ ਵਿੱਚ ਮਦਦ ਕਰਨਾ ਯਕੀਨੀ ਬਣਾਉਣਾ ਹੋਵੇਗਾ - ਕੇਜਰੀਵਾਲ

  • ਪੂਰੇ ਸਿਸਟਮ ਨੂੰ ਠੀਕ ਕਰਨ ਦੀ ਲੋੜ ਹੈ, ਅਸੀਂ ਆਪਣੇ ਵਿਦਿਆਰਥੀਆਂ ਨੂੰ ਨਿਰਾਸ਼ ਨਹੀਂ ਕਰ ਸਕਦੇ - ਕੇਜਰੀਵਾਲ 
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਈਆਈਟੀ ਦਿੱਲੀ ਵਿੱਚ ਇੱਕ ਵਿਦਿਆਰਥੀ ਦੇ ਆਤਮਹੱਤਿਆ ਕਰਨ ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦਾ ਦਿਹਾਂਤ ਬੇਹੱਦ ਦੁਖਦਾਈ ਹੈ। ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਪਿਛਲੇ 5 ਸਾਲਾਂ ਵਿੱਚ 65 ਤੋਂ ਵੱਧ ਆਈਆਈਟੀ ਵਿਦਿਆਰਥੀਆਂ ਨੇ ਆਤਮਹੱਤਿਆ ਕੀਤੀ ਹੈ, ਜੋ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਿੱਖਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਦੀ ਗੱਲ ਸੁਣਨ ਅਤੇ ਔਖੇ ਹਾਲਾਤਾਂ ਵਿੱਚ ਮਦਦ ਕਰਨਾ ਯਕੀਨੀ ਬਣਾਉਣਾ ਹੋਵੇਗਾ। ਇਸ ਲਈ ਪੂਰੇ ਸਿਸਟਮ ਨੂੰ ਠੀਕ ਕਰਨ ਦੀ ਲੋੜ ਹੈ। ਅਸੀਂ ਆਪਣੇ ਵਿਦਿਆਰਥੀਆਂ ਨੂੰ ਨਿਰਾਸ਼ ਨਹੀਂ ਕਰ ਸਕਦੇ। 

ਮੰਗਲਵਾਰ ਨੂੰ ਐਕਸ ਤੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਈਆਈਟੀ ਦਿੱਲੀ ਵਿੱਚ ਰਿਸ਼ੀਕੇਸ਼ ਦੇ ਦੁਖਦਾਈ ਦਿਹਾਂਤ ਤੋਂ ਮੈਂ ਬਹੁਤ ਦੁਖੀ ਹਾਂ। ਇਸ ਮਾਮਲੇ ਦੀ ਇੱਕ ਨਿਰਪੱਖ ਅਤੇ ਸਮਾਂਬੱਧ ਜਾਂਚ ਹੋਣੀ ਚਾਹੀਦੀ ਹੈ ਅਤੇ ਵਿਦਿਆਰਥੀਆਂ ਦੀਆਂ ਸਾਰੀਆਂ ਚਿੰਤਾਵਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ। ਪਿਛਲੇ 5 ਸਾਲਾਂ ਵਿੱਚ 65 ਤੋਂ ਵੱਧ ਆਈਆਈਟੀ ਵਿਦਿਆਰਥੀਆਂ ਨੇ ਆਤਮਹੱਤਿਆ ਕੀਤੀ ਹੈ ਅਤੇ ਇਹ ਸਥਿਤੀ ਬੇਹੱਦ ਚਿੰਤਾਜਨਕ ਹੈ। ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਅਸੀਂ ਆਪਣੇ ਆਈਆਈਟੀ ਅਦਾਰਿਆਂ ਦੀ ਵਿਦਿਅਕ ਉੱਤਮਤਾ ਤੇ ਮਾਣ ਕਰਦੇ ਹਾਂ ਅਤੇ ਇਹ ਸਹੀ ਵੀ ਹੈ। ਪਰ ਸਾਡੀ ਉੱਤਮਤਾ ਦਾ ਪੈਮਾਨਾ ਸਿਰਫ਼ ਰੈਂਕ, ਗ੍ਰੇਡ ਅਤੇ ਪਲੇਸਮੈਂਟ ਤੇ ਆ ਕੇ ਨਹੀਂ ਰੁਕ ਸਕਦਾ। 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਹਰ ਵਿਦਿਆਰਥੀ ਨੂੰ ਜ਼ਰੂਰੀ ਸਹਿਯੋਗ ਮਿਲੇ, ਕੋਈ ਉਨ੍ਹਾਂ ਦੀ ਗੱਲ ਸੁਣਨ ਵਾਲਾ ਹੋਵੇ ਅਤੇ ਔਖੇ ਹਾਲਾਤਾਂ ਵਿੱਚ ਮਦਦ ਮੰਗਣ ਲਈ ਉਨ੍ਹਾਂ ਕੋਲ ਇੱਕ ਸੁਰੱਖਿਅਤ ਮਾਹੌਲ ਹੋਵੇ। ਸਾਨੂੰ ਆਤਮ-ਨਿਰੀਖਣ ਅਤੇ ਇਸ ਪੂਰੇ ਸਿਸਟਮ ਨੂੰ ਠੀਕ ਕਰਨ ਦੀ ਲੋੜ ਹੈ। ਅਸੀਂ ਆਪਣੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਨਿਰਾਸ਼ ਨਹੀਂ ਕਰ ਸਕਦੇ।

Iitdelhi iitstudent studentsafety mentalhealthawareness educationsystem aap newdelhi


Popular Posts
Just Now