ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

ਕਾਂਗਰਸ ਨੇ ਦੋਸ਼ੀ ਸੱਜਣ ਕੁਮਾਰ ਨੂੰ ਆਪਣਾ ਆਦਰਸ਼ ਦੱਸਿਆ, ਹੁਣ ਭਾਜਪਾ ਸੰਸਦ ਮੈਂਬਰ ਉਸਦੇ ਅੰਤਿਮ ਭੋਗ ਵਿੱਚ ਸ਼ਾਮਲ ਹੋਏ: ਬਲਤੇਜ ਪੰਨੂ

ਕਾਂਗਰਸ ਨੇ ਦੋਸ਼ੀ ਸੱਜਣ ਕੁਮਾਰ ਨੂੰ ਆਪਣਾ ਆਦਰਸ਼ ਦੱਸਿਆ, ਹੁਣ ਭਾਜਪਾ ਸ


Lptv Bureau / Chandigarh

ਬਲਤੇਜ ਪੰਨੂ ਸੱਜਣ ਕੁਮਾਰ ਲਈ ਇੰਨੀ ਹਮਦਰਦੀ, ਪਰ 1984 ਦੇ ਪੀੜਤਾਂ ਪ੍ਰਤੀ ਚੁੱਪ, ਇਹ ਦੋਹਰਾ ਮਾਪਦੰਡ ਕਿਉਂ?

ਘੱਟ ਗਿਣਤੀਆਂ ਪ੍ਰਤੀ ਦੋਵਾਂ ਪਾਰਟੀਆਂ ਦਾ ਵਤੀਰਾ ਇੱਕੋ ਜਿਹਾ ਹੀ ਰਿਹਾ ਹੈ

ਸੱਜਣ ਕੁਮਾਰ ਦੇ ਭੋਗ ਵਿੱਚ ਭਾਜਪਾ-ਕਾਂਗਰਸ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ ਅਤੇ ਸਿੱਖਾਂ ਦੇ ਜ਼ਖ਼ਮਾਂ ਤੇ ਲੂਣ ਬਲਤੇਜ ਪੰਨੂ ਭਾਜਪਾ ਸੰਸਦ ਮੈਂਬਰ ਕਦੇ ਵੀ 1984 ਤੋਂ ਉਜਾੜੇ ਗਏ ਸਿੱਖ ਪਰਿਵਾਰਾਂ ਨੂੰ ਨਹੀਂ ਮਿਲੇ, ਪਰ ਦੋਸ਼ੀ ਸੱਜਣ ਕੁਮਾਰ ਦੇ ਭੋਗ ਵਿੱਚ ਸ਼ਾਮਲ ਹੋਏ ਬਲਤੇਜ ਪੰਨੂ ਕਿਸੇ ਨੇ ਵੀ 1984 ਤੋਂ ਪ੍ਰਭਾਵਿਤ ਸਿੱਖ ਪਰਿਵਾਰਾਂ ਦਾ ਦੁੱਖ ਸਾਂਝਾ ਨਹੀਂ ਕੀਤਾ, ਪਰ ਸੱਜਣ ਕੁਮਾਰ ਦੀ ਮੌਤ ਤੇ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ ਬਲਤੇਜ ਪੰਨੂ ਸੱਜਣ ਕੁਮਾਰ ਲਈ ਇੰਨੀ ਹਮਦਰਦੀ, ਪਰ 1984 ਦੇ ਪੀੜਤਾਂ ਪ੍ਰਤੀ ਚੁੱਪ, ਇਹ ਦੋਹਰਾ ਮਾਪਦੰਡ ਕਿਉਂ? 

ਬਲਤੇਜ ਪੰਨੂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਤੇ ਹਮਲਾ ਬੋਲਦਿਆਂ ਕਿਹਾ ਕਿ ਘੱਟ ਗਿਣਤੀਆਂ, ਖ਼ਾਸ ਕਰਕੇ ਸਿੱਖ ਭਾਈਚਾਰੇ ਪ੍ਰਤੀ ਦੋਵਾਂ ਪਾਰਟੀਆਂ ਦਾ ਵਤੀਰਾ ਇੱਕੋ ਜਿਹਾ ਹੈ ਅਤੇ ਦੋਵੇਂ ਧਿਰਾਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਦਰਦ ਨੂੰ ਸਮਝਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀਆਂ ਹਨ। ਪੰਨੂ ਨੇ ਯਾਦ ਕਰਵਾਇਆ ਕਿ 1984 ਦੇ ਸਿੱਖ ਕਤਲੇਆਮ ਵਿੱਚ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਕਾਂਗਰਸ ਦਾ ਪ੍ਰਤੀਕਰਮ ਸਭ ਨੇ ਦੇਖਿਆ ਸੀ। ਕਾਂਗਰਸ ਆਗੂ ਦੀਪਿੰਦਰ ਹੁੱਡਾ ਨੇ ਸੱਜਣ ਕੁਮਾਰ ਨੂੰ ਆਪਣਾ "ਆਈਡੀਅਲ" ਤੱਕ ਕਹਿ ਦਿੱਤਾ ਸੀ, ਹਾਲਾਂਕਿ ਬਾਅਦ ਵਿੱਚ ਉਹ ਆਪਣੀ ਗੱਲ ਤੋਂ ਮੁੱਕਰਦੇ ਨਜ਼ਰ ਆਏ। 

ਉਸ ਵੇਲੇ ਭਾਰਤੀ ਜਨਤਾ ਪਾਰਟੀ ਨੇ ਵੀ ਦੀਪਿੰਦਰ ਹੁੱਡਾ ਅਤੇ ਕਾਂਗਰਸ ਦੀ ਜ਼ੋਰਦਾਰ ਆਲੋਚਨਾ ਕੀਤੀ ਸੀ। ਪਰ ਪੰਨੂ ਨੇ ਕਿਹਾ ਕਿ ਹੁਣ ਬੀਜੇਪੀ ਦਾ ਅਸਲੀ ਚਿਹਰਾ ਵੀ ਸਾਹਮਣੇ ਆ ਗਿਆ ਹੈ। ਸੱਜਣ ਕੁਮਾਰ ਦੇ ਅੰਤਿਮ ਭੋਗ ਦੇ ਮੌਕੇ ਤੇ ਭਾਰਤੀ ਜਨਤਾ ਪਾਰਟੀ ਦੇ ਤਿੰਨ-ਤਿੰਨ ਮੈਂਬਰ ਪਾਰਲੀਮੈਂਟ ਹਾਜ਼ਰ ਹੋਏ। ਇਨ੍ਹਾਂ ਵਿੱਚ ਵੈਸਟ ਦਿੱਲੀ ਤੋਂ ਐਮਪੀ ਕਮਲਜੀਤ ਸਹਿਰਾਵਤ, ਦੱਖਣੀ ਦਿੱਲੀ ਤੋਂ ਐਮਪੀ ਰਾਮਬੀਰ ਸਿੰਘ ਬਿਧੂੜੀ ਅਤੇ ਉੱਤਰ-ਪੱਛਮੀ ਦਿੱਲੀ ਤੋਂ ਐਮਪੀ ਯੋਗਿੰਦਰ ਚੰਦੋਲੀਆ ਸ਼ਾਮਲ ਹਨ। 

ਬਲਤੇਜ ਪੰਨੂ ਨੇ ਤਿੱਖੇ ਸੁਰ ਵਿੱਚ ਕਿਹਾ ਕਿ ਇਹ ਉਹੀ ਲੋਕ ਹਨ ਜਿਨ੍ਹਾਂ ਨੇ ਕਦੇ ਵੀ 1984 ਵਿੱਚ ਉੱਜੜੇ ਸਿੱਖ ਭਾਈਚਾਰੇ ਦੇ ਲੋਕਾਂ ਦੀਆਂ ਬਸਤੀਆਂ ਵਿੱਚ ਜਾ ਕੇ ਜਾਂ ਉਨ੍ਹਾਂ ਦੇ ਪਰਿਵਾਰਾਂ ਕੋਲ ਜਾ ਕੇ ਕੋਈ ਦੁੱਖ ਸਾਂਝਾ ਨਹੀਂ ਕੀਤਾ, ਪਰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਦੇ ਮਰਨ ਦਾ ਦੁੱਖ ਇਨ੍ਹਾਂ ਨੂੰ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਚਾਹੇ ਕਾਂਗਰਸ ਹੋਵੇ ਜਾਂ ਭਾਰਤੀ ਜਨਤਾ ਪਾਰਟੀ, ਘੱਟ ਗਿਣਤੀਆਂ ਪ੍ਰਤੀ ਦੋਵਾਂ ਪਾਰਟੀਆਂ ਦਾ ਵਤੀਰਾ ਇੱਕੋ ਜਿਹਾ ਹੀ ਰਿਹਾ ਹੈ ਅਤੇ ਇਹ ਗੱਲ ਹੁਣ ਸਾਰੇ ਦੇਸ਼ ਸਾਹਮਣੇ ਉਜਾਗਰ ਹੋ ਗਈ ਹੈ।

sajjankumar 1984sikhgenocide baltejpannu aappunjab bjp congress sikhcommunity


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now