ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ

ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ


LPTV News / Chandigarh

ਵੱਖ-ਵੱਖ ਨੀਤੀਆਂ 'ਤੇ ਕੰਮ ਕੀਤਾ ਜਾ ਰਿਹਾ

ਭਾਜਪਾ ਇਕੱਲੀ ਹੀ 117 ਸੀਟਾਂ 'ਤੇ ਚੋਣ ਲੜੇਗੀ

ਪੰਜਾਬ ਵਿੱਚ 2027 ਦੀਆਂ ਚੋਣਾਂ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੇ ਕਮਰ ਕੱਸ ਲਈ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਕੇ ਸੱਤਾ ਵਿੱਚ ਆਉਣ 'ਤੇ ਨਜ਼ਰਾਂ ਟਿਕਾ ਰੱਖੀਆਂ ਹਨ। ਪੰਜਾਬ ਦੌਰੇ 'ਤੇ ਆਏ ਪੰਜਾਬ ਭਾਜਪਾ ਪ੍ਰਭਾਰੀ ਡਾ. ਸਤੀਸ਼ ਪੂਨੀਆ ਅੱਜ ਜਲੰਧਰ ਭਾਜਪਾ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਦੇ ਮਿਸ਼ਨ ਪੰਜਾਬ ਨੂੰ ਲੈ ਕੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਚੱਲ ਰਹੀ ਹੈ।

ਡਾ. ਸਤੀਸ਼ ਪੂਨੀਆ ਨੇ ਕਿਹਾ ਕਿ ਪਾਰਟੀ ਦੇ ਸੰਗਠਨ, ਵਿਚਾਰ ਅਤੇ ਜਨਤਾ ਦੇ ਅਸ਼ੀਰਵਾਦ ਨਾਲ ਪੰਜਾਬ ਵਿੱਚ ਸਰਕਾਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹੇ ਵਿੱਚ ਉਸੇ ਕੜੀ ਵਿੱਚ ਵੱਖ-ਵੱਖ ਤਰੀਕੇ ਦੀਆਂ ਸੰਗਠਨਾਤਮਕ ਨੀਤੀਆਂ ਨੂੰ ਲੈ ਕੇ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ 17 ਸਤੰਬਰ ਤੋਂ ਸੇਵਾ ਸੰਕਲਪ ਮੁਹਿੰਮ ਸ਼ੁਰੂ ਹੋਣ ਜਾ ਰਹੀ ਹੈ, ਜੋ 17 ਅਕਤੂਬਰ ਨੂੰ ਖਤਮ ਹੋਵੇਗੀ।

ਉੱਥੇ ਹੀ ਭਾਜਪਾ ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਸਤੀਸ਼ ਪੂਨੀਆ ਨੇ ਕਿਹਾ ਕਿ ਭਾਜਪਾ 117 ਸੀਟਾਂ ਵਿੱਚ ਇਕੱਲੀ ਚੋਣ ਲੜੇਗੀ। ਉੱਥੇ ਹੀ ਸੱਜਣ ਸਿੰਘ ਦੇ ਘਰ ਸੋਕ ਪ੍ਰਗਟ ਕਰਨ ਪਹੁੰਚੇ 3 ਸੰਸਦਾਂ ਨੂੰ ਲੈ ਕੇ ਗਰਮਾਏ ਮਾਮਲੇ 'ਤੇ ਸਤੀਸ਼ ਪੂਨੀਆ ਨੇ ਕਿਹਾ ਕਿ ਕਾਂਗਰਸ ਸਿੱਖਾਂ ਦੇ ਕਤਲੇਆਮ ਦੀ ਦੋਸ਼ੀ ਹੈ। ਉੱਥੇ ਹੀ 3 ਸੰਸਦਾਂ ਦੇ ਸੱਜਣ ਸਿੰਘ ਦੇ ਘਰ ਜਾਣ 'ਤੇ ਪਾਰਟੀ ਨੇ ਉਨ੍ਹਾਂ ਦੀ ਨਿੰਦਾ ਵੀ ਕੀਤੀ।

ਪੀਐੱਮ ਮੋਦੀ ਦੇ 25 ਸਾਲ ਪੂਰੇ ਹੋਣ 'ਤੇ ਸਮਾਜਿਕ ਕਾਰਜ ਕੀਤੇ ਜਾਣਗੇ
ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਸਾਲਾਂ ਤੋਂ ਲੋਕਾਂ ਦੀ ਸੇਵਾ ਕੀਤੀ ਹੈ, ਜਿਸ ਵਿੱਚ ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ 'ਤੇ ਰਹਿ ਕੇ ਲੋਕਾਂ ਦੀ ਸੇਵਾ ਕੀਤੀ ਅਤੇ ਹੁਣ 12 ਸਾਲਾਂ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਬਣ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ। ਪੀਐੱਮ ਵੱਲੋਂ ਜਾਰੀ ਆਮ ਯੋਜਨਾਵਾਂ ਨਾਲ ਆਮ ਲੋਕਾਂ ਦਾ ਜੀਵਨ ਬਦਲਿਆ ਹੈ। 2026 ਵਿੱਚ ਪੀਐੱਮ ਮੋਦੀ ਦੇ 25 ਸਾਲ ਪੂਰੇ ਹੋਣਗੇ। ਅਜਿਹੇ ਵਿੱਚ ਪੀਐੱਮ ਮੋਦੀ ਦੇ 25 ਸਾਲ ਪੂਰੇ ਹੋਣ ਦੇ ਮੌਕੇ 'ਤੇ ਸਮਾਜਿਕ ਕੰਮ ਕੀਤੇ ਜਾਣਗੇ, ਉਸੇ ਨੂੰ ਲੈ ਕੇ ਅੱਜ ਜਲੰਧਰ ਵਿੱਚ ਆਗੂਆਂ ਅਤੇ ਵਰਕਰਾਂ ਨਾਲ ਵਰਕਸ਼ਾਪ ਲਗਾਈ ਗਈ ਹੈ।

Satish poonia responds regarding the akali bjp alliance


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now