ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-11-2026 05:30 AM ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾਇਆ, ਪੱਛਮੀ ਏਸ਼ੀਆ ਸੰਘਰਸ਼ ਵਿੱਚ 14 ਨਾਵਿਕਾਂ ਸਮੇਤ 22 ਭਾਰਤੀਆਂ ਦੀ ਮੌਤ, ਵਿਦੇਸ਼ ਮੰਤਰਾਲੇ ਨੇ ਜਤਾਈ ਚਿੰਤਾ ਉੱਤਰਾਖੰਡ ਵਿੱਚ ਬਦਰੀਨਾਥ ਤੋਂ ਲੌਟ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ, ਬੁਢਲਾਡਾ ਵਿੱਚ ਏਐਸਆਈ ਕਥਿਤ ਤੌਰ ’ਤੇ ਚਿੱਟਾ ਵੇਚਦਿਆਂ ਤੇ ਪੀਂਦਿਆਂ ਫੜਿਆ ਗਿਆ, ਜਲੰਧਰ ਬਾਈਪਾਸ ਚੌਕ ’ਤੇ ਫਿਰ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਲੁਧਿਆਣਾ ਵਿੱਚ ਆਪ ਨੇਤਾ ਦੇ ਗੋਦਾਮ ਵਿੱਚ ਅੱਗ ਤੇ ਧਮਾਕੇ, ਮਲਬੇ ਹੇਠ ਦੱਬ ਕੇ ਨੌਜਵਾਨ ਦੀ ਮੌਤ ਪੰਜਾਬ ਚੋਣ: ਆਪ ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਦੁਪਹਿਰ 12 ਵਜੇ ਜਾਰੀ ਹੋਵੇਗੀ ਲੁਧਿਆਣਾ ਵਿੱਚ ਸ਼ਾਦੀ ਦਾ ਝਾਂਸਾ ਦੇ ਕੇ ਮਹਿਲਾ ਨਾਲ ਬਲਾਤਕਾਰ ਦਾ ਇਲਜ਼ਾਮ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 31-10-2026 05:30 AM

ਚੰਡੀਗੜ੍ਹ ਚ ਕਾਂਗਰਸ ਦਾ ਪ੍ਰਦਰਸ਼ਨ! ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ ਚ ਕਾਂਗਰਸ ਦਾ ਪ੍ਰਦਰਸ਼ਨ! ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛ


LPTV News / Chandigarh

ਚੰਡੀਗੜ੍ਹ ਪੁਲਿਸ ਨੇ ਬੈਰੀਕੇਡਿੰਗ ਕੀਤੀ ਅਤੇ ਬਾਅਦ ਵਿੱਚ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ

ਵੜਿੰਗ ਨੇ ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਨੂੰ ਕਥਿਤ ਤੌਰ ਤੇ ਬਚਾਉਣ ਦੇ ਦੋਸ਼ ਵੀ ਲਗਾਏ

ਚੰਡੀਗੜ੍ਹ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਇਕੱਠੇ ਹੋਏ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਬੈਰੀਕੇਡਿੰਗ ਕੀਤੀ ਅਤੇ ਬਾਅਦ ਵਿੱਚ ਪਾਣੀ ਦੀਆਂ ਬੁਛਾੜਾਂ (ਵਾਟਰ ਕੈਨਨ) ਦੀ ਵਰਤੋਂ ਕੀਤੀ।

ਕਾਂਗਰਸ ਆਗੂਆਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਤੇ ਗੰਭੀਰ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਲਗਾਤਾਰ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਕਾਂਗਰਸ ਨੇ ਸਰਕਾਰ ਦੀਆਂ ਕਥਿਤ ਮਾੜੀਆਂ ਨੀਤੀਆਂ ਕਾਰਨ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਖ਼ੁਦਕੁਸ਼ੀਆਂ ਦੇ ਮਾਮਲਿਆਂ ਦਾ ਵੀ ਮੁੱਦਾ ਉਠਾਇਆ।

ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਸਵਾਲ ਪੁੱਛਣ ਵਾਲਿਆਂ ਦੀ ਆਵਾਜ਼ ਦਬਾਉਣ ਲਈ ਪੁਲਿਸ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸੂਬੇ ਵਿੱਚ ਤਾਨਾਸ਼ਾਹੀ ਵਾਲਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵੜਿੰਗ ਨੇ ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਨੂੰ ਕਥਿਤ ਤੌਰ ਤੇ ਬਚਾਉਣ ਦੇ ਦੋਸ਼ ਵੀ ਲਗਾਏ।

Congress Protest In Chandigarh Police Use Water Cannons


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now