ਰਾਸ਼ਟਰਪਤੀ ਦਰੋਪਦੀ ਮੁਰਮੂ ਪਹੁੰਚੇ ਚੰਡੀਗੜ੍ਹ, ਮੁੱਖ ਮੰਤਰੀ ਮਾਨ ਨੇ ਕੀਤਾ ਸਵਾਗਤ ਚਾਵਲਾ ਰੇਪ ਮਾਮਲੇ ਵਿੱਚ ਕਮੇਟੀ ਕੱਲ੍ਹ ਐੱਸਜੀਪੀਸੀ ਨੂੰ ਸੌਂਪੇਗੀ ਰਿਪੋਰਟ ਇੱਟਾਂ ਨਾਲ ਲੱਦੀ ਟਰਾਲੀ ਨੇ ਹੈਂਡਬਾਲ ਖਿਡਾਰਨ ਨੂੰ ਕੁਚਲਿਆ ਫਿਰ ਲੱਗਾ ਖਾਕੀ 'ਤੇ ਨਸ਼ੇ ਦਾ ਦਾਗ! ਖੰਨਾ ਵਿੱਚ 10 ਗ੍ਰਾਮ ਹੈਰੋਇਨ ਨਾਲ ਸਿਪਾਹੀ ਗ੍ਰਿਫ਼ਤਾਰ 6000 ਕਰੋੜ ਦਾ ਡਰੱਗਜ਼ ਕੇਸ: SIT ਦੇ ਸਾਹਮਣੇ ਨਹੀਂ ਪਹੁੰਚੇ ਬਿਕਰਮ ਮਜੀਠੀਆ ਕਾਂਗਰਸੀ ਵਿਧਾਇਕ ਸੁਖਪਾਲ ਖੈਹਰਾ ਦੇ ਖ਼ਿਲਾਫ਼ FIR ਦਰਜ, ਪੁਲਿਸ ਨੇ ਇਸ ਮਾਮਲੇ ਵਿੱਚ ਲਿਆ ਐਕਸ਼ਨ ਸਾਂਸਦ ਚਰਨਜੀਤ ਚੰਨੀ ਨੂੰ ਫਿਰ ਮਿਲੀ ਵੱਡੀ ਜ਼ਿੰਮੇਵਾਰੀ, ਕਿਸਾਨਾਂ ਨਾਲ ਜੁੜੇ ਮੁੱਦਿਆਂ ਦੀ ਕਮਾਨ ਸੰਭਾਲਣਗੇ LPU ਪ੍ਰੋਟੈਸਟ: ਪੁਲਿਸ ਨੇ 2 ਹੋਰ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ, ਰਾਜਸਥਾਨ-ਯੂਪੀ ਤੋਂ ਫੜਿਆ ਚੰਡੀਗੜ੍ਹ ਦੇ 6 ਸਕੂਲਾਂ ਨੂੰ ਧਮਕੀ ਭਰਿਆ ਮੈਸੇਜ, ਬੰਬ ਸਕੁਐਡ ਨੇ ਸ਼ੁਰੂ ਕੀਤੀ ਜਾਂਚ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 06-10-2026

ਅੱਜ ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ਚ ਰੋਸ

ਅੱਜ ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ


LPTV News / Ludhiana

ਬੀਤੇ ਦਿਨ ਜਲੰਧਰ ਬਾਈਪਾਸ ਤੇ ਧਰਨਾ ਲਗਾ ਕੇ ਰੋਸ, ਲੱਗਿਆ ਸੀ ਜਾਮ

ਪੁਲਿਸ ਨੇ ਜਾਂਚ ਲਈ ਬਣਾਈਆਂ ਟੀਮਾਂ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਅੱਜ ਲੁਧਿਆਣਾ ਬੰਦ ਦਾ ਐਲਾਨ ਕੀਤਾ ਗਿਆ ਹੈ। ਸੰਗਠਨਾਂ ਵੱਲੋਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ, ਇਸ ਦੌਰਾਨ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।

ਦੱਸਿਆ ਜਾ ਰਿਹਾ ਹੈ ਕਿ ਕੁਝ ਸ਼ਰਾਰਤੀ ਤੱਤਾਂ ਵੱਲੋਂ ਬਾਬਾ ਸਾਹਿਬ ਦੀ ਮੂਰਤੀ ਨੂੰ ਜੁੱਤੀਆਂ ਦਾ ਹਾਰ ਪਹਿਨਾਇਆ ਗਿਆ ਸੀ। ਘਟਨਾ ਸਾਹਮਣੇ ਆਉਣ ਤੋਂ ਬਾਅਦ ਵੱਖ-ਵੱਖ ਸੰਗਠਨਾਂ ਤੇ ਭਾਈਚਾਰਿਆਂ ਵਿੱਚ ਭਾਰੀ ਰੋਸ ਪਾਇਆ ਗਿਆ।

ਘਟਨਾ ਤੋਂ ਬਾਅਦ ਬੀਤੇ ਦਿਨ ਵਾਲਮੀਕਿ ਭਾਈਚਾਰੇ ਦੇ ਆਗੂਆਂ ਸਮੇਤ ਵੱਖ-ਵੱਖ ਸੰਗਠਨਾਂ ਦੇ ਮੈਂਬਰਾਂ ਨੇ ਜਲੰਧਰ ਬਾਈਪਾਸ ਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਧਰਨੇ ਕਾਰਨ ਬਾਈਪਾਸ ਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ ਤੇ ਆਵਾਜਾਈ ਪ੍ਰਭਾਵਿਤ ਹੋਈ। ਮਾਮਲਾ ਵਧਦਾ ਦੇਖ ਪੁਲਿਸ ਅਧਿਕਾਰੀ ਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਮੌਕੇ ਤੇ ਪਹੁੰਚੇ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ। ਇਸ ਦੌਰਾਨ ਵਿਧਾਇਕ ਮਦਨ ਲਾਲ ਬੱਗਾ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ ਗਈ।

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਸੰਭਵ ਹੈ ਕਿ ਵਿਧਾਇਕ ਮਦਨ ਲਾਲ ਬੱਗਾ ਕਿਸੇ ਨਿੱਜੀ ਕੰਮ ਚ ਵਿਅਸਤ ਹੋਣ, ਪਰ ਉਹ ਖੁਦ ਮੌਕੇ ਤੇ ਪਹੁੰਚੇ ਹਨ ਤੇ ਪੁਲਿਸ ਨਾਲ ਗੱਲ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਮੌਕੇ ਤੇ ਪਹੁੰਚੇ ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਮਿਲੀ, ਉਹ ਤੁਰੰਤ ਮੌਕੇ ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਇਹ ਘਟਨਾ ਕਿਸੇ ਸ਼ਰਾਰਤੀ ਤੱਤ ਵੱਲੋਂ ਅੰਜਾਮ ਦਿੱਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ।

ਏਡੀਸੀਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਇਲਾਕੇ ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੰਗਠਨਾਂ ਨਾਲ ਤਾਲਮੇਲ ਕਰਕੇ ਜਲਦ ਤੋਂ ਜਲਦ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ ਅਤੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Ludhiana Bandh Called Today Community Protests Against Desecration Of Bhimrao Ambedkar s Statue


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now