ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਹਾਲ ਹੀ ਵਿੱਚ ਦੁਬਈ ਤੋਂ ਆਏ ਅੰਮ੍ਰਿਤਸਰ ਬੰਦ ਦੀ ਕਾਲ ਵਾਪਸ! ਭੰਡਾਰੀ ਪੁਲ 'ਤੇ ਲੱਗਾ ਭਾਰੀ ਜਾਮ ਪਾਕਿਸਤਾਨ ਨੇ ਏਅਰਪੋਰਟ 'ਤੇ 100 ਤੋਂ ਵੱਧ ਸ਼ਰਧਾਲੂਆਂ ਨੂੰ ਰੋਕਿਆ, ਭਾਰਤ ਜਾਣ ਲਈ ਨਹੀਂ ਦਿੱਤੀ ਪਰਮਿਸ਼ਨ

ਸੁਖਬੀਰ ਬਾਦਲ ਦਾ ਵੱਡਾ ਐਲਾਨ: ਅਕਾਲੀ ਸਰਕਾਰ ਬਣੀ ਤਾਂ ਨਯਾਗਾਂਵ ਨੂੰ ਨਿਊ ਚੰਡੀਗੜ੍ਹ ’ਚ ਕੀਤਾ ਜਾਵੇਗਾ ਸ਼ਾਮਲ

ਸੁਖਬੀਰ ਬਾਦਲ ਦਾ ਵੱਡਾ ਐਲਾਨ: ਅਕਾਲੀ ਸਰਕਾਰ ਬਣੀ ਤਾਂ ਨਯਾਗਾਂਵ ਨੂੰ ਨਿ


LPTV News / Chandigarh

ਬਿਜਲੀ ਪ੍ਰਬੰਧਾਂ ਨੂੰ ਲੈ ਕੇ ਵੀ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕੇ।

ਲੋਕਾਂ ਨਾਲ ਸੰਪਰਕ ਵਧਾਉਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖਰੜ ਹਲਕੇ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਵੱਡਾ ਸਿਆਸੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਯਾਗਾਂਵ ਨੂੰ ਨਿਊ ਚੰਡੀਗੜ੍ਹ ਵਿੱਚ ਸ਼ਾਮਲ ਕੀਤਾ ਜਾਵੇਗਾ ਅਤੇ ਇਲਾਕੇ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਬਿਜਲੀ ਪ੍ਰਬੰਧਾਂ ਨੂੰ ਲੈ ਕੇ ਵੀ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕੇ।ਅਕਾਲੀ ਦਲ ਦੇ ਪ੍ਰਧਾਨ ਨੇ ਗਰੀਬ ਪਰਿਵਾਰਾਂ ਅਤੇ ਮਜ਼ਦੂਰਾਂ ਦੀ ਜ਼ਮੀਨ ਦੇ ਮਾਲਕੀ ਹੱਕ ਦਾ ਮੁੱਦਾ ਵੀ ਉਠਾਇਆ।

ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਬਣਨ ’ਤੇ ਪਿੰਡਾਂ ਵਿੱਚ ਲੰਬੇ ਸਮੇਂ ਤੋਂ ਲਾਲ ਡੋਰੇ ਅੰਦਰ ਰਹਿ ਰਹੇ ਗਰੀਬ ਪਰਿਵਾਰਾਂ ਨੂੰ ਮਾਲਕੀ ਹੱਕ ਦਿਵਾਉਣ ਲਈ ਕਦਮ ਚੁੱਕੇ ਜਾਣਗੇ। ਛੋਟੀਆਂ ਜ਼ਮੀਨਾਂ ’ਤੇ ਘਰ ਬਣਾ ਕੇ ਰਹਿ ਰਹੇ ਪਰਿਵਾਰਾਂ ਦੀਆਂ ਰਜਿਸਟਰੀਆਂ ਕਰਵਾਉਣ ਲਈ ਵੀ ਕਾਰਵਾਈ ਕੀਤੀ ਜਾਵੇਗੀ। ਸੁਖਬੀਰ ਬਾਦਲ ਨੇ ਅਕਾਲੀ ਦਲ-ਭਾਜਪਾ ਗਠਜੋੜ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਗਠਜੋੜ ਲੰਬੇ ਸਮੇਂ ਤੱਕ ਪੰਜਾਬ ਦੀ ਸਿਆਸਤ ਦਾ ਹਿੱਸਾ ਰਿਹਾ, ਪਰ ਬਾਅਦ ਵਿੱਚ ਇਹ ਟੁੱਟ ਗਿਆ। ਉਨ੍ਹਾਂ ਪੰਜਾਬ ਦੇ ਅਧਿਕਾਰਾਂ ਅਤੇ ਸੂਬੇ ਦੀਆਂ ਸੰਸਥਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਦਿੱਲੀ ਦੇ ਦਖ਼ਲ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਹਿੱਤਾਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਆਵਾਜ਼ ਬਣ ਕੇ ਆਪਣਾ ਸੰਘਰਸ਼ ਜਾਰੀ ਰੱਖੇਗਾ।


Sukhbir Badal S Major Announcement If The Akali Government Is Formed Nayagaon Will Be Merged Into New Chandigarh


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now