2027 ਦੀ ਚੋਣ ਜੰਗ ਲਈ AAP ਦਾ ਬਿਗੁਲ, ਲੁਧਿਆਣਾ ਤੋਂ ਸ਼ੁਰੂ ਹੋਇਆ ਬੂਥ ਸਟਾਰ ਦਾ ਅਭਿਆਨ ਜੂਹੀ ਐਨਕਲੇਵ ਵਿੱਚ ਨਗਰ ਨਿਗਮ ਦੀ ਕਾਰਵਾਈ ਤਿੰਨ ਗੈਰ-ਕਾਨੂੰਨੀ ਵਪਾਰਕ ਨਿਰਮਾਣ ਢਾਹੇ ਫਿਲੌਰ ਹਾਈਵੇ ਪਰ ਰਿਵਾਲਵਰ ਦੀ ਨੋਕ ਪਰ ਡਰਾਈਵਰ ਸੇ ਮਾਰਪੀਟ, 50 ਹਜਾਰ ਰੁਪਏ ਲੂਟੇ ਦੇ ਬੱਚਿਆਂ ਦੀ ਮਾਂ ਨੇ ਭੈੜ ਭਰੇ ਹਾਲਾਤਾਂ ਵਿੱਚ ਮਾਰੀ ਦਰਿਆ ਬਿਆਸ ਵਿੱਚ ਛਾਲ ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ 'ਤੇ ਸਨਮਾਨ ਰਾਸ਼ੀ ਦੀ 'ਟੂੰ-ਟੂੰ' ਫੇਰ ਸੁਣਾਈ ਦੇਵੇਗੀ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 20-09-2026 ਲੁਧਿਆਣਾ ਵਿੱਚ ਗੈਰ-ਕਾਨੂੰਨੀ ਕਬਜ਼ਾ ਛੁਡਵਾਉਣ ਗਈ ਨਿਗਮ ਟੀਮ 'ਤੇ ਹਮਲਾ ਅੰਮ੍ਰਿਤਸਰ ਵਿੱਚ 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ ਛੱਜਲਵੱਡੀ ਨੂੰ ਆਪ ਵਿੱਚ ਕੀਤਾ ਸ਼ਾਮਿਲ ਪੀਏਯੂ ਵਿੱਚ ਕਿਸਾਨ ਮੇਲੇ ਦਾ ਆਯੋਜਨ, ਸੀਐੱਮ ਮਾਨ ਨੇ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ ਛੱਜਲਵੱਡੀ ਨੂੰ ਆਪ ਵਿੱਚ ਕੀਤਾ ਸ਼ਾਮਿਲ

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ ਛੱਜਲਵੱਡੀ


Live Punjabi TV / Baba Bakala

ਬਾਬਾ ਬਕਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਰਟੀ ਕੇਡਰ ਨੂੰ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ

ਉਹ ਪਾਰਟੀ ਦੀ ਮਜ਼ਬੂਤੀ ਅਤੇ ਹਲਕੇ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ

ਹਲਕਾ ਬਾਬਾ ਬਕਾਲਾ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ,nbsp;ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਾਰ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਦੇ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇnbsp; ਛੱਜਲਵੱਡੀ ਨੂੰ ਆਪ ਵਿੱਚ ਸ਼ਾਮਿਲ ਕਰਾਇਆ।

ਇਸ ਮੌਕੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਛੱਜਲਵੱਡੀ ਪਰਿਵਾਰ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕਾ ਬਾਬਾ ਬਕਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਰਟੀ ਕੇਡਰ ਨੂੰ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸੂਬੇ ਦੇ ਸੂਝਵਾਨ ਆਗੂ ਤੇ ਆਮ ਲੋਕ ਲਗਾਤਾਰnbsp;'ਆਪ' ਨਾਲ ਜੁੜ ਰਹੇ ਹਨ, ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸਤਿੰਦਰਜੀਤ ਸਿੰਘ ਛੱਜਲਵੱਡੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੌਜੂਦਾ ਹਲਕਾ ਇੰਚਾਰਜ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਉਹ ਸਾਲnbsp;2022nbsp;ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਜੰਡਿਆਲਾ ਗੁਰੂ ਤੋਂ ਚੋਣ ਵੀ ਲੜ ਚੁੱਕੇ ਹਨ। ਛੱਜਲਵੱਡੀ ਪਰਿਵਾਰ ਦਾ ਹਲਕਾ ਬਾਬਾ ਬਕਾਲਾ ਵਿੱਚ ਲੰਬੇ ਸਮੇਂ ਤੋਂ ਵੱਡਾ ਆਧਾਰ ਹੈ ਅਤੇ ਇਹ ਪਰਿਵਾਰ ਲਗਾਤਾਰ ਇਲਾਕੇ ਦੇ ਲੋਕਾਂ ਨਾਲ ਡਟ ਕੇ ਜੁੜਿਆ ਹੋਇਆ ਹੈ।

ਇਸ ਮੌਕੇ ਆਗੂਆਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਵਿੱਚ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਹਲਕੇ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ।

Chief Minister Bhagwant Mann s OSD Rajbir Singh Ghumman Inducted Chhajalwaddi Into The AAP


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now