ਜਾਪਾਨ ਦੇ ਆਈਚੀ-ਨਾਗੋਯਾ ਵਿਖੇ 2026 ਏਸ਼ੀਆਈ ਖੇਡਾਂ ਦੀ ਤਗਮਾ ਸੂਚੀ ਧਰਨਾ ਦੇਣਾ ਹੈ ਤਾਂ ਅਵਤਾਰ ਹੈਨਰੀ ਦੇ ਦਫ਼ਤਰ ਦੇ ਬਾਹਰ ਕਰੋ 1 ਅਕਤੂਬਰ ਤੋਂ ਬਦਲ ਗਏ 6 ਵੱਡੇ ਨਿਯਮ, LPG ਤੋਂ ਲੈ ਕੇ ਬੈਂਕਿੰਗ ਅਤੇ UPI ਤੱਕ ਅਸਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਦੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ 400 ਕਰੋੜ ਦੀ 'ਰਾਮਾਇਣਮ' ਦੇ ਰਾਮ ਨੇ ਟੀਵੀ ਦੇ ਰਾਮ ਨੂੰ ਲੈ ਕੇ ਕਹੀ ਇਹ ਵੱਡੀ ਗੱਲ ਪਾਕਿਸਤਾਨ ਮਹਿਲਾ ਟੀਮ ਦਾ ਅਨੋਖਾ ਟ੍ਰੇਨਿੰਗ ਵੀਡੀਓ ਵਾਇਰਲ, ਖਿਡਾਰਨਾਂ ਦੀ ਐਕਸਰਸਾਈਜ਼ ਵੇਖ ਹੈਰਾਨ ਹੋਏ ਲੋਕ ਪੰਜਾਬ ਕਾਂਗਰਸ ਵਿੱਚ 48 ਘੰਟਿਆਂ ਵਿੱਚ ਵੱਡੇ ਬਦਲਾਅ ਦੀ ਆਸ ਸ਼ਰਾਬ ਕਾਰੋਬਾਰੀ ਦਾ ਦੋਸ਼ੀ- 1.5 ਕਰੋੜ ਦੇ ਲੈਣ-ਦੇਣ ਵਿਚਕਾਰ 8 ਹਜ਼ਾਰ ਗਜ਼ ਪਲਾਟ 'ਤੇ ਕਬਜ਼ੇ ਦਾ ਦੋਸ਼, ਭਾਰਤ ਨੇ ਦੂਜੇ ਵਨਡੇ ਵਿੱਚ ਵੈਸਟ ਇੰਡੀਜ਼ ਨੂੰ 8 ਵਿਕਟਾਂ ਨਾਲ ਹਰਾ ਕੇ 2-0 ਦੀ ਅਭੇਦ ਬੜ੍ਹਤ ਬਣਾਈ ਸਹਿ-ਪਾਇਲਟ ਨੂੰ ਕਪਤਾਨ ਨੂੰ ਚਾਕੂ ਮਾਰਨ ਅਤੇ ਫਲਾਈਦੁਬਈ ਫਲਾਈਟ ਨੂੰ ਕਰੈਸ਼ ਕਰਨ ਦੀ ਕੋਸ਼ਿਸ਼ ਲਈ ਗ੍ਰਿਫ਼ਤਾਰ ਕੀਤਾ

ਰਾਜੋਆਣਾ ਦੀ ਫਾਂਸੀ ਦੀ ਸਜ਼ਾ ’ਤੇ ਜਲਦ ਫੈਸਲੇ ਦੀ ਮੰਗ, ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦਣ ਦੀ ਤਿਆਰੀ

ਰਾਜੋਆਣਾ ਦੀ ਫਾਂਸੀ ਦੀ ਸਜ਼ਾ ’ਤੇ ਜਲਦ ਫੈਸਲੇ ਦੀ ਮੰਗ, ਪੰਜ ਸਿੰਘ ਸਾਹਿ


Live Punjabi TV / Patiala

ਰਾਜੋਆਣਾ ਪਿਛਲੇ 32 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ

ਚਾਵਲਾ ਮਾਮਲੇ ਸਬੰਧੀ ਪੁੱਛੇ ਸਵਾਲ ’ਤੇ ਧਾਮੀ ਨੇ ਕੋਈ ਵਿਸਥਾਰਪੂਰਵਕ ਟਿੱਪਣੀ ਨਹੀਂ ਕੀਤੀ

ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੋਲਾ ਨੇ ਕਿਹਾ ਕਿ ਰਾਜੋਆਣਾ ਨੇ ਆਪਣੀ ਫਾਂਸੀ ਦੀ ਸਜ਼ਾ ਬਾਰੇ ਕੇਂਦਰ ਸਰਕਾਰ ਵੱਲੋਂ ਜਲਦ ਫੈਸਲਾ ਲੈਣ ਦੀ ਮੰਗ ਮੁੜ ਦੁਹਰਾਈ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਜੋਆਣਾ ਪਿਛਲੇ 32 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਵੱਲੋਂ ਫੈਸਲਾ ਨਾ ਲੈਣਾ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿੱਖ ਬੰਦੀ ਸਿੰਘਾਂ ਦੇ ਮਾਮਲਿਆਂ ਵਿੱਚ ਕੇਂਦਰ ਸਰਕਾਰ ਵੱਲੋਂ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਰਾਜੋਆਣਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਰਹਿਮ ਦੀ ਅਪੀਲ ਨਹੀਂ ਕਰਨਗੇ, ਪਰ ਸਰਕਾਰ ਨੂੰ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਸਬੰਧੀ ਮਾਮਲਾ ਜਲਦ ਨਿਪਟਾਉਣਾ ਚਾਹੀਦਾ ਹੈ। ਰਾਜੋਆਣਾ ਨੇ ਇਹ ਵੀ ਕਿਹਾ ਹੈ ਕਿ ਜੇਕਰ ਸਰਕਾਰ ਕੋਈ ਫੈਸਲਾ ਨਹੀਂ ਲੈਂਦੀ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸੰਗਤ ਨੂੰ ਇਸ ਸਬੰਧੀ ਫੈਸਲਾ ਲੈਣਾ ਚਾਹੀਦਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਮਾਮਲੇ ’ਤੇ ਜਲਦ ਹੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਜਾਵੇਗੀ। ਮੁਲਾਕਾਤ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਕਿਹਾ ਕਿ ਸਰਕਾਰ ਇਸ ਸੰਵੇਦਨਸ਼ੀਲ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਇਸ ਦੌਰਾਨ ਪੱਤਰਕਾਰਾਂ ਵੱਲੋਂ ਚਾਵਲਾ ਮਾਮਲੇ ਸਬੰਧੀ ਪੁੱਛੇ ਸਵਾਲ ’ਤੇ ਧਾਮੀ ਨੇ ਕੋਈ ਵਿਸਥਾਰਪੂਰਵਕ ਟਿੱਪਣੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੀ ਮੁਲਾਕਾਤ ਦਾ ਮੁੱਖ ਮੁੱਦਾ ਬਲਵੰਤ ਸਿੰਘ ਰਾਜੋਆਣਾ ਨਾਲ ਹੋਈ ਗੱਲਬਾਤ ਸੀ।

Demand For A Quick Decision On Rajoana s Death Sentence Preparations Underway To Convene A Meeting Of The Five Singh Sahibs


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now