ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 30-10-2026 05:30 AM ਹੋਸ਼ਿਆਰਪੁਰ ਵਿੱਚ ਪੁੱਤਰ ਦੀ ਚਾਹਤ ਕਾਰਨ ਪਿਤਾ ਨੇ 17 ਸਾਲਾ ਧੀ ਦਾ ਕਿਰਪਾਨ ਨਾਲ ਕਤਲ ਕੀਤਾ: ਪਰਿਵਾਰ ਪੰਜਾਬ ਸਰਕਾਰ ਨੇ ਤਬਦੀਲ ਕੀਤੇ ਤਿੰਨ ਡੀਐਸਪੀ ਪੱਧਰ ਦੇ ਅਧਿਕਾਰੀ ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਤੇ ਵਿਵਾਦ ਅੰਮ੍ਰਿਤਸਰ ਪੁਲਿਸ ਨੇ 138 ਐਨਡੀਪੀਐਸ ਮਾਮਲਿਆਂ ਵਿੱਚ ਹੈਰੋਇਨ, ਚਰਸ ਤੇ ਭੁੱਕੀ ਸਮੇਤ ਨਸ਼ੀਲੇ ਪਦਾਰਥ ਨਸ਼ਟ ਕੀਤੇ ਮੁੱਖ ਮੰਤਰੀ ਮਾਨ ਤੇ ਡੀਜੀਪੀ ਯਾਦਵ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ: ਪਰਗਟ ਸਿੰਘ ਪੰਜਾਬ ਚੋਣ 2027: ਆਪ ਦੀ ਵੱਡੀ ਬੈਠਕ ਕੱਲ੍ਹ ਜਲੰਧਰ ਰਾਸ਼ਟਰੀ ਰਾਜਮਾਰਗ ’ਤੇ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰ ਗਈ ਵਾਰਿਸ ਪੰਜਾਬ ਦੇ ਵਿੱਚ ਹਲਚਲ, ਅਵਤਾਰ ਸਿੰਘ ਸੇਖੋਂ ਸਮੇਤ 5 ਨੇਤਾ ਬਾਹਰ ਮਾਨਸਾ ਵਿੱਚ ਸਿੱਖਾਂ ਦੀਆਂ ਪਵਿੱਤਰ ਚੀਜ਼ਾਂ ਤੇ ਦਸਤਾਰਾਂ ਦੀ ਬੇਅਦਬੀ ਘੋਰ ਸ਼ਰਮਨਾਕ: ਗਿਆਨੀ ਕੁਲਦੀਪ ਸਿੰਘ ਗਰਗੱਜ

ਮੁੱਖ ਮੰਤਰੀ ਮਾਨ ਤੇ ਡੀਜੀਪੀ ਯਾਦਵ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ: ਪਰਗਟ ਸਿੰਘ

ਮੁੱਖ ਮੰਤਰੀ ਮਾਨ ਤੇ ਡੀਜੀਪੀ ਯਾਦਵ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ


Live Punjabi TV / Chandigarh

ਮਾਨਸਾ ਦੇ ਐਸਐਸਪੀ ਬਰਖ਼ਾਸਤ ਕਰੋ,

ਲੋਕਾਂ ਦਾ ਪੁਲਿਸ ਤੇ ਪ੍ਰਸ਼ਾਸਨ ਤੋਂ ਭਰੋਸਾ ਉੱਠਦਾ ਜਾ ਰਿਹਾ ਹੈ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਅਤੇ ਇਸ ਤੋਂ ਬਾਅਦ ਪੈਦਾ ਹੋਏ ਹਾਲਾਤ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ।

ਉਨ੍ਹਾਂ ਮੰਗ ਕੀਤੀ ਕਿ ਮਾਮਲੇ ਵਿੱਚ ਕਥਿਤ ਲਾਪਰਵਾਹੀ ਲਈ ਮਾਨਸਾ ਦੇ ਐਸਐਸਪੀ ਨੂੰ ਬਰਖ਼ਾਸਤ ਕੀਤਾ ਜਾਵੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਗੌਰਵ ਯਾਦਵ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ। ਪਰਗਟ ਸਿੰਘ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।

ਉਨ੍ਹਾਂ ਪੁੱਛਿਆ ਕਿ ਜੇ ਨਸ਼ੇ ਦੇ ਓਵਰਡੋਜ਼ ਕਾਰਨ ਮੌਤ ਦਾ ਖ਼ਦਸ਼ਾ ਸੀ, ਤਾਂ ਨਿਰਪੱਖ ਜਾਂਚ ਤੋਂ ਬਿਨਾਂ ਇਸ ਨੂੰ ਕਤਲ ਕਰਾਰ ਦੇਣ ਦਾ ਆਧਾਰ ਕੀ ਸੀ? ਉਨ੍ਹਾਂ ਮਾਮਲੇ ਦੀ ਪਾਰਦਰਸ਼ੀ ਜਾਂਚ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਅਜਿਹੇ ਹਾਲਾਤ ਬਣ ਰਹੇ ਹਨ, ਜਿੱਥੇ ਲੋਕਾਂ ਦਾ ਪੁਲਿਸ ਤੇ ਪ੍ਰਸ਼ਾਸਨ ਤੋਂ ਭਰੋਸਾ ਉੱਠਦਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਪਰਿਵਾਰ ਤੋਂ ਖੋਹ ਕੇ ਲੈ ਜਾਣ ਵਰਗੀਆਂ ਘਟਨਾਵਾਂ ਬੇਹੱਦ ਗੰਭੀਰ ਹਨ। ਅਜਿਹੀਆਂ ਤਸਵੀਰਾਂ ਕਿਸੇ ਵੀ ਲੋਕਤੰਤਰੀ ਵਿਵਸਥਾ ਲਈ ਚਿੰਤਾਜਨਕ ਹਨ ਅਤੇ ਪੰਜਾਬ ਵਿੱਚ ਐਮਰਜੈਂਸੀ ਵਰਗੇ ਹਾਲਾਤ ਪੈਦਾ ਹੋਣ ਦੀ ਸੰਭਾਵਨਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

Chief Minister Mann And DGP Yadav Should Take Moral Responsibility And Resign Pargat Singh


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now