ਸੀਐਮ ਮਾਨ ਦਾ ਦੀਵਾਲੀ ਤੋਂ ਪਹਿਲਾਂ ਵੱਡਾ ਐਲਾਨ
/ politics
Live Punjabi TV /
Chandigarh
ਸਰਕਾਰੀ ਕਰਮਚਾਰੀਆਂ ਦਾ ਵਧਾਇਆ ਡੀਏ
8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਹੋਵੇਗਾ ਫ਼ਾਇਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨੂੰ ਤੋਹਫ਼ਾ ਦਿੱਤਾ ਹੈ। ਸੀਐਮ ਮਾਨ ਨੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਯਾਨੀ ਡੀਏ ਵਿੱਚ 3 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ। ਇਸ ਐਲਾਨ ਨਾਲ ਹੁਣ ਸਰਕਾਰੀ ਕਰਮਚਾਰੀਆਂ ਦਾ ਡੀਏ ਵਧ ਕੇ 53 ਫ਼ੀਸਦੀ ਹੋ ਗਿਆ ਹੈ। ਵਧਿਆ ਹੋਇਆ ਡੀਏ ਦਸੰਬਰ ਦੀ ਸੈਲਰੀ ਨਾਲ ਕਰਮਚਾਰੀਆਂ ਦੇ ਖਾਤੇ ਵਿੱਚ ਆਵੇਗਾ।

ਸੀਐਮ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਡੀਏ ਵਿੱਚ ਵਾਧੇ ਤੋਂ ਕਰੀਬ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਨਵੰਬਰ ਮਹੀਨੇ ਦੀ ਤਨਖਾਹ ਵਿੱਚ ਵਧੇ ਹੋਏ ਡੀਏ ਦਾ ਲਾਭ ਜੁੜੇਗਾ, ਜਦਕਿ ਦਸੰਬਰ ਵਿੱਚ ਮਿਲਣ ਵਾਲੀ ਪੈਨਸ਼ਨ ਵਿੱਚ ਵੀ ਵਧਿਆ ਹੋਇਆ ਡੀਏ ਸ਼ਾਮਲ ਹੋਵੇਗਾ। 2022 ਵਿੱਚ ਜਦੋਂ ਸਰਕਾਰ ਨੇ ਸੰਭਾਲੀ ਸੀ, ਤਾਂ ਕਰਮਚਾਰੀਆਂ ਨੂੰ 28 ਫ਼ੀਸਦੀ ਡੀਏ ਮਿਲ ਰਿਹਾ ਸੀ। ਇਸ ਵਾਧੇ ਨਾਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 363 ਕਰੋੜ ਰੁਪਏ ਦਾ ਲਾਭ ਮਿਲੇਗਾ।
ਸਤੰਬਰ ਵਿੱਚ 8 ਫ਼ੀਸਦੀ ਵਧਾਇਆ ਸੀ ਡੀਏ
ਦੱਸ ਦੇਈਏ ਕਿ ਸਤੰਬਰ 2026 ਵਿੱਚ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀਏ ਵਿੱਚ 8 ਫ਼ੀਸਦੀ ਵਾਧੇ ਦਾ ਫ਼ੈਸਲਾ ਕੀਤਾ ਸੀ। ਇਸ ਨਾਲ ਮਹਿੰਗਾਈ ਭੱਤੇ ਦੀ ਦਰ 42 ਫ਼ੀਸਦੀ ਤੋਂ ਵਧ ਕੇ 50 ਫ਼ੀਸਦੀ ਹੋ ਗਈ ਸੀ।
CM Mann s Major Announcement Ahead Of Diwali