31 ਉਮੀਦਵਾਰਾਂ ਦਾ ਨਾਵਾਂ ਨਾਲ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
/ politics
Live Punjabi TV /
Chandigarh
ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਸ ਸੂਚੀ ਦਾ ਐਲਾਨ ਕੀਤਾ
ਸੰਸਦ ਮੈਂਬਰ ਮੀਤ ਹੇਅਰ ਨੂੰ ਵੀ ਮਿਲੀ ਟਿਕਟ
ਚੰਡੀਗੜ੍ਹ, 12 ਨਵੰਬਰ: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ 31 ਨਾਮ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਸ ਸੂਚੀ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ 'ਆਪ' ਨੇ 31 ਅਕਤੂਬਰ ਨੂੰ 40 ਉਮੀਦਵਾਰਾਂ ਦੀ ਇੱਕ ਸੂਚੀ ਜਾਰੀ ਕੀਤੀ ਗਈ ਸੀ।
ਸੰਸਦ ਮੈਂਬਰ ਮੀਤ ਹੇਅਰ ਨੂੰ ਵੀ ਮਿਲੀ ਟਿਕਟ
ਪਾਰਟੀ ਦੇ ਰਾਸ਼ਟਰੀ ਸਕੱਤਰ ਪੰਕਜ ਕੁਮਾਰ ਗੁਪਤਾ ਵੱਲੋਂ ਜਾਰੀ ਘੋਸ਼ਣਾ ਅਨੁਸਾਰ, 31 ਵਿਧਾਨਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਮ ਘੋਸ਼ਿਤ ਕੀਤੇ ਗਏ ਹਨ। ਘੋਸ਼ਿਤ ਉਮੀਦਵਾਰਾਂ ਵਿੱਚ ਸੁਜਾਨਪੁਰ ਤੋਂ ਸਵਰਨ ਐਸ. ਸਲਾਰੀਆ, ਪਠਾਨਕੋਟ ਤੋਂ ਰੋਹਿਤ ਸਿਆਲ, ਗੁਰਦਾਸਪੁਰ ਤੋਂ ਰਮਨ ਬਹਿਲ, ਦੀਨਾਨਗਰ ਤੋਂ ਸ਼ਮਸ਼ੇਰ ਸਿੰਘ, ਕਾਦੀਆਂ ਤੋਂ ਗੁਰਿਕਬਲ ਸਿੰਘ ਮਹਿਲ, ਫਤਿਹਗੜ੍ਹ ਚੂੜੀਆਂ ਤੋਂ ਹਰਜੋਬਨਜੀਤ ਸਿੰਘ ਰੰਧਾਵਾ, ਰਾਜਾ ਸਾਂਸੀ ਤੋਂ ਸੋਨੀਆ ਮਾਨ, ਮਜੀਠਾ ਤੋਂ ਤਲਵੀਰ ਸਿੰਘ ਗਿੱਲ, ਅੰਮ੍ਰਿਤਸਰ ਨੌਰਥ ਤੋਂ ਕਰਮਜੀਤ ਸਿੰਘ ਰਿੰਟੂ, ਪੱਟੀ ਤੋਂ ਜਸਕੰਵਰ ਸਿੰਘ ਗਿੱਲ (ਜੱਸਾ ਪੱਟੀ), ਭੁੱਲਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਅਤੇ ਕਪੂਰਥਲਾ ਤੋਂ ਦਵਿੰਦਰ ਪਾਲ ਸਿੰਘ ਰੰਗਾ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਇਸੇ ਤਰ੍ਹਾਂ ਫਗਵਾੜਾ ਤੋਂ ਡਾ. ਰਾਜ ਕੁਮਾਰ ਚੱਬੇਵਾਲ, ਫਿੱਲੌਰ ਤੋਂ ਹਰਜੋਤ ਕੌਰ ਲੋਹਟੀਆ, ਸ਼ਾਹਕੋਟ ਤੋਂ ਬਲਵੀਰ ਸਿੰਘ ਪਾਲਾ ਜਲਾਲਪੁਰ, ਜਲੰਧਰ ਸੈਂਟਰਲ ਤੋਂ ਨਿਤਿਨ ਕੋਹਲੀ, ਜਲੰਧਰ ਨੌਰਥ ਤੋਂ ਵਨੀਤ ਧੀਰ, ਜਲੰਧਰ ਕੈਂਟ ਤੋਂ ਦੀਪਕ ਬਾਲੀ, ਆਦਮਪੁਰ ਤੋਂ ਪਵਨ ਕੁਮਾਰ ਟੀਨੂ, ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ ਅਤੇ ਨਵਾਂਸ਼ਹਿਰ ਤੋਂ ਰੌਬੀ ਕਾਂਗ ਨੂੰ ਟਿਕਟ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਚਮਕੌਰ ਸਾਹਿਬ ਤੋਂ ਜਸਵੀਰ ਸਿੰਘ ਗੜ੍ਹੀ, ਖਰੜ ਤੋਂ ਪਰਮਿੰਦਰ ਸਿੰਘ ਗੋਲਡੀ, ਡਾਖਾ ਤੋਂ ਡਾ. ਕੇਐਨਐਸ ਕੰਗ, ਜਗਰਾਓਂ ਤੋਂ ਸਰਬਜੀਤ ਕੌਰ ਮਾਣੂਕੇ, ਅਬੋਹਰ ਤੋਂ ਡਾ. ਸੁਹਾਨੀ ਡੋਡਾ, ਬਲੂਆਣਾ ਤੋਂ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਲੰਬੀ ਤੋਂ ਰਣਧੀਰ ਸਿੰਘ ਧੀਰਾ ਖੁੱਡੀਆਂ, ਬਠਿੰਡਾ ਗ੍ਰਾਮੀਣ ਤੋਂ ਗੋਪਾਲ ਸਿੰਘ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਸ਼ੁਤਰਾਣਾ ਤੋਂ ਵਨੀਂਦਰ ਕੌਰ ਲੂੰਬਾ ਨੂੰ ਉਮੀਦਵਾਰ ਘੋਸ਼ਿਤ ਕੀਤਾ ਗਿਆ ਹੈ।
Aam Aadmi Party Releases Second List Of Candidates Naming 31 Candidates