ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ
/ politics
Live Punjabi TV /
Chandigarh
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ
ਪੰਜਾਬ ਵਿੱਚ ਅਜਿਹੇ ਮੌਕੇ ਪੈਦਾ ਕਰਨਾ ਹੈ ਤਾਂ ਜੋ ਨੌਜਵਾਨਾਂ ਨੂੰ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਸਿਰਫ਼ 4 ਸਾਲਾਂ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 22 ਫ਼ੀਸਦ ਤੋਂ ਵਧਾ ਕੇ 88 ਫ਼ੀਸਦ ਕੀਤਾ ਅਤੇ 14,000 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਡੀ ਤਰਜੀਹ ਪੰਜਾਬ ਵਿੱਚ ਅਜਿਹੇ ਮੌਕੇ ਪੈਦਾ ਕਰਨਾ ਹੈ ਤਾਂ ਜੋ ਨੌਜਵਾਨਾਂ ਨੂੰ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਮੁਫ਼ਤ ਯੂ.ਪੀ.ਐਸ.ਸੀ. ਕੋਚਿੰਗ ਕੇਂਦਰ ਸਥਾਪਤ ਕਰਾਂਗੇ ਤਾਂ ਜੋ ਆਮ ਪਰਿਵਾਰਾਂ ਦੇ ਬੱਚੇ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਬਣ ਸਕਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫ਼ਤਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
'ਜਾਗਤ ਜੋਤ ਸਤਿਕਾਰ ਸੋਧ ਐਕਟ' ਲਾਗੂ ਹੋਣ ਤੋਂ ਬਾਅਦ ਬੇਅਦਬੀ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਤਰਨ ਤਾਰਨ: ਆਮ ਆਦਮੀ ਪਾਰਟੀ ਦੇ ਏਜੰਡੇ ਅਤੇ ਪਿਛਲੀਆਂ ਸਰਕਾਰਾਂ ਦੀ ਰਾਜਨੀਤੀ ਵਿਚਕਾਰ ਸਪੱਸ਼ਟ ਫ਼ਰਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਸਿਆਸੀ ਵਿਵਾਦਾਂ ਦੀ ਬਜਾਏ ਲੋਕ ਭਲਾਈ, ਵਿਕਾਸ ਅਤੇ ਠੋਸ ਨਤੀਜਿਆਂ ਦੇ ਆਧਾਰ 'ਤੇ ਲੜੀਆਂ ਜਾਣਗੀਆਂ।
ਪੱਟੀ ਵਿਧਾਨ ਸਭਾ ਹਲਕੇ ਦੇ ਪਿੰਡ ਸਭਰਾ ਵਿਖੇ ਕਰਵਾਈ 'ਲੋਕ ਮਿਲਣੀ' ਦੌਰਾਨ ਉਨ੍ਹਾਂ ਨੇ ਖੇਤੀਬਾੜੀ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ, ਜਿਸ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 22 ਫ਼ੀਸਦ ਤੋਂ ਵਧਾ ਕੇ 88 ਫ਼ੀਸਦ ਕਰਨਾ ਅਤੇ 14,000 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣਾ ਸ਼ਾਮਲ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਆਈਏਐਸ ਅਤੇ ਆਈਪੀਐਸ ਅਧਿਕਾਰੀ ਬਣਨ ਵਿੱਚ ਮਦਦ ਕਰਨ ਲਈ ਮੁਫ਼ਤ ਯੂਪੀਐਸਸੀ ਕੋਚਿੰਗ ਕੇਂਦਰ ਖੋਲ੍ਹਣ ਦਾ ਐਲਾਨ ਵੀ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਪੰਜਾਬ ਦੇ ਅੰਦਰ ਰੁਜ਼ਗਾਰ ਅਤੇ ਸਿੱਖਿਆ ਦੇ ਮੌਕੇ ਪੈਦਾ ਕਰਨਾ ਹੈ ਤਾਂ ਜੋ ਇੱਥੋਂ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ। ਉਨ੍ਹਾਂ ਨੇ 'ਜਾਗਤ ਜੋਤ ਸਤਿਕਾਰ ਸੋਧ ਐਕਟ' ਰਾਹੀਂ ਧਾਰਮਿਕ ਭਾਵਨਾਵਾਂ ਦੀ ਰਾਖੀ ਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਅਤੇ ਭਰੋਸਾ ਪ੍ਰਗਟਾਇਆ ਕਿ ਮਾਝੇ ਦੇ ਲੋਕ 2027 ਵਿੱਚ 'ਆਪ' ਨੂੰ ਵੱਡਾ ਜਨਤਕ ਫ਼ਤਵਾ ਦੇਣਗੇ।
ਅਖ਼ੀਰ ਵਿੱਚ ਉਨ੍ਹਾਂ ਕਿਹਾ, "ਇਸ 'ਲੋਕ ਮਿਲਣੀ' ਦੌਰਾਨ ਲਿਖਤੀ ਰੂਪ ਵਿੱਚ ਸੌਂਪੀ ਗਈ ਹਰ ਮੰਗ ਦੇ ਨਿਪਟਾਰੇ ਲਈ ਕਾਰਵਾਈ ਕੀਤੀ ਜਾਵੇਗੀ। ਸਾਡੀ ਸਰਕਾਰ ਦਾ ਲੋਕਾਂ ਨਾਲ ਸਿੱਧਾ ਸੰਪਰਕ ਹੈ ਅਤੇ ਮੈਂ ਹਮੇਸ਼ਾ ਉਨ੍ਹਾਂ ਲਈ ਹਾਜ਼ਰ ਰਹਾਂਗਾ। ਸਾਡੀ ਪਹਿਲ ਲੋਕਾਂ ਦੀਆਂ ਚਿੰਤਾਵਾਂ ਸੁਣਨਾ, ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਹੈ।"
Public Welfare And The Progress Of Punjab Will Be Given Priority