ਕਸ਼ਮੀਰ ਵਿੱਚ ਲਸ਼ਕਰ ਕਮਾਂਡਰ ਢੇਰ, ਮਸਜਿਦ ਵਿੱਚ ਛਿਪਾ ਸੀ ਅੱਤਵਾਦੀ ਜੌਹਰੀ ਸ਼ੋਰੂਮ ਤੋਂ 30-40 ਕਰੋੜ ਦੇ ਗਹਿਣੇ ਲੈ ਕੇ ਫ਼ਰਾਰ ਹੋਏ ਬਦਮਾਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ - ਕੇਜਰੀਵਾਲ ਦਾਊਦ ਇਬਰਾਹਿਮ ਦੇ ਪੁਰਾਣੇ ਟਿਕਾਣੇ 'ਤੇ ਚੱਲੇਗਾ ਬੁਲਡੋਜ਼ਰ ਜਾਤੀਗਤ ਭੇਦਭਾਵ ਤੋਂ ਤੰਗ ਆ ਕੇ ਦਲਿਤ ਨੌਜਵਾਨ 3 ਘੰਟੇ ਤੱਕ ਪਾਣੀ ਦੀ ਟੈਂਕੀ 'ਤੇ ਚੜ੍ਹਿਆ, 'ਸਿੱਖਿਆ ਕ੍ਰਾਂਤੀ' ਦਾ ਪੁਲਿਸ ਅਫ਼ਸਰਾਂ ਸਾਹਮਣੇ ਪਰਦਾਫਾਸ਼! ਬੁਲੇਟ ਮੋਟਰਸਾਈਕਲ ਚੋਰੀ ਕਰਦੇ ਦੋ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਿਸ ਨੇ ਕੀਤਾ ਮਾਮਲਾ ਦਰਜ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 19-11-2026 05:30 AM ਨਿਤੇਸ਼ ਤਿਵਾੜੀ ਦੀ ਰਾਮਾਇਣ ਨੇ ਭਾਰਤ ਵਿੱਚ 12 ਦਿਨਾਂ ਵਿੱਚ ₹792.60 ਕਰੋੜ ਸ਼ੁੱਧ ਕਮਾਏ।

ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ - ਕੇਜਰੀਵਾਲ

ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨ


Live Punjabi TV / New Delhi

ਭਾਜਪਾ ਗੰਦੀ ਰਾਜਨੀਤੀ ਤਹਿਤ ਕਾਂਗਰਸ ਨਾਲ ਮਿਲ ਕੇ ਪੰਜਾਬ ਦੇ ਕਿਸਾਨਾਂ ਨੂੰ ਦਿਨ-ਰਾਤ ਗਾਲ੍ਹਾਂ ਕੱਢਦੀ ਹੈ - ਕੇਜਰੀਵਾਲ।

ਪੰਜਾਬ ਦੇ ਕਿਸਾਨਾਂ ਦੀ ਮਿਹਨਤ ਦੀ ਸ਼ਲਾਘਾ ਕਰਨ ਲਈ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਬਹੁਤ-ਬਹੁਤ ਧੰਨਵਾਦ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਆਏ ਬਿਆਨ 'ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰੀ ਮੰਤਰੀ ਖ਼ੁਦ ਮੰਨ ਰਹੇ ਹਨ ਕਿ ਪੰਜਾਬ ਦੇ ਕਿਸਾਨਾਂ ਨੇ ਪਰਾਲੀ ਸਾੜਨ ਵਿੱਚ ਕਾਫ਼ੀ ਕਮੀ ਕੀਤੀ ਹੈ। ਬਦਕਿਸਮਤੀ ਹੈ ਕਿ ਇਨ੍ਹਾਂ ਦੀ ਪਾਰਟੀ ਕਾਂਗਰਸ ਨਾਲ ਮਿਲ ਕੇ ਗੰਦੀ ਰਾਜਨੀਤੀ ਤਹਿਤ ਦਿਨ-ਰਾਤ ਪੰਜਾਬ ਦੇ ਕਿਸਾਨਾਂ ਨੂੰ ਗਾਲ੍ਹਾਂ ਕੱਢਦੀ ਰਹਿੰਦੀ ਹੈ।

ਦੂਜੇ ਪਾਸੇ, 'ਆਪ' ਦਿੱਲੀ ਦੇ ਸੂਬਾ ਪ੍ਰਧਾਨ ਸੌਰਭ ਭਾਰਦਵਾਜ ਨੇ ਕਿਹਾ ਕਿ ਮੈਨੂੰ ਸ਼ਿਵਰਾਜ ਸਿੰਘ ਦੀ ਅਤੇ ਉਨ੍ਹਾਂ ਦੇ ਕਰੀਅਰ ਦੀ ਬਹੁਤ ਚਿੰਤਾ ਹੋ ਰਹੀ ਹੈ। ਪੰਜਾਬ ਦੇ ਕਿਸਾਨਾਂ ਦੇ ਬਚਾਅ ਵਿੱਚ ਦਿੱਤੇ ਗਏ ਬਿਆਨ ਲਈ ਕਿਤੇ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਨਾ ਦਿੱਤਾ ਜਾਵੇ। ਮੋਦੀ ਸਰਕਾਰ ਵਿੱਚ ਰਹਿੰਦਿਆਂ ਅੱਜ-ਕੱਲ੍ਹ ਕਿਸੇ ਕੋਲ ਇੰਨਾ ਸੱਚ ਬੋਲਣ ਦੀ ਹਿੰਮਤ ਨਹੀਂ ਹੈ, ਜਿੰਨਾ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਬੋਲ ਦਿੱਤਾ ਹੈ।

ਸੌਰਭ ਭਾਰਦਵਾਜ ਨੇ ਕਿਹਾ ਕਿ ਸ਼ਿਵਰਾਜ ਸਿੰਘ ਚੌਹਾਨ ਦੀ ਗੱਲ ਸੌ ਫ਼ੀਸਦੀ ਸੱਚ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 90 ਫ਼ੀਸਦੀ ਕਮੀ ਆਈ ਹੈ। ਪੰਜਾਬ ਦੇ ਕਿਸਾਨਾਂ ਨੇ ਬਹੁਤ ਮਿਹਨਤ ਕਰਕੇ, ਆਪਣਾ ਨੁਕਸਾਨ ਝੱਲ ਕੇ ਪਰਾਲੀ ਦੇ ਪ੍ਰਬੰਧ ਲਈ ਮਸ਼ੀਨਰੀ ਲਿਆ ਕੇ ਉਸ ਨੂੰ ਰੀਸਾਈਕਲ ਕਰਨ ਲਈ ਵੱਡੇ ਪੱਧਰ 'ਤੇ ਕੰਮ ਕੀਤੇ ਹਨ। ਅਜਿਹੇ ਵਿੱਚ ਜੇਕਰ ਅਸੀਂ ਕਿਸਾਨਾਂ ਦੀ ਸ਼ਲਾਘਾ ਨਹੀਂ ਕਰਾਂਗੇ ਤਾਂ ਕਿਸਾਨ ਇੰਨੀ ਮਿਹਨਤ ਕਿਉਂ ਕਰਨਗੇ? ਪੰਜਾਬ ਦੇ ਕਿਸਾਨਾਂ ਦੀ ਮਿਹਨਤ ਦੀ ਸ਼ਲਾਘਾ ਕਰਨ ਲਈ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਬਹੁਤ-ਬਹੁਤ ਧੰਨਵਾਦ, ਪਰ ਮੈਨੂੰ ਉਨ੍ਹਾਂ ਦੀ ਚਿੰਤਾ ਬਹੁਤ ਜ਼ਿਆਦਾ ਹੈ।

Modi Government Minister Acknowledges Historic Decline In Stubble Burning Incidents In Punjab Kejriwal


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now