ਪੰਜਾਬ 'ਚ ਇਕੱਲੇ ਚੋਣ ਲੜੇਗੀ ਭਾਜਪਾ! ਅਵਿਨਾਸ਼ ਰਾਏ ਖੰਨਾ ਦਾ ਵੱਡਾ ਐਲਾਨ ਆਪ ਸਰਕਾਰ ਖੁੱਲ੍ਹੇਆਮ ਜਨਤਕ ਖ਼ਜ਼ਾਨੇ ਦੀ ਲੁੱਟ ਕਰ ਰਹੀ ਹੈ: ਪਰਗਟ ਸਿੰਘ ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ 'ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ ਪੰਜਾਬ ਵਿੱਚ 27 ਨਵੰਬਰ ਨੂੰ ਹੋਵੇਗਾ ਬਲੈਕਆਊਟ, ਰਾਤ 8 ਵਜੇ ਵੱਜੇਗਾ ਸਾਇਰਨ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਇੰਗੇਜਮੈਂਟ ਤੋਂ ਬਾਅਦ ਯੁਵਤੀ ਨੇ ਮੰਗੇਤਰ ਸੰਗ ਬਣਾਇਆ ਲੁਟੇਰਾ ਗੈਂਗ ਸੋਨਾ ਖਰੀਦਣ ਦੀ ਅਪੀਲ 'ਤੇ ਲੋਕਾਂ ਦੇ ਫ਼ਰਮਾਨ ਨੇ ਕੀਮਤਾਂ ਘਟਾਉਣ ਵਿੱਚ ਮਦਦ ਕੀਤੀ ਲੁਧਿਆਣਾ ਵਿੱਚ ਕਾਲੋਨਾਈਜ਼ਰ ਤੋਂ ਲੁੱਟ, ਥਾਰ ਵਿੱਚ ਆਏ 3 ਬਦਮਾਸ਼ ਕੋਟਾ ਸੜਕ ਹਾਦਸੇ 'ਤੇ ਪੀਐਮ ਮੋਦੀ ਨੇ ਜਤਾਇਆ ਦੁੱਖ

ਪੰਜਾਬ 'ਚ ਇਕੱਲੇ ਚੋਣ ਲੜੇਗੀ ਭਾਜਪਾ! ਅਵਿਨਾਸ਼ ਰਾਏ ਖੰਨਾ ਦਾ ਵੱਡਾ ਐਲਾਨ

ਪੰਜਾਬ 'ਚ ਇਕੱਲੇ ਚੋਣ ਲੜੇਗੀ ਭਾਜਪਾ!  ਅਵਿਨਾਸ਼ ਰਾਏ ਖੰਨਾ ਦਾ ਵੱਡਾ ਐਲ


Live Punjabi Tv / Jalandhar

2027 ਵਿਧਾਨ ਸਭਾ ਚੋਣਾਂ ਲਈ BJP ਨੇ ਖਿੱਚੀ ਤਿਆਰੀ!

ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਵਿਨਾਸ਼ ਰਾਏ ਖੰਨਾ ਨੇ ਜਲੰਧਰ ’ਚ ਕੀਤੀ ਪ੍ਰੈੱਸ ਕਾਨਫਰੰਸ

ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਭਾਜਪਾ ਦੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਵਿਨਾਸ਼ ਰਾਏ ਖੰਨਾ ਸਮੇਤ ਪਾਰਟੀ ਦੇ ਕਈ ਆਗੂਆਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ।

ਇਸ ਦੌਰਾਨ ਅਵਿਨਾਸ਼ ਰਾਏ ਖੰਨਾ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਚਾਰ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਆਗੂਆਂ ਨੂੰ ਸੌਂਪੀ ਗਈ ਹੈ ਅਤੇ ਇੱਕ ਸਕ੍ਰੀਨਿੰਗ ਕਮੇਟੀ ਵੀ ਬਣਾਈ ਗਈ ਹੈ, ਜੋ ਅੱਗੇ ਆਪਣੀ ਰਿਪੋਰਟ ਪੇਸ਼ ਕਰੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸੇਵਾ ਕੇਂਦਰਾਂ ਦੇ ਕਰਮਚਾਰੀ ਵੀ ਆਪਣੀਆਂ ਮੰਗਾਂ ਲੈ ਕੇ ਉਨ੍ਹਾਂ ਕੋਲ ਪਹੁੰਚੇ ਹਨ। ਪੰਜਾਬ ਵਿੱਚ ਲਗਭਗ 12,700 ਕਰਮਚਾਰੀ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੀ ਗਿਣਤੀ ਅੱਜ ਵੀ ਇੰਨੀ ਹੀ ਹੈ।

ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਭਾਜਪਾ ਪਹਿਲੀ ਵਾਰ ਪੰਜਾਬ ਵਿੱਚ ਆਪਣੇ ਦਮ ’ਤੇ ਸਰਕਾਰ ਬਣਾਉਣ ਦੇ ਟੀਚੇ ਨਾਲ ਚੋਣ ਮੈਦਾਨ ਵਿੱਚ ਉਤਰੇਗੀ।

ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਦੀ ਮੈਨੀਫੈਸਟੋ ਕਮੇਟੀ ਵੱਲੋਂ ਲੋਕਾਂ ਦੇ ਸੁਝਾਅ ਲੈਣ ਲਈ ਤਿੰਨ ਵਟਸਐਪ ਨੰਬਰ ਵੀ ਜਾਰੀ ਕੀਤੇ ਗਏ। ਇਨ੍ਹਾਂ ਨੰਬਰਾਂ ’ਤੇ ਲੋਕ ਆਪਣੇ ਸੁਝਾਅ ਭੇਜ ਸਕਣਗੇ। ਇਸ ਤੋਂ ਬਾਅਦ ਆਪਰੇਟਰ ਵੱਲੋਂ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੇ ਸੁਝਾਵਾਂ ਸਬੰਧੀ ਜਵਾਬ ਦਿੱਤਾ ਜਾਵੇਗਾ।

ਹੁਣ ਦੇਖਣਾ ਹੋਵੇਗਾ ਕਿ 2027 ਦੀਆਂ ਚੋਣਾਂ ਲਈ ਭਾਜਪਾ ਦਾ ਮੈਨੀਫੈਸਟੋ ਕਿਹੜੇ ਮੁੱਦਿਆਂ ਨੂੰ ਤਰਜੀਹ ਦਿੰਦਾ ਹੈ।

ਪੰਜਾਬ 'ਚ ਇਕੱਲੇ ਚੋਣ ਲੜੇਗੀ ਭਾਜਪਾ!  ਅਵਿਨਾਸ਼ ਰਾਏ ਖੰਨਾ ਦਾ ਵੱਡਾ ਐਲ

Manifesto committee chairman avinash rai khanna held a press conference in jalandhar


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now