ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕਰਨਗੇ ਮੰਤਰੀ ਮੰਡਲ 'ਚ ਫੇਰਬਦਲ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕਰਨਗੇ ਮੰਤਰੀ ਮੰਡਲ 'ਚ ਫੇਰਬਦ


LPTV / Chandigarh

ਵਿਦੇਸ਼ ਡੈਸਕ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਆਪਣੇ ਮੰਤਰੀ ਮੰਡਲ ਵਿੱਚ ਫੇਰਬਦਲ ਕੀਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੀਨੀਅਰ ਸਰਕਾਰੀ ਸੂਤਰਾਂ ਵੱਲੋਂ ਇਸ ਗੱਲ ਦੀ ਵੀ ਪੁਸ਼ਟੀ ਕੀਤੀ ਗਈ ਹੈ ਕਿ ਇਸ ਵਾਰੀ ਪ੍ਰਧਾਨ ਮੰਤਰੀ ਦੇ ਫਰੰਟ ਬੈਂਚ ਵਿੱਚ ਵੀ ਫੇਰਬਦਲ ਵੇਖਣ ਨੂੰ ਮਿਲੇਗਾ। ਇਹ ਫੇਰਬਦਲ ਬੁੱਧਵਾਰ ਤੱਕ ਕੀਤੇ ਜਾਣ ਦੀ ਸੰਭਾਵਨਾ ਹੈ। ਓਟਵਾ ਵਿੱਚ ਪ੍ਰਧਾਨ ਮੰਤਰੀ ਵੱਲੋਂ ਮੰਤਰੀਆਂ ਨਾਲ ਰੀਡੋ ਹਾਲ ਜਾਣ ਤੋਂ ਪਹਿਲਾਂ ਪ੍ਰਾਈਵੇਟ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਫੇਰਬਦਲ ਦੀਆਂ ਕਨਸੋਆਂ ਕਈ ਹਫਤਿਆਂ ਤੋਂ ਮਿਲ ਰਹੀਆਂ ਸਨ।ਕਈ ਭਖਵੇਂ ਮੁੱਦਿਆਂ ਜਿਵੇਂ ਕਿ ਹਾਊਸਿੰਗ ਅਫੋਰਡੇਬਿਲਿਟੀ, ਪਬਲਿਕ ਸੇਫਟੀ ਤੇ ਆਨਲਾਈਨ ਪਲੇਟਫਾਰਮਜ਼ ਨਾਲ ਸਬੰਧਤ ਨੀਤੀਆਂ ਦੇ ਮੁੱਦੇ ਆਦਿ ਦਾ ਬੜੀ ਬਾਰੀਕੀ ਨਾਲ ਸਿਆਸੀ ਮੁਲਾਂਕਣ ਬੀਤੇ ਦਿਨੀਂ ਪਾਰਲੀਆਮੈੱਟ ਦੀਆਂ ਸਿਟਿੰਗਜ਼ ਦੌਰਾਨ ਕੀਤਾ ਗਿਆ।
ਵੀਕੈਂਡ ਉੱਤੇ ਸੋਮਵਾਰ ਨੂੰ ਦੇਸ਼ ਭਰ ਲਈ ਕਈ ਮੰਤਰੀਆਂ ਦੇ ਸ਼ਡਿਊਲ ਰੱਦ ਕਰ ਕੇ ਉਨ੍ਹਾਂ ਨੂੰ ਓਟਵਾ ਸੱਦ ਲਿਆ ਗਿਆ ਤਾਂ ਕਿ ਇਸ ਫੇਰਬਦਲ ਤੋਂ ਪਹਿਲਾਂ ਉਹ ਪ੍ਰਧਾਨ ਮੰ਼ਤਰੀ ਨਾਲ ਮੁਲਾਕਾਤ ਕਰ ਸਕਣ। ਬਾਕੀ ਮੰਤਰੀਆਂ ਨੂੰ ਆਪਣੇ ਸ਼ਡਿਊਲ ਮੁਤਾਬਕ ਕੰਮ ਕਰਦੇ ਰਹਿਣ ਲਈ ਆਖਿਆ ਗਿਆ। ਇਹ ਵੀ ਮੰਨਿਆਂ ਜਾ ਰਿਹਾ ਹੈ ਕਿ ਜਿਹੜੇ ਮੰਤਰੀ ਦੁਬਾਰਾ ਚੋਣਾਂ ਨਹੀਂ ਲੜਨਾ ਚਾਹੁੰਦੇ ਉਨ੍ਹਾਂ ਦੀ ਥਾਂ ਉੱਤੇ ਵਧੀਆ ਕਾਰਗੁਜ਼ਾਰੀ ਕਰਨ ਵਾਲਿਆਂ ਨੂੰ ਲਿਆਂਦਾ ਜਾਵੇਗਾ ਤਾਂ ਕਿ ਟਰੂਡੋ ਦੀ ਟੀਮ ਮਜ਼ਬੂਤ ਹੋ ਸਕੇ।

Canadian Prime Minister Justin Trudeau will reshuffle the cabinet


Popular Posts
Just Now