ਅਮਰੀਕਾ ਤੋਂ ਮੰਦਭਾਗੀ ਖ਼ਬਰ: ਗੁਰਦਾਸਪੁਰ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ 'ਚ ਮੌਤ
February 17, 2026 / Punjab
Gurdaspurਅਮਰੀਕਾ ਤੋਂ ਮੰਦਭਾਗੀ ਖ਼ਬਰ: ਗੁਰਦਾਸਪੁਰ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ 'ਚ ਮੌਤ
ਗੁਰਦਾਸਪੁਰ/ਅਮਰੀਕਾ, 17 ਫਰਵਰੀ 2026 : ਰੋਜ਼ੀ-ਰੋਟੀ ਦੀ ਭਾਲ ਵਿੱਚ ਅਮਰੀਕਾ ਗਏ ਗੁਰਦਾਸਪੁਰ ਦੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਗੁਰਦਾਸਪੁਰ ਦੇ ਪਿੰਡ ਗੋਹਤ ਪੋਖਰ ਨਾਲ ਸਬੰਧਤ ਸੀ। ਗੁਰਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪਿਛਲੇ 8 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਸੀ
ਕਿਵੇਂ ਵਾਪਰਿਆ ਹਾਦਸਾ?
ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਗੁਰਪ੍ਰੀਤ ਸਿੰਘ ਜਦੋਂ ਗੱਡੀ ਚਲਾ ਰਿਹਾ ਸੀ ਤਾਂ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਪਰਿਵਾਰ ਨੂੰ ਉਮੀਦ ਸੀ ਕਿ ਉਹ ਜਲਦ ਠੀਕ ਹੋ ਕੇ ਘਰ ਪਰਤ ਆਵੇਗਾ ਅਤੇ ਡਾਕਟਰਾਂ ਨੇ ਉਸ ਨੂੰ ਛੁੱਟੀ ਦੇਣ ਦੀ ਤਿਆਰੀ ਵੀ ਕਰ ਲਈ ਸੀ, ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਠੀਕ ਹੋਣ ਦੇ ਬਾਵਜੂਦ ਅਚਾਨਕ ਉਸ ਦੀ ਮੌਤ ਹੋ ਗਈ।
ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਗੁਰਪ੍ਰੀਤ ਸਿੰਘ ਅਜੇ ਵਰਕ ਪਰਮਿਟ 'ਤੇ ਸੀ ਅਤੇ ਪੱਕਾ ਨਹੀਂ ਹੋਇਆ ਸੀ। ਉਸ ਦੀ ਪਤਨੀ ਵੀ ਦੋ ਸਾਲ ਪਹਿਲਾਂ ਹੀ ਅਮਰੀਕਾ ਗਈ ਸੀ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ 27 ਜਨਵਰੀ ਨੂੰ ਗੁਰਪ੍ਰੀਤ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ ਸੀ। ਇਕਲੌਤੇ ਪੁੱਤ ਦੀ ਮੌਤ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਅਮਰੀਕਾ ਵਿੱਚ ਹੀ ਹੋਵੇਗਾ ਅੰਤਿਮ ਸਸਕਾਰ
ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਗੁਰਪ੍ਰੀਤ ਦਾ ਅੰਤਿਮ ਸਸਕਾਰ ਅਮਰੀਕਾ ਵਿੱਚ ਹੀ ਕੀਤਾ ਜਾਵੇਗਾ ਕਿਉਂਕਿ ਉਸ ਦੀ ਪਤਨੀ ਅਜੇ ਉੱਥੇ ਪੱਕੀ ਨਹੀਂ ਹੋਈ ਹੈ। ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਜਾਣ ਲਈ ਕਾਗਜ਼ੀ ਕਾਰਵਾਈ ਪੂਰੀ ਕਰ ਲਈ ਗਈ ਹੈ ਅਤੇ ਉਨ੍ਹਾਂ ਦੇ ਅਮਰੀਕਾ ਪਹੁੰਚਣ ਤੋਂ ਬਾਅਦ ਹੀ ਗੁਰਪ੍ਰੀਤ ਨੂੰ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ।
Powered by Froala Editor
Unfortunate News From America Gurdaspur s Only Son Dies In Road Accident