ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਸੁਨੀਲ ਜਾਖੜ ਨੇ CM ਮਾਨ ਨੂੰ ਲਿਖਿਆ ਪੱਤਰ, ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਗਰਾਨੀ ਹੇਠ ਸਿਆਸਤਦਾਨਾਂ ਦੀ ਜਾਂਚ ਕਰਵਾਉਣ ਦੀ ਮੰਗ

ਸੁਨੀਲ ਜਾਖੜ ਨੇ CM ਮਾਨ ਨੂੰ ਲਿਖਿਆ ਪੱਤਰ, ਹਾਈ ਕੋਰਟ ਦੇ ਚੀਫ਼ ਜਸਟਿਸ


 ਪੰਜਾਬ ,16 ਜੂਨ 2025: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ  ਅਜਿਹੇ ਸਿਆਸਤਦਾਨਾਂ ਦੀ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ ਜਿਨ੍ਹਾਂ ਨੇ ਨਸ਼ੇ ਦੇ ਕਾਰੋਬਾਰ ਵਿਚ ਲਿਪਤ ਹੋ ਕੇ ਚੰਗਾ ਪੈਸਾ ਕਮਾਇਆ ਹੈ ਤੇ ਹੁਣ ਉਹ ਤਾਕਤਵਰ ਸਿਆਸਤਦਾਨ ਬਣ ਗਏ ਹਨ। ਉਨ੍ਹਾਂ ਕਿਹਾ ਕਿ ਡਰੱਗ ਮਨੀ ਨਾਲ ਸ਼ਕਤੀਸ਼ਾਲੀ ਬਣੇ ਆਗੂਆਂ ਦਾ ਪਰਦਾਫ਼ਾਸ਼ ਹੋਣਾ ਚਾਹੀਦਾ ਹੈ।
ਉਨ੍ਹਾਂ ਯਾਦ ਕਰਵਾਇਆ ਕਿ  ਰੋਜ਼ਾਨਾ ਕਰੋੜਾਂ ਰੁਪਏ  ਦੇ ਨਸ਼ੇ ਫੜੇ ਜਾ ਰਹੇ ਹਨ। ਇਨ੍ਹਾਂ ਨਸ਼ਿਆਂ ਦਾ ਤਸਕਰਾਂ ਕੋਲ ਪਹੁੰਚਣਾ ਕੋਈ ਇਤਫ਼ਾਕ ਨਹੀਂ ਹੋ ਸਕਦਾ। ਅਜਿਹਾ ਕਾਲਾ ਧੰਦਾ ਬਿਨਾਂ ਸਿਆਸਤਦਾਨਾਂ ਦੀ ਸ਼ਮੂਲੀਅਤ ਤੋਂ ਹੋ ਹੀ ਨਹੀਂ ਸਕਦਾ।
ਉਨ੍ਹਾਂ ਇਹ ਵੀ ਕਿਹਾ ਕਿ ਕੱਲ੍ਹ ਤੱਕ ਸਾਈਕਲਾਂ 'ਤੇ ਘੁੰਮਣ ਵਾਲੇ ਸਿਆਸਤਦਾਨ ਇਕ ਦਮ ਲਗਜ਼ਰੀ ਗੱਡੀਆਂ ਦੇ ਮਾਲਕ ਕਿਵੇਂ ਬਣ ਗਏ? ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਸਿਆਸਤਦਾਨਾਂ ਕੋਲ ਵੱਡੇ-ਵੱਡੇ ਫ਼ਾਰਮ, ਵੱਡੀਆਂ-ਵੱਡੀਆਂ ਗੱਡੀਆਂ ਹਨ।
ਇਸ ਲਈ ਸਰਕਾਰ ਨੂੰ ਅਜਿਹੇ ਲੋਕਾਂ ਦਾ ਪਰਦਾਫਾਸ਼ ਕਰਨ ਲਈ ਪਾਰਟੀ ਲਾਈਨ ਤੋਂ ਉਪਰ ਉੱਠ ਹੋ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਅਜਿਹੇ ਅਧਿਕਾਰੀਆਂ ਨੂੰ ਵੀ ਜਾਂਚ ਵਿਚ ਸ਼ਾਮਲ ਕਰਨ ਦੀ ਗੱਲ ਕਹੀ, ਜਿਹੜੇ ਸਿਆਸਤਦਾਨਾਂ ਦੀ ਕਿਰਪਾ ਸਦਕਾ ਅਜਿਹੇ ਕਾਲੇ ਧੰਦਿਆਂ ਵਿਚ ਲਿਪਟ ਹਨ।  
Read More:

Sunil jakhar wrote a letter to cm mann demanding an investigation of politicians under the supervision of the chief justice of the high court


Popular Posts
Just Now