ਯੁੱਧ ਨਸ਼ਿਆਂ ਵਿਰੁੱਧ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ    ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ    ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ ਅੰਕੜਾ 10447 ਕਰੋੜ ਰੁਪਏ ਤੇ ਪੁੱਜਾ: ਹਰਪਾਲ ਸਿੰਘ ਚੀਮਾ    ਹਰ ਬੂਥ ਕਾਂਗਰਸ ਮਜ਼ਬੂਤ: ਪਟਿਆਲਾ ਸਾਡੀ ਲੜਾਈ ਭਾਜਪਾ ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ    ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ਚ ਲਿਆਏਗੀ ਬਿੱਲ    ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ    ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ    *ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ   
ਯੁੱਧ ਨਸ਼ਿਆਂ ਵਿਰੁੱਧ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
August 1, 2026
17-Months-Of-Yudh-Nashian-Virudh

Lptv / Chandigarh

— ਪੁਲਿਸ ਟੀਮਾਂ ਵੱਲੋਂ 21.64 ਕਰੋੜ ਰੁਪਏ ਦੀ ਡਰੱਗ ਮਨੀ 871 ਕਿੱਲੋ ਅਫ਼ੀਮ 425 ਕੁਇੰਟਲ ਭੁੱਕੀ 60 ਲੱਖ ਨਸ਼ੀਲੀਆਂ ਗੋਲੀਆਂ ਵੀ ਬਰਾਮਦ — ਗੈਂਗਸਟਰਾਂ ਤੇ ਵਾਰ ਮੁਹਿੰਮ 193ਵੇਂ ਦਿਨ ਵੀ ਜਾਰੀ; 350 ਕਾਬੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਯੁੱਧ ਨਸ਼ਿਆਂ ਵਿਰੁੱਧ ਦੇ 17 ਮਹੀਨੇ ਪੂਰੇ ਹੋਣ ਦੇ ਨਾਲ ਪੰਜਾਬ ਪੁਲਿਸ ਨੇ 1 ਮਾਰਚ 2025 ਤੋਂ ਹੁਣ ਤੱਕ 54916 ਐਫ.ਆਈ.ਆਰਜ਼ ਦਰਜ ਕਰਕੇ 75102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੇ ਨਤੀਜੇ ਵਜੋਂ 3472 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਸਪੈਸ਼ਲ ਡੀ.ਜੀ.ਪੀ (ਲਾਅ ਐਂਡ ਆਰਡਰ) ਪ੍ਰਵੀਨ ਸਿਨਹਾ ਨੇ ਦੱਸਿਆ ਕਿ 3472 ਕਿੱਲੋ ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ ਹੁਣ ਤੱਕ 871 ਕਿੱਲੋ ਅਫ਼ੀਮ 425 ਕੁਇੰਟਲ ਭੁੱਕੀ 86 ਕਿੱਲੋ ਚਰਸ 1193 ਕਿੱਲੋ ਗਾਂਜਾ 60 ਕਿੱਲੋ ਆਈਸੀਈ 60.78 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 21.64 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। 518ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20.3 ਕਿੱਲੋ ਹੈਰੋਇਨ 15249 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਨਸ਼ਾ ਛਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 193ਵੇਂ ਦਿਨ ਵੀ ਗੈਂਗਸਟਰਾਂ ਤੇ ਵਾਰ ਮੁਹਿੰਮ ਨੂੰ ਜਾਰੀ ਰੱਖਦਿਆਂ 586 ਛਾਪੇਮਾਰੀਆਂ ਕਰਕੇ ਚਾਰ ਹਥਿਆਰਾਂ ਸਮੇਤ 350 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਦੋਂ ਕਿ 230 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਅਤੇ ਚਾਰ ਭਗੌੜੇ ਅਪਰਾਧਈਆਂ ਨੂੰ ਕਾਬੂ ਕੀਤਾ ਹੈ। ਜ਼ਿਕਰਯੋਗ ਹੈ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਤੇ ਰਿਪੋਰਟ ਕਰ ਸਕਦੇ ਹਨ।

17 Months Of Yudh Nashian Virudh Over 75k Drug Smugglers Held With 3472kg Heroin

local advertisement banners
Comments


Recommended News
Popular Posts
Just Now