*ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ    ਸੰਸਦ ਦਾ ਭਾਸ਼ਣ ਇੰਸਟਾਗ੍ਰਾਮ ਤੇ ਬੈਨ ਕਰਨ ਤੇ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਬੋਲਿਆ ਹਮਲਾ ਕਿਹਾ- ਇਹ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਤੰਤਰ ਦਾ ਘਾਣ ਤਾਨਾਸ਼ਾਹੀ ਦੀ ਸਭ ਤੋਂ ਵੱਡੀ ਮਿਸਾਲ    ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ   

ਹਰ ਬੂਥ ਕਾਂਗਰਸ ਮਜ਼ਬੂਤ-ਪਟਿਆਲਾ ਸਾਡੀ ਲੜਾਈ ਭਾਜਪਾ ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ

August 1, 2026
-harr-booth-congress-mazboot-pat

ਕਿਸਾਨ ਅੰਦੋਲਨ ਦੌਰਾਨ ਭਾਜਪਾ ਦੀ ਟਰੋਲ ਆਰਮੀ ਨੇ ਉਨ੍ਹਾਂ ਨੂੰ ਬਦਨਾਮ ਕੀਤਾ

ਕਿਸਾਨ ਅੰਦੋਲਨ ਦੌਰਾਨ ਭਾਜਪਾ ਦੀ ਟਰੋਲ ਆਰਮੀ ਨੇ ਉਨ੍ਹਾਂ ਨੂੰ ਬਦਨਾਮ ਕੀਤਾ

Live Punjabi Tv / Chandigarh

ਪਟਿਆਲਾ 1 ਅਗਸਤ
  • ਆਪ ਨੇ ਪੰਜਾਬ ਨੂੰ ਅਰਾਜਕਤਾ ਵੱਲ ਧੱਕਿਆ
  • ਪੰਜਾਬੀਆਂ ਨੂੰ ਯਾਦ ਦਵਾਇਆ ਕਿਵੇਂ ਕਾਂਗਰਸ ਦਾ ਮੁੱਖ ਮੰਤਰੀ ਸਹੁੰ ਚੁੱਕਦਾ ਦੇਖਣਾ ਮੇਰੀ ਦਿੱਲੀ ਇੱਛਾ
  • ਵੜਿੰਗ ਕਿਹਾ ਪਾਰਟੀ ਦਾ ਹਰ ਸੀਨੀਅਰ ਆਗੂ ਮੇਰੇ ਨਾਲੋਂ ਵੱਧ ਸਮਰੱਥ
  • ਆਗੂਆਂ ਨੇ ਬੂਥ ਪੱਧਰ ਤੇ ਮਾਈਕਰੋ ਮੈਨੇਜਮੈਂਟ ਤੇ ਦਿੱਤਾ ਜ਼ੋਰ 
ਏਆਈਸੀਸੀ ਜਨਰਲ ਸਕੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਦੀ ਚੋਣ ਕਾਂਗਰਸ ਹਾਈਕਮਾਂਡ ਵੱਲੋਂ ਕੀਤੀ ਜਾਵੇਗੀ ਜਿਸ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਦਾ ਫਰਜ਼ ਹੈ ਕਿ ਉਹ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਕਿਉਂਕਿ ਪੰਜਾਬ ਨੂੰ ਆਮ ਆਦਮੀ ਪਾਰਟੀ ਦੀ ਕੁਸ਼ਾਸਨ ਵਾਲੀ ਸਰਕਾਰ ਤੋਂ ਬਚਾਉਣ ਦੀ ਲੋੜ ਹੈ। ਇਸੇ ਤਰ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਦਿਲੀ ਇੱਛਾ ਜ਼ਾਹਰ ਕਰਦਿਆਂ ਕਿਹਾ ਹੈ ਕਿ ਉਹ ਕਾਂਗਰਸ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਸਹੁੰ ਚੁੱਕਦੇ ਦੇਖਣਾ ਚਾਹੁੰਦੇ ਹਨ ਜਦਕਿ ਉਹ ਖੁਦ ਦਰਸ਼ਕਾਂ ਵਿੱਚ ਬੈਠ ਕੇ ਇਹ ਨਜ਼ਾਰਾ ਵੇਖਣਗੇ। 

ਇੱਥੇ ਪਟਿਆਲਾ ਜ਼ਿਲ੍ਹੇ ਲਈ ਕਰਵਾਏ ਗਏ ਹਰ ਬੂਥ ਕਾਂਗਰਸ ਮਜ਼ਬੂਤ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਭੂਪੇਸ਼ ਬਘੇਲ ਨੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਭ੍ਰਿਸ਼ਟ ਅਤੇ ਨਾਕਾਬਿਲ ਆਪ ਸਰਕਾਰ ਅਤੇ ਫਾਸ਼ੀਵਾਦੀ ਭਾਜਪਾ ਖ਼ਿਲਾਫ਼ ਡਟਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਚੋਣਾਂ ਪਹਿਲਾਂ ਵੀ ਹੋ ਸਕਦੀਆਂ ਹਨ। ਹਾਲਾਂਕਿ ਜੇਕਰ ਨਿਰਧਾਰਿਤ ਸਮੇਂ ਅਨੁਸਾਰ ਫਰਵਰੀ ਵਿੱਚ ਵੀ ਹੁੰਦੀਆਂ ਹਨ ਤਾਂ ਵੀ ਉਹ ਹੁਣ ਜ਼ਿਆਦਾ ਦੂਰ ਨਹੀਂ ਹਨ। ਉਨ੍ਹਾਂ ਨੇ ਬੂਥ ਪੱਧਰ ਤੇ ਮਾਈਕਰੋ ਮੈਨੇਜਮੈਂਟ ਦੀ ਮਹੱਤਤਾ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਜਦੋਂ ਪਾਰਟੀ ਬੂਥ ਪੱਧਰ ਤੇ ਮਜ਼ਬੂਤ ਹੋ ਜਾਵੇਗੀ ਤਾਂ ਉਸਨੂੰ ਕੋਈ ਵੀ ਹਰਾ ਨਹੀਂ ਸਕੇਗਾ। 

ਬਘੇਲ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਪੰਜ-ਕੋਣੀ ਮੁਕਾਬਲਾ ਹੋਵੇਗਾ ਜਿਸ ਵਿੱਚ ਕਾਂਗਰਸ ਆਪ ਭਾਜਪਾ ਅਤੇ ਅਕਾਲੀ ਦਲ ਦੇ ਵੱਖ-ਵੱਖ ਧੜੇ ਮੈਦਾਨ ਵਿੱਚ ਹੋਣਗੇ। ਉਨ੍ਹਾਂ ਨੇ ਕਾਂਗਰਸੀ ਵਰਕਰਾਂ ਨੂੰ ਭਾਜਪਾ ਅਤੇ ਆਪ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸਾਵਧਾਨ ਰਹਿਣ ਲਈ ਆਗਾਹ ਕੀਤਾ। ਉਨ੍ਹਾਂ ਨੇ ਕਿਹਾ ਕਿ ਦੋਵੇਂ ਪਾਰਟੀਆਂ ਝੂਠੇ ਅਤੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਮਾਹਿਰ ਹਨ ਤੇ ਹਰ ਕਾਂਗਰਸੀ ਦਾ ਫਰਜ਼ ਬਣਦਾ ਹੈ ਕਿ ਉਹ ਉਨ੍ਹਾਂ ਦੇ ਫਰਜ਼ੀ ਪ੍ਰਚਾਰ ਦਾ ਡਟ ਕੇ ਜਵਾਬ ਦੇਵੇ। ਇਸ ਦੌਰਾਨ ਵਰਕਰਾਂ ਨੂੰ ਪਾਰਟੀ ਦੀ ਰੀੜ੍ਹ ਦੀ ਹੱਡੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸੇ ਲਈ ਰਾਹੁਲ ਗਾਂਧੀ ਵਰਕਰਾਂ ਨੂੰ ਸ਼ੇਰ ਕਹਿੰਦੇ ਹਨ ਨਾ ਕਿ ਆਗੂਆਂ ਨੂੰ। ਉਨ੍ਹਾਂ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਬੂਥ ਵਰਕਰ ਹੈ ਜਿਹੜਾ ਪਾਰਟੀ ਦਾ ਫਰੰਟਲਾਈਨ ਸਿਪਾਹੀ ਹੈ। ਉਨ੍ਹਾਂ ਨੇ ਵਰਕਰਾਂ ਨੂੰ ਕਿਹਾ ਕਿ ਉਹ ਕਾਂਗਰਸ ਦੀਆਂ ਪ੍ਰਾਪਤੀਆਂ ਅਤੇ ਕੇਂਦਰ ਵਿੱਚ ਭਾਜਪਾ ਤੇ ਪੰਜਾਬ ਵਿੱਚ ਆਪ ਸਰਕਾਰ ਦੀਆਂ ਨਾਕਾਮੀਆਂ ਲੋਕਾਂ ਤੱਕ ਪਹੁੰਚਾਉਣ। ਬਘੇਲ ਨੇ ਕਿਹਾ ਕਿ ਪੰਜਾਬ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਦੋਹਰੀ ਮਾਰ ਝੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦਾ ਬਹੁਤ ਬੁਰਾ ਹਾਲ ਹੈ। ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਖੁੱਲ੍ਹੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਲੋਕਾਂ ਦਾ ਬਿਨਾਂ ਕਿਸੇ ਡਰ ਦੇ ਕਤਲ ਕੀਤਾ ਜਾ ਰਿਹਾ ਹੈ। 

ਬਘੇਲ ਨੇ ਪੰਜਾਬੀਆਂ ਨੂੰ ਯਾਦ ਕਰਵਾਇਆ ਕਿ ਕਿਵੇਂ ਕਿਸਾਨ ਅੰਦੋਲਨ ਦੌਰਾਨ 700 ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆਈਆਂ ਸਨ ਅਤੇ ਭਾਜਪਾ ਦੀ ਟਰੋਲ ਆਰਮੀ ਨੇ ਉਨ੍ਹਾਂ ਨੂੰ ਬਦਨਾਮ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਉਸ ਵੇਲੇ ਕਿਸਾਨਾਂ ਨੂੰ ਦੇਸ਼ ਵਿਰੋਧੀ ਅਤੇ ਖਾਲਿਸਤਾਨੀ ਕਹਿ ਕੇ ਨਿਸ਼ਾਨਾ ਬਣਾਇਆ ਗਿਆ ਸੀ। ਉਨ੍ਹਾਂ ਨੇ ਵਰਕਰਾਂ ਨੂੰ ਸੋਸ਼ਲ ਮੀਡੀਆ ਦੀ ਤਾਕਤ ਨੂੰ ਕਦੇ ਵੀ ਘੱਟ ਨਾ ਆਂਕਣ ਦੀ ਸਲਾਹ ਦਿੰਦਿਆਂ ਕਿਹਾ ਕਿ ਇਸਦੀ ਤਾਕਤ ਕਾਰਨ 12 ਸਾਲਾਂ ਵਿੱਚ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਝੁਕਣਾ ਪਿਆ ਅਤੇ ਆਪਣੇ ਇੱਕ ਮੰਤਰੀ ਤੋਂ ਅਸਤੀਫ਼ਾ ਲਵਾਉਣਾ ਪਿਆ। ਪਾਰਟੀ ਵਿੱਚ ਏਕਤਾ ਦੀ ਜ਼ੋਰਦਾਰ ਅਪੀਲ ਕਰਦਿਆਂ ਬਘੇਲ ਨੇ ਕਿਹਾ ਕਿ ਪਰਿਵਾਰ ਵਾਂਗ ਪਾਰਟੀ ਵਿੱਚ ਵੀ ਮਤਭੇਦ ਹੋ ਸਕਦੇ ਹਨ ਲੇਕਿਨ ਅਸਲ ਲੜਾਈ ਭਾਜਪਾ ਆਪ ਅਤੇ ਅਕਾਲੀ ਦਲ ਦੇ ਖ਼ਿਲਾਫ਼ ਹੈ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹ ਪਾਰਟੀ ਦੇ ਬੇਹੱਦ ਧੰਨਵਾਦੀ ਹਨ ਜਿਸਨੇ ਉਨ੍ਹਾਂ ਨੂੰ ਸਭ ਕੁਝ ਦਿੱਤਾ। ਹੁਣ ਉਨ੍ਹਾਂ ਦੀ ਦਿਲੀ ਇੱਛਾ ਸਿਰਫ਼ ਇਹ ਹੈ ਕਿ ਉਹ ਕਾਂਗਰਸ ਦੇ ਮੁੱਖ ਮੰਤਰੀ ਨੂੰ ਸਹੁੰ ਚੁੱਕਦੇ ਦੇਖਣ ਅਤੇ ਖੁਦ ਦਰਸ਼ਕਾਂ ਵਿੱਚ ਬੈਠ ਕੇ ਇਹ ਦ੍ਰਿਸ਼ ਵੇਖਣ। 

ਉਨ੍ਹਾਂ ਨੇ ਕਿਹਾ ਕਿ ਇਹ ਕਹਿਣ ਵਿੱਚ ਉਨ੍ਹਾਂ ਨੂੰ ਕੋਈ ਹਿਚਕਿਚਾਹਟ ਨਹੀਂ ਕਿ ਪ੍ਰਤਾਪ ਸਿੰਘ ਬਾਜਵਾ ਚਰਨਜੀਤ ਸਿੰਘ ਚੰਨੀ ਸ੍ਰੀਮਤੀ ਰਜਿੰਦਰ ਕੌਰ ਭੱਠਲ ਬ੍ਰਹਮ ਮਹਿੰਦਰਾ ਅਤੇ ਹੋਰ ਸਾਰੇ ਸੀਨੀਅਰ ਆਗੂ ਉਨ੍ਹਾਂ ਨਾਲੋਂ ਕਈ ਗੁਣਾ ਵੱਧ ਯੋਗ ਅਤੇ ਸਮਰੱਥ ਹਨ। ਵੜਿੰਗ ਨੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਬਹੁਤ ਜਲਦੀ ਪਾਰਟੀ ਦੇ ਸਾਰੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣਗੇ। ਜਦਕਿ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਦਾ ਭਰੋਸਾ ਜ਼ਾਹਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੀਆਂ ਵਿਰੋਧੀ ਸਥਿਤੀਆਂ ਦੇ ਬਾਵਜੂਦ ਲੋਕ ਸਭਾ ਦੀਆਂ 13 ਵਿੱਚੋਂ 7 ਸੀਟਾਂ ਜਿੱਤੀਆਂ ਸਨ ਅਤੇ ਹੁਣ ਵਿਧਾਨ ਸਭਾ ਚੋਣਾਂ ਵਿੱਚ ਨਾ ਸਿਰਫ਼ ਉਸ ਪ੍ਰਦਰਸ਼ਨ ਨੂੰ ਦੁਹਰਾਵਾਂਗੇ ਬਲਕਿ ਇਸ ਤੋਂ ਵੀ ਬਿਹਤਰ ਨਤੀਜੇ ਲਿਆਵਾਂਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬ੍ਰਹਮ ਮਹਿੰਦਰਾ ਰਣਦੀਪ ਨਾਭਾ ਹਰਦਿਆਲ ਕੰਬੋਜ ਰਾਜਿੰਦਰ ਸਿੰਘ ਗੁਰਿੰਦਰ ਢਿੱਲੋਂ ਵਿਸ਼ਨੂ ਸ਼ਰਮਾ ਸਾਧੂ ਸਿੰਘ ਧਰਮਸੋਤ ਡਾ. ਅਮਰ ਸਿੰਘ ਗੁਰਦਰਸ਼ਨ ਸਿੰਘ ਕੈਪਟਨ ਸੰਦੀਪ ਸੰਧੂ ਮੋਹਿਤ ਮਹਿੰਦਰਾ ਗੁਰਸ਼ਰਨ ਕੌਰ ਰੰਧਾਵਾ ਸ਼ੁਭਮ ਸ਼ਰਮਾ ਸੰਜੀਵ ਬਿੱਟੂ ਅਮਰਜੀਤ ਕੌਰ ਸਣੇ ਹੋਰ ਕਈ ਆਗੂ ਵੀ ਹਾਜ਼ਰ ਰਹੇ।

harr booth congress mazboot patiala

Recommended News
Popular Posts
Just Now