ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸਤ ਤਹਿਤ 1.03 ਲੱਖ ਤੋਂ ਵੱਧ ਔਰਤਾਂ ਨੂੰ 36.33 ਕਰੋੜ ਰੁਪਏ ਤਬਦੀਲ

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸਤ ਤਹਿਤ 1.03 ਲੱਖ ਤੋਂ ਵੱਧ ਔ


Lptv Bureau / Phagwara

ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਪਾਰਦਰਸ਼ੀ, ਸੁਚਾਰੂ ਤੇ ਲਾਭਪਾਤਰੀ-ਪੱਖੀ ਬਣਾਉਣ ਦੇ ਨਿਰਦੇਸ਼ ਦਿੱਤੇ।

ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਨੇ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ

ਫਗਵਾੜਾ, 1 ਅਗਸਤ: ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿਖੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਦੂਜੀ ਕਿਸ਼ਤ ਜਾਰੀ ਕਰਨ ਦੇ ਸਬੰਧ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕੀਤੀ, ਜਿਸ ਤਹਿਤ ਕਪੂਰਥਲਾ ਜ਼ਿਲ੍ਹੇ ਦੀਆਂ 1,03,413 ਮਹਿਲਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਪ੍ਰਣਾਲੀ ਰਾਹੀਂ 36.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਸਿੱਧੀ ਤਬਦੀਲ ਕੀਤੀ ਗਈ।

ਕੁੱਲ ਲਾਭਪਾਤਰੀਆਂ ਵਿੱਚੋਂ ਜਨਰਲ ਸ਼੍ਰੇਣੀ ਦੀਆਂ 68,002 ਔਰਤਾਂ ਨੂੰ 20.40 ਕਰੋੜ ਰੁਪਏ, ਜਦੋਂ ਕਿ ਅਨੁਸੂਚਿਤ ਜਾਤੀ (ਐੱਸ.ਸੀ.) ਦੀਆਂ 35,411 ਔਰਤਾਂ ਨੂੰ 15.93 ਕਰੋੜ ਰੁਪਏ ਮਿਲੇ ਹਨ। ਡੀ.ਬੀ.ਟੀ. ਵਿਧੀ ਨੇ ਵਿੱਤੀ ਸਹਾਇਤਾ ਦੀ ਪਾਰਦਰਸ਼ੀ, ਮੁਸ਼ਕਲ ਰਹਿਤ ਅਤੇ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ।

ਆਪਣੇ ਸੰਬੋਧਨ ਦੌਰਾਨ ਇਸ ਸਕੀਮ ਨੂੰ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਇੱਕ ਇਤਿਹਾਸਕ ਪਹਿਲਕਦਮੀ ਦੱਸਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਅਤੇ ਗਾਰੰਟੀ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਵਚਨਬੱਧਤਾ ਅਨੁਸਾਰ ਸ਼ਨੀਵਾਰ ਨੂੰ ਦੂਜੀ ਕਿਸਤ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਪੰਜਾਬ ਦੀਆਂ ਮਾਵਾਂ-ਧੀਆਂ ਦੀ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ, ਸਨਮਾਨ ਅਤੇ ਸਹਿਯੋਗ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ।

ਹਰੇਕ ਯੋਗ ਔਰਤ ਨੂੰ ਇਸ ਸਕੀਮ ਦਾ ਲਾਭ ਮਿਲਣਾ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡਾ. ਚੱਬੇਵਾਲ ਨੇ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਸਬੰਧਤ ਵਿਭਾਗਾਂ, ਸੀ.ਡੀ.ਪੀ.ਓਜ਼, ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰਾਂ ਅਤੇ ਮਹਿਲਾ ਸਤਿਕਾਰ ਸਖੀਆਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਪਾਰਦਰਸ਼ੀ, ਸੁਚਾਰੂ ਤੇ ਲਾਭਪਾਤਰੀ-ਪੱਖੀ ਬਣਾਉਣ ਦੇ ਨਿਰਦੇਸ਼ ਦਿੱਤੇ।

Dr rajumar chabewal news


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now