ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਭਾਜਪਾ ਪੰਜਾਬ ਵੱਲੋਂ ਛੇ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਜਪਾ ਪੰਜਾਬ ਵੱਲੋਂ ਛੇ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ


LPTV Bureau / Chandigarh


ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਦੀ ਸਹਿਮਤੀ ਨਾਲ ਭਾਜਪਾ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਛੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਇਨ੍ਹਾਂ ਨਿਯੁਕਤੀਆਂ ਦਾ ਐਲਾਨ ਭਾਜਪਾ ਪੰਜਾਬ ਦੇ ਸੂਬਾ ਮਹਾਂ ਸਕੱਤਰ ਸ੍ਰੀ ਅਨਿਲ ਸਰੀਨ ਵੱਲੋਂ ਕੀਤਾ ਗਿਆ।
ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ—
  • ਫਰੀਦਕੋਟ – ਸਰਦਾਰ ਸੰਦੀਪ ਸਿੰਘ ਬਰਾੜ
  • ਹੁਸ਼ਿਆਰਪੁਰ (ਦਿਹਾਤੀ) – ਸ੍ਰੀ ਸੰਜੀਵ ਮਨਹਾਸ
  • ਹੁਸ਼ਿਆਰਪੁਰ (ਸ਼ਹਿਰੀ) – ਸ੍ਰੀ ਨੇਤਨ ਗੁਪਤਾ ਨੰਨੂ
  • ਖੰਨਾ – ਸ੍ਰੀ ਅਨੂਪ ਸ਼ਰਮਾ
  • ਸ੍ਰੀ ਮੁਕਤਸਰ ਸਾਹਿਬ – ਸਰਦਾਰ ਕੁਲਦੀਪ ਸਿੰਘ ਭੰਗੇਵਾਲਾ
  • ਸੰਗਰੂਰ-1 – ਸ੍ਰੀ ਸਰਜੀਵਨ ਜਿੰਦਲ
ਇਸ ਮੌਕੇ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਅਤੇ ਵਿਕਾਸਮੁਖੀ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣਾ ਪਾਰਟੀ ਦੀ ਪ੍ਰਾਥਮਿਕਤਾ ਹੈ।
ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਭਾਜਪਾ ਪੰਜਾਬ ਦੇ ਸੰਗਠਨਾਤਮਕ ਵਿਸਥਾਰ ਅਤੇ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਹਨ। ਨਵੇਂ ਜ਼ਿਲ੍ਹਾ ਪ੍ਰਧਾਨਾਂ ਨੂੰ ਜ਼ਮੀਨੀ ਪੱਧਰ 'ਤੇ ਸੰਗਠਨ ਨੂੰ ਹੋਰ ਸਰਗਰਮ ਬਣਾਉਣ, ਕਾਰਕੁਨਾਂ ਨੂੰ ਜੋੜਨ ਅਤੇ ਲੋਕਾਂ ਵਿੱਚ ਪਾਰਟੀ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਭਾਜਪਾ ਪੰਜਾਬ ਨੂੰ ਵਿਸ਼ਵਾਸ ਹੈ ਕਿ ਨਵੇਂ ਜ਼ਿਲ੍ਹਾ ਪ੍ਰਧਾਨ ਆਪਣੇ ਤਜਰਬੇ, ਲੀਡਰਸ਼ਿਪ ਅਤੇ ਸੰਗਠਨਾਤਮਕ ਯੋਗਤਾ ਦੇ ਆਧਾਰ 'ਤੇ ਪਾਰਟੀ ਨੂੰ ਨਵੀਂ ਊਰਜਾ ਦੇਣਗੇ ਅਤੇ ਆਉਣ ਵਾਲੀਆਂ ਸੰਗਠਨਾਤਮਕ ਅਤੇ ਰਾਜਨੀਤਿਕ ਗਤੀਵਿਧੀਆਂ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

Bjp Punjab Appoints Six New District Presidents


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now