ਪੰਜਾਬ ਦੇ ਨੌਜਵਾਨਾਂ ਨੂੰ ਵਿਕਸਿਤ ਭਾਰਤ ਦੇ ਨਿਰਮਾਣ 'ਚ ਯੋਗਦਾਨ ਪਾਉਣ ਦੀ ਕੀਤੀ ਅਪੀਲ
LPTV Bureau / Chandigarh
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ 'ਨਸ਼ਾ ਮੁਕਤ ਯੁਵਾ ਅਭਿਆਨ' ਅਤੇ ਦੇਸ਼ ਦੀ ਯੁਵਾ ਸ਼ਕਤੀ ਨੂੰ ਦਿੱਤੇ ਪ੍ਰੇਰਨਾਦਾਇਕ ਸੰਦੇਸ਼ ਦੀ ਭਰਪੂਰ ਪ੍ਰਸ਼ੰਸਾ ਕੀਤੀ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਜੀ ਨਸ਼ੇ ਤੋਂ ਜਵਾਨੀ ਨੂੰ ਬਚਾਉਣ ਲਈ ਬੇਹੱਦ ਗੰਭੀਰ ਹਨ, ਇਸੇ ਲਈ ਉਹ ਦੇਸ਼ ਦੇ ਨੌਜਵਾਨਾਂ ਨੂੰ ਇਸ ਅਲਾਮਤ ਤੋਂ ਬਚਾਉਣ ਲਈ ਯਤਨ ਕਰ ਰਹੇ ਹਨ।
ਭਾਜਪਾ ਪ੍ਰਧਾਨ ਨੇ ਆਖਿਆ ਕਿ 'ਵਿਕਸਿਤ ਭਾਰਤ' ਦਾ ਸੁਪਨਾ ਉਦੋਂ ਹੀ ਸਾਕਾਰ ਹੋ ਸਕਦਾ ਹੈ ਜਦੋਂ ਸਾਡੀ ਯੁਵਾ ਸ਼ਕਤੀ ਸਰੀਰਕ, ਮਾਨਸਿਕ ਅਤੇ ਵੈਚਾਰਿਕ ਤੌਰ 'ਤੇ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਇਹ ਅਭਿਆਨ ਦੇਸ਼ ਦੇ ਕਰੋੜਾਂ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਅਤੇ ਨਸ਼ਿਆਂ ਦੇ ਦੈਤ ਤੋਂ ਬਚਾਉਣ ਲਈ ਇੱਕ ਇਨਕਲਾਬੀ ਕਦਮ ਸਾਬਤ ਹੋਵੇਗਾ।
ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ 'ਆਪ' ਆਗੂਆਂ ਨੇ ਪੰਜਾਬ ਦੇ ਲੋਕਾਂ ਨਾਲ 3 ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦੀ ਵੱਡੀ ਗਾਰੰਟੀ ਦਿੱਤੀ ਸੀ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਇਸ ਸਮੱਸਿਆ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।
ਉਨ੍ਹਾਂ ਦੋਸ਼ ਲਾਇਆ ਕਿ ਇੱਕ ਪਾਸੇ ਕੇਂਦਰ ਦੀ ਮੋਦੀ ਸਰਕਾਰ ਨਸ਼ਾ ਮੁਕਤੀ ਲਈ ਬਹੁਤ ਗੰਭੀਰ ਹੈ ਅਤੇ ਠੋਸ ਕਦਮ ਚੁੱਕ ਰਹੀ ਹੈ, ਜਦਕਿ ਦੂਜੇ ਪਾਸੇ ਪੰਜਾਬ ਦੀ 'ਆਪ' ਸਰਕਾਰ ਮਹਿਜ਼ ਇਸ਼ਤਿਹਾਰਬਾਜ਼ੀ ਅਤੇ ਅੰਕੜਿਆਂ ਦੀ ਹੇਰਾਫੇਰੀ ਰਾਹੀਂ ਨਸ਼ਾ ਖ਼ਤਮ ਕਰਨ ਦੇ ਡਰਾਮੇ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਹਕੀਕਤ ਇਹ ਹੈ ਕਿ ਪੰਜਾਬ ਵਿੱਚ ਨਸ਼ਿਆਂ ਦਾ ਜਾਲ ਪਹਿਲਾਂ ਨਾਲੋਂ ਵੀ ਵੱਧ ਫੈਲ ਚੁੱਕਾ ਹੈ ਅਤੇ ਸਰਕਾਰ ਦੀ ਨਾਕਾਮੀ ਕਾਰਨ ਸੂਬੇ ਦੇ ਹਜ਼ਾਰਾਂ ਨੌਜਵਾਨ ਆਪਣੀ ਜ਼ਿੰਦਗੀ ਅਤੇ ਪਰਿਵਾਰਾਂ ਦੀਆਂ ਖ਼ੁਸ਼ੀਆਂ ਬਰਬਾਦ ਕਰ ਚੁੱਕੇ ਹਨ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਜਿਹੇ ਨਿਰਾਸ਼ਾਜਨਕ ਮਾਹੌਲ ਵਿੱਚ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਇਹ ਨਸ਼ਾ ਵਿਰੋਧੀ ਮੁਹਿੰਮ ਪੰਜਾਬ ਲਈ ਸੰਜੀਵਨੀ ਬੂਟੀ ਦਾ ਕੰਮ ਕਰੇਗੀ। ਉਨ੍ਹਾਂ ਐਲਾਨ ਕੀਤਾ ਕਿ ਭਾਜਪਾ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਤੱਕ ਪ੍ਰਧਾਨ ਮੰਤਰੀ ਮੋਦੀ ਦਾ ਇਹ ਸੰਦੇਸ਼ ਪਹੁੰਚਾਏਗੀ ਅਤੇ ਪਾਰਟੀ ਦਾ ਹਰ ਇੱਕ ਵਰਕਰ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਲਈ ਦਿਨ-ਰਾਤ ਮਿਹਨਤ ਕਰੇਗਾ।
ਪੰਜਾਬ ਭਾਜਪਾ ਪ੍ਰਧਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿ ਕੇ ਖੇਡਾਂ, ਪੜ੍ਹਾਈ, ਕਾਰੋਬਾਰ ਅਤੇ ਦੇਸ਼ ਨਿਰਮਾਣ ਦੇ ਕੰਮਾਂ ਵਿੱਚ ਆਪਣੀ ਊਰਜਾ ਲਗਾਉਣ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਬਿਹਤਰ ਭਵਿੱਖ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Pm Modi s Nasha Mukt Yuva Abhiyaan A Landmark Initiative To Secure India s Future Kewal Singh Dhillon