ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂ


Lptv Bureau / New Delhi

ਆਪ ਸਰਕਾਰ ਨੇ ਪੰਜਾਬ ਵਿੱਚ ਕੋਈ ਸ਼ਰਤ ਨਹੀਂ ਲਗਾਈ, ਘਰ ਵਿੱਚ ਚਾਰ ਔਰਤਾਂ ਹਨ ਤਾਂ ਸਾਰੀਆਂ ਨੂੰ ਲਾਭ ਮਿਲ ਰਿਹਾ ਹੈ- ਕੇਜਰੀਵਾਲ

10 ਸਾਲ ਤੋਂ ਰਹਿਣ ਦਾ ਸਬੂਤ ਅਤੇ ਐਮਪੀ-ਐਮਐਲਏ ਦੀ ਮਨਜ਼ੂਰੀ ਦੀ ਸ਼ਰਤ ਲਗਾ ਕੇ ਬਹੁਤ ਘੱਟ ਔਰਤਾਂ ਨੂੰ ਲਾਭ ਦੇਣਾ ਚਾਹੁੰਦੇ ਹਨ- ਕੇਜਰੀਵਾਲ

ਜੇਕਰ ਭਾਜਪਾ ਸਰਕਾਰ ਦੀ ਨੀਅਤ ਸਾਫ਼ ਹੁੰਦੀ ਤਾਂ ਯੋਜਨਾ ਵਿੱਚ ਇੰਨੀਆਂ ਸ਼ਰਤਾਂ ਨਾ ਲਗਾਉਂਦੀ ਅਤੇ ਸਾਰੀਆਂ ਔਰਤਾਂ ਨੂੰ ਲਾਭ ਦਿੰਦੀ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ ਯੋਜਨਾ ਵਿੱਚ ਸਖ਼ਤ ਸ਼ਰਤਾਂ ਲਗਾਉਣ 'ਤੇ ਭਾਜਪਾ ਦੀ ਰੇਖਾ ਗੁਪਤਾ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸਿੱਖਣਾ ਚਾਹੀਦਾ ਹੈ। ਆਪ ਸਰਕਾਰ ਨੇ ਪੰਜਾਬ ਵਿੱਚ ਕੋਈ ਸ਼ਰਤ ਨਹੀਂ ਲਗਾਈ ਹੈ। ਜੇਕਰ ਘਰ ਵਿੱਚ ਚਾਰ ਔਰਤਾਂ ਹਨ ਤਾਂ ਸਾਰੀਆਂ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਮਿਲ ਰਿਹਾ ਹੈ। ਜਦਕਿ ਦਿੱਲੀ ਸਰਕਾਰ ਨੇ 10 ਸਾਲ ਤੋਂ ਰਹਿਣ ਦਾ ਸਬੂਤ ਅਤੇ ਐਮਪੀ-ਐਮਐਲਏ ਦੀ ਮਨਜ਼ੂਰੀ ਦੀ ਸਖ਼ਤ ਸ਼ਰਤ ਲਗਾ ਰੱਖੀ ਹੈ। ਇਸ ਤੋਂ ਸਾਫ਼ ਹੈ ਕਿ ਇਹ ਬਹੁਤ ਘੱਟ ਔਰਤਾਂ ਨੂੰ ਯੋਜਨਾ ਦਾ ਲਾਭ ਦੇਣਾ ਚਾਹੁੰਦੇ ਹਨ। ਜੇਕਰ ਭਾਜਪਾ ਸਰਕਾਰ ਦੀ ਨੀਅਤ ਸਾਫ਼ ਹੁੰਦੀ ਤਾਂ ਯੋਜਨਾ ਵਿੱਚ ਇੰਨੀਆਂ ਸ਼ਰਤਾਂ ਨਾ ਲਗਾਉਂਦੀ ਅਤੇ ਸਾਰੀਆਂ ਔਰਤਾਂ ਨੂੰ ਲਾਭ ਦਿੰਦੀ।
 
ਲਕਸ਼ਮੀ ਯੋਜਨਾ ਵਿੱਚ ਸਖ਼ਤ ਸ਼ਰਤਾਂ ਅਤੇ ਸੰਸਦ-ਵਿਧਾਇਕ ਦੀ ਮਨਜ਼ੂਰੀ ਲਾਜ਼ਮੀ ਹੋਣ ਦੇ ਸਵਾਲ 'ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਤੋਂ ਸਾਫ਼ ਜ਼ਾਹਿਰ ਹੈ ਕਿ ਉਹ ਕੇਵਲ ਭਾਜਪਾ ਦੇ ਲੋਕਾਂ ਨੂੰ ਹੀ ਇਹ ਲਾਭ ਦੇਣਾ ਚਾਹੁੰਦੇ ਹਨ, ਦੂਜੇ ਲੋਕਾਂ ਨੂੰ ਦੇਣਾ ਹੀ ਨਹੀਂ ਚਾਹੁੰਦੇ। ਜੋ ਇਹ ਸ਼ਰਤ ਲਗਾਈ ਗਈ ਹੈ ਕਿ 10 ਸਾਲ ਰਹਿਣ ਵਾਲਾ ਹੋਣਾ ਚਾਹੀਦਾ ਹੈ ਅਤੇ ਸੰਸਦ-ਵਿਧਾਇਕ ਦੀ ਮਨਜ਼ੂਰੀ ਚਾਹੀਦੀ ਹੈ, ਇਸ ਤੋਂ ਪਤਾ ਲੱਗਦਾ ਹੈ ਕਿ ਇਹ ਲਾਭ ਦੇਣਾ ਹੀ ਨਹੀਂ ਚਾਹੁੰਦੇ, ਕੇਵਲ ਰਾਜਨੀਤੀ ਕਰਨੀ ਹੈ। ਜਿੰਨੀਆਂ ਸ਼ਰਤਾਂ ਇਨ੍ਹਾਂ ਨੇ ਲਗਾਈਆਂ ਹਨ, ਉਸ ਹਿਸਾਬ ਨਾਲ ਦਿੱਲੀ ਦੀਆਂ 10 ਫੀਸਦੀ ਔਰਤਾਂ ਨੂੰ ਵੀ ਇਸ ਦਾ ਲਾਭ ਨਹੀਂ ਮਿਲੇਗਾ। ਪੰਜਾਬ ਵਿੱਚ ਅਸੀਂ ਕੋਈ ਸ਼ਰਤ ਨਹੀਂ ਲਗਾਈ, ਇੱਕ ਘਰ ਵਿੱਚ ਜੇਕਰ ਚਾਰ ਔਰਤਾਂ ਹਨ ਤਾਂ ਚਾਰੇ ਔਰਤਾਂ ਨੂੰ ਮਿਲੇਗਾ। ਅਸੀਂ ਅਮੀਰ, ਗਰੀਬ, ਜਾਤ-ਪਾਤ ਦਾ ਕੋਈ ਭੇਦਭਾਵ ਨਹੀਂ ਕੀਤਾ। ਜਿਵੇਂ ਆਪ ਸਰਕਾਰ ਪੰਜਾਬ ਵਿੱਚ ਸਾਫ਼ ਨੀਅਤ ਨਾਲ ਸਭ ਨੂੰ ਲਾਭ ਦੇ ਰਹੀ ਹੈ, ਉਸੇ ਤਰ੍ਹਾਂ ਹੀ ਜੇਕਰ ਨੀਅਤ ਸਾਫ਼ ਹੈ ਤਾਂ ਭਾਜਪਾ ਦਿੱਲੀ ਵਿੱਚ ਵੀ ਦੇਵੇ।

Aap govt imposed no conditions in punjab


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now