*ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼*    *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ*    ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ*    ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ    ਖੰਨਾ ਪੁਲਿਸ ਨੇ ਲੁਟੇਰਾ ਗੈਂਗ ਦਾ ਕੀਤਾ ਪਰਦਾਫਾਸ਼, 4 ਮੁਲਜ਼ਮ ਗ੍ਰਿਫ਼ਤਾਰ, ਇੱਕ ਫਰਾਰ    ਇਨੋਸੈਂਟ ਹਾਰਟਸ ਸਕੂਲ, ਲੋਹਾਰਾਂ ਵੱਲੋਂ ਪੀਐਸਈਬੀ ਗਰਲਜ਼ ਜੋਨਲ ਟੂਰਨਾਮੈਂਟ ਦਾ ਸਫਲ ਆਯੋਜਨ    ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ    ਗੈਂਗਸਟਰਾਂ 'ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ    ਅੰਮ੍ਰਿਤਸਰ 'ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਚਾਰ ਪੈਟਰੋਲ ਬੰਬਾਂ ਅਤੇ 3 ਪਿਸਤੌਲਾਂ ਸਮੇਤ 9 ਕਾਬੂ    ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ   

*ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼*

August 5, 2026 / Politics
Punjab-to-promote-kandi-region-a

ਫੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਮਿਲੇਗਾ ਲਾਭ, ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਕੁੱਲ ਗਿਣਤੀ 518 ਹੋਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਗਊਸ਼ਾਲਾਵਾਂ ਨੂੰ ਮਜ਼ਬੂਤ ਕਰਨ ਅਤੇ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਹੱਲ ਕਰਨ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Lptv Bureau / Chandigarh

ਇੱਕ ਹੋਰ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲੇਗਾ, ਜਿਸ ਨਾਲ ਪੰਜਾਬ ਸਰਕਾਰ ਤੋਂ ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਕੁੱਲ ਗਿਣਤੀ 518 ਹੋ ਜਾਵੇਗੀ। 

ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਸੂਬੇ ਭਰ ਵਿੱਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਗਊਸ਼ਾਲਾਵਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਵੇਲੇ 366 ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਹੁਣ 152 ਹੋਰ ਗਊਸ਼ਾਲਾਵਾਂ ਨੂੰ ਵੀ ਇਸ ਸੁਵਿਧਾ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਇਹਨਾਂ ਸਾਰੀਆਂ ਗਊਸ਼ਾਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫ਼ਤ ਬਿਜਲੀ ਮਿਲੇਗੀ ਅਤੇ ਇਹਨਾਂ ਨੂੰ ਸਪਲਾਈ ਕੀਤੀ ਜਾਣ ਵਾਲੀ ਬਿਜਲੀ ਦਾ ਇੱਕ ਪੈਸਾ ਵੀ ਨਹੀਂ ਲਿਆ ਜਾਵੇਗਾ। ਇਹਨਾਂ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਮਹੱਤਤਾ ਤੇੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗਊਸ਼ਾਲਾਵਾਂ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਗਊ ਧਨ ਦੀ ਸਹੀ ਦੇਖਭਾਲ ਹੋ ਸਕੇ। ਮੇਰੇ ਦਰਵਾਜ਼ੇ ਇਹਨਾਂ ਗਊਸ਼ਾਲਾਵਾਂ ਲਈ ਹਮੇਸ਼ਾ ਖੁੱਲ੍ਹੇ ਹਨ, ਜੋ ਸੜਕਾਂ ਤੇੇ ਭਟਕਣ ਵਾਲੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਕਰਕੇ ਮਾਨਵਤਾ ਦੀ ਵੱਡੀ ਸੇਵਾ ਕਰ ਰਹੀਆਂ ਹਨ। ਪ੍ਰਬੰਧਕੀ ਕਮੇਟੀਆਂ ਗਊ ਮਾਤਾ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਲਈ ਸ਼ਲਾਘਾ ਦੀਆਂ ਹੱਕਦਾਰ ਹਨ ਅਤੇ ਗਊ ਸੇਵਾ ਹੀ ਸਭ ਤੋਂ ਵੱਡੀ ਪੂਜਾ ਹੈ।”

ਗਊਸ਼ਾਲਾ ਪ੍ਰਬੰਧਕ ਕਮੇਟੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵੱਖ-ਵੱਖ ਗਊਸ਼ਾਲਾਵਾਂ ਗਊ ਧਨ ਦੀ ਬਹੁਤ ਵਧੀਆ ਢੰਗ ਨਾਲ ਦੇਖਭਾਲ ਅਤੇ ਸਾਂਭ-ਸੰਭਾਲ ਕਰ ਰਹੀਆਂ ਹਨ ਜੋ ਸੜਕਾਂ ਤੇੇ ਮਨੁੱਖੀ ਜਾਨਾਂ ਲਈ ਗੰਭੀਰ ਖਤਰਾ ਬਣ ਸਕਦੇ ਸਨ।” 

ਮੁੱਖ ਮੰਤਰੀ ਨੇ ਦੁਹਰਾਇਆ, “ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀਆਂ ਲੋੜਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਲੋਕ ਪੱਖੀ ਫੈਸਲੇ ਲੈਣ ਲਈ ਵਚਨਬੱਧ ਹੈ। ਗਊਸ਼ਾਲਾਵਾਂ ਦੇ ਕੁਸ਼ਲ ਪ੍ਰਬੰਧਨ ਅਤੇ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਇਹਨਾਂ ਨੂੰ ਆਧੁਨਿਕ ਲੀਹਾਂ ਤੇੇ ਢਾਲਣ ਦੀ ਵੀ ਲੋੜ ਹੈ। ਸੂਬਾ ਸਰਕਾਰ ਇਸ ਕਾਰਜ ਲਈ ਹਰ ਸੰਭਵ ਸਹਿਯੋਗ ਅਤੇ ਮਦਦ ਦੇਵੇਗੀ।” ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਬਿਜਲੀ ਅਤੇ ਸਕੱਤਰ ਪਸ਼ੂ ਪਾਲਣ ਵੀ ਹਾਜ਼ਰ ਸਨ।

Punjab to promote kandi region as major tourism destination cm bhagwant singh mann

Recommended News
Popular Posts
Just Now