ਪੰਜਾਬ ਦੇ ਰਾਜਪਾਲ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਚੰਡੀਗੜ੍ਹ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਚਲੀਆਂ ਪਾਣੀ ਦੀਆਂ ਬੁਛਾੜਾਂ
August 6, 2026 / Crime
ਆਪ ਵਰਕਰਾਂ ਵਲੋਂ 227 ਕਰੋੜ ਰੁਪਏ ਦੇ ਏਜੰਡੇ ਨੂੰ 15 ਸਕਿੰਟ ਵਿੱਚ ਪਾਸ ਕਰਨ ਦਾ ਵਿਰੋਧ
Gurvinder Singh Mohali / Chandigarh
ਚੰਡੀਗੜ੍ਹ, 6 ਅਗਸਤ (ਗੁਰਵਿੰਦਰ ਸਿੰਘ) ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਵੱਲੋਂ 227 ਕਰੋੜ ਰੁਪਏ ਦੇ ਏਜੰਡੇ ਨੂੰ 15 ਸੈਕਿੰਟ ਵਿੱਚ ਪਾਸ ਕਰਨ ਦਾ ਵਿਰੋਧ ਕਰਦਿਆਂ ਪਾਰਟੀ ਦੀ ਚੰਡੀਗੜ੍ਹ ਇਕਾਈ ਵੱਲੋਂ ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਰੋਸ ਇਸ ਦੌਰਾਨ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਵੱਡੀ ਗਿਣਤੀ ਵਿੱਚ ਵਰਕਰ ਸੈਕਟਰ 17 ਵਿਖੇ ਇਕੱਠੇ ਹੋਏ ਅਤੇ ਯੂ ਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਚੰਡੀਗੜ੍ਹ ਨਗਰ ਨਿਗਮ ਵਿੱਚ 227 ਕਰੋੜ ਰੁਪਏ ਦਾ ਘੁਟਾਲਾ ਹੋਣ ਦਾ ਦੋਸ਼ ਲਗਾਇਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਨ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ ਤਾਂ ਪੁਲੀਸ ਵੱਲੋਂ ਵੱਡੀਆਂ ਰੋਕਾਂ ਲਾ ਕੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਚੰਡੀਗੜ੍ਹ ਪੁਲੀਸ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਉੱਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ।
ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੇਪਾਲ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਹੱਕ ਤੇ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿੱਚ 227 ਕਰੋੜ ਰੁਪਏ ਦਾ ਏਜੰਡਾ ਪਹਿਲਾਂ ਤਾਂ ਸਿਰਫ ਦੋ ਪੰਨਿਆਂ ਵਿੱਚ ਹੀ ਪੇਸ਼ ਕੀਤਾ ਗਿਆ ਇਸ ਤੋਂ ਬਾਅਦ ਇਸ ਅਜੰਡੇ ਨੂੰ 15 ਸਕਿੰਟ ਵਿੱਚ ਪਾਸ ਕਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਇਸ ਏਜੰਡੇ ਦੀ ਜਾਂਚ ਕੀਤੀ ਜਾਵੇ।
Aap punjab news
Recommended News
Popular Posts
Just Now