ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਟਾਲਾ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਬਟਾਲਾ ਪੁਲਿਸ ਨਾਲ ਸਾਂਝੇ ਖੁਫੀਆ ਆਪ੍ਰੇਸ਼ਨ ਤਹਿਤ ਉਕਤ ਗ੍ਰ"/> ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਟਾਲਾ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਬਟਾਲਾ ਪੁਲਿਸ ਨਾਲ ਸਾਂਝੇ ਖੁਫੀਆ ਆਪ੍ਰੇਸ਼ਨ ਤਹਿਤ ਉਕਤ ਗ੍ਰ "> ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਟਾਲਾ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਬਟਾਲਾ ਪੁਲਿਸ ਨਾਲ ਸਾਂਝੇ ਖੁਫੀਆ ਆਪ੍ਰੇਸ਼ਨ ਤਹਿਤ ਉਕਤ ਗ੍ਰ" />
ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ    Dmc&h ਵੱਲੋਂ ਰਿਸਰਚ ਡੇ 2026 ਦਾ ਆਯੋਜਨ; Icmr ਦੇ ਡਾਇਰੈਕਟਰ ਜਨਰਲ ਡਾ. ਰਾਜੀਵ ਬਹਲ ਨੇ ਕੀਤੀ ਸ਼ਿਰਕਤ    ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ    *ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ*    ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ, ਸੱਤ ਮਹੀਨਿਆਂ ਵਿੱਚ 1,440 ਨਸ਼ਾ ਤਸਕਰ ਗ੍ਰਿਫ਼ਤਾਰ    ਦਿਸ਼ਾ ਤਹਿਤ ਅੰਤਰਗਤ ਇੰਨੋਸੈਂਟ ਹਾਰਟਸ ਸਕੂਲ ਵੱਲੋਂ ਐਨੀਮੇਸ਼ਨ, ਵਿਜ਼ੂਅਲ ਇਫੈਕਟਸ, ਗੇਮਿੰਗ ਅਤੇ ਕਾਮਿਕਸ (avgc) ਬਾਰੇ ਕਰੀਅਰ ਗਾਈਡੈਂਸ ਸੈਮੀਨਾਰ ਆਯੋਜਿਤ    ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ    *ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ*    *ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ*    ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ   

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

August 8, 2026 / Crime
Terror-Module-Operative-Involved

ਪੁਰਤਗਾਲ ਅਧਾਰਤ ਬੀਕੇਆਈ ਮਾਸਟਰਮਾਈਂਡ ਵੱਲੋਂ ਚਲਾਇਆ ਜਾ ਰਿਹਾ ਸੀ ਅੱਤਵਾਦੀ ਮਾਡਿਊਲ: ਡੀਜੀਪੀ ਗੌਰਵ ਯਾਦਵ

ਬਟਾਲਾ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ, ਪਹਿਲਾਂ ਇੱਕ ਨਾਬਾਲਗ ਸਮੇਤ ਦੋ ਵਿਅਕਤੀ ਕੀਤੇ ਗਏ ਸਨ ਗ੍ਰਿਫਤਾਰ

Lptv News / Batala

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਟਾਲਾ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਬਟਾਲਾ ਪੁਲਿਸ ਨਾਲ ਸਾਂਝੇ ਖੁਫੀਆ ਆਪ੍ਰੇਸ਼ਨ ਤਹਿਤ ਉਕਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਰਨਜੀਤ ਸਿੰਘ ਉਰਫ਼ ਬੱਚਾ ਵਾਸੀ ਮੁਰਗੀ ਮੁਹੱਲਾ, ਬਟਾਲਾ ਵਜੋਂ ਹੋਈ ਹੈ।

ਇਹ ਕਾਰਵਾਈ, 1 ਅਗਸਤ, 2026 ਨੂੰ ਬਟਾਲਾ ਵਿਖੇ ਪੁਲਿਸ ਚੌਂਕੀ ਅਰਬਨ ਅਸਟੇਟ ’ਤੇ ਹੋਏ ਗ੍ਰਨੇਡ ਹਮਲੇ ਵਿੱਚ ਸ਼ਾਮਲ ਦੋ ਮੁਲਜ਼ਮਾਂ- ਰਾਜਨ ਉਰਫ਼ ਗੁੱਲੂ ਅਤੇ ਇੱਕ ਨਾਬਾਲਗ, ਦੀ ਗ੍ਰਿਫ਼ਤਾਰੀ ਤੋਂ ਕੁਝ ਦਿਨਾਂ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਕਰਨਜੀਤ ਉਰਫ਼ ਬੱਚਾ ਪੁਰਤਗਾਲ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਮਾਸਟਰਮਾਈਂਡ ਵੱਲੋਂ ਚਲਾਏ ਜਾ ਰਹੇ ਆਈਐਸਆਈ-ਸਮਰਥਿਤ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਹੈ।

ਵਾਰਦਾਤ ਤੋਂ ਬਾਅਦ, ਦੋਸ਼ੀ ਰੂਹਪੋਸ਼ ਹੋ ਗਿਆ ਸੀ ਅਤੇ ਕਥਿਤ ਤੌਰ ’ਤੇ ਰਾਜ ਭਰ ਵਿੱਚ ਪੁਲਿਸ ਅਦਾਰਿਆਂ ’ਤੇ ਅਜਿਹੇ ਹਮਲਿਆਂ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਤਕਨੀਕੀ ਅਤੇ ਖੁਫੀਆ ਜਾਣਕਾਰੀ ਦੀ ਵਰਤੋਂ ਕਰਦਿਆਂ  ਪੁਲਿਸ ਟੀਮਾਂ ਨੇ ਦੋਸ਼ੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ।

ਡੀਜੀਪੀ ਨੇ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ, ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਾਇਤਾ ਨੈੱਟਵਰਕਾਂ ਦੀ ਪਛਾਣ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਅਗਲੇ-ਪਿਛਲੇ ਸਬੰਧ  ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 239 ਮਿਤੀ 01.08.2026 ਨੂੰ ਬੀਐਨਐਸ ਦੀ ਧਾਰਾ 109 ਅਤੇ 324(4) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਦੇ ਤਹਿਤ ਪਹਿਲਾਂ ਹੀ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਕੇਸ  ਦਰਜ ਕੀਤਾ ਜਾ ਚੁੱਕਾ ਹੈ।
---------

Terror Module Operative Involved In Batala Grenade Attack Case Held

Recommended News
Popular Posts
Just Now