ਪੰਜਾਬ ਵਿੱਚ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਸਾਈਬਰ ਸੈੱਲ ਦੀ ਟੀਮ ਜਾਂਚ ਵਿੱਚ ਜੁਟੀ ਜਾਲੰਧਰ ਦੇ ਲਾਲ ਬਾਜ਼ਾਰ ਵਿੱਚ ਬਿਜਲੀ ਦੀਆਂ ਤਾਰਾਂ ਵਿੱਚ ਹੋਇਆ ਸ਼ਾਰਟ ਸਰਕਿਟ, ਅੱਗ ਲੱਗਣ ਤੋਂ ਬਾਅਦ ਮਚੀ ਅਫਰਾ-ਤਫਰੀ ਨੌਜਵਾਨਾਂ ਨੇ ਬਾਜ਼ਾਰ ਵਿੱਚ ਚਲਾਏ 70 ਕਰੋੜ ਦੇ ਨਕਲੀ ਸਿੱਕੇ, ਖੁਦ ਹੀ ਫੈਕਟਰੀ ਵਿੱਚ ਬਣਾਏ, ਦੁਕਾਨਾਂ-ਟੋਲ 'ਤੇ ਚਲਾਏ, ਕਿੰਗਪਿਨ ਪੰਜਾਬ ਦਾ ਰਹਿਣ ਵਾਲਾ ਲੁਧਿਆਣਾ ਵਿੱਚ ਕੂੜੇ ਦੇ ਢੇਰ ਤੋਂ ਮਿਲੀ ਚਾਰ ਬੱਚਿਆਂ ਦੀ ਮਾਂ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਤੋਂ ਮੌਤ ਦੀ ਆਸ਼ੰਕਾ ਲੁਧਿਆਣਾ ਦੇ ਪੀਜੀ ਵਿੱਚ ਲੜਕੀ ਨੇ ਕੀਤਾ ਸੁਸਾਈਡ, ਦੋਸਤ ਨਾਲ ਝਗੜੇ ਤੋਂ ਬਾਅਦ ਚੁੱਕਿਆ ਕਦਮ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 16-09-2026 ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦ


Lptv News / Ludhiana

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ

ਮਾਨਵਤਾ ਦੇ ਆਧਾਰ ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ

ਜਗਤਾਰ ਸਿੰਘ ਹਵਾਰਾ ਨੂੰ ਉਹਨਾਂ ਦੀ ਬਿਮਾਰ ਮਾਤਾ ਨੂੰ ਮਿਲਣ ਲਈ ਮਾਨਵਤਾ ਦੇ ਆਧਾਰ ਤੇ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਮਲੇ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ, ਇਸ ਲਈ ਰਾਜਪਾਲ ਦੀ ਸਿਫ਼ਾਰਸ਼ ਤੇ ਕੇਂਦਰ ਸਰਕਾਰ ਪੈਰੋਲ ਬਾਰੇ ਫੈਸਲਾ ਲਵੇਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ 31 ਸਾਲਾਂ ਬਾਅਦ ਮਾਂ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਜਾਗੀ ਹੈ, ਪੈਰੋਲ ਦੀ ਮਿਆਦ ਕੇਂਦਰ ਸਰਕਾਰ ਤੈਅ ਕਰੇਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ; 12 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਫਿਰ ਤੋਂ ਜਾਗੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਰਾਜਪਾਲ ਦੀ ਸਿਫ਼ਾਰਸ਼ ਦੀ ਲੋੜ ਹੈ ਕਿਉਂਕਿ ਕੇਸ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਵਿਵਸਥਾ ਤੇ ਕੋਈ ਅਸਰ ਨਾ ਪੈਣ ਨੂੰ ਯਕੀਨੀ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਲਵੇਗੀ। ਰਾਜਪਾਲ ਨੂੰ ਮਨੁੱਖਤਾ ਦੇ ਆਧਾਰ ਤੇ ਇਸ ਮਾਮਲੇ ਤੇ ਵਿਚਾਰ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। 

ਉਨ੍ਹਾਂ ਦੀ ਮਾਤਾ ਬਿਰਧ ਅਵਸਥਾ ਵਿੱਚ ਹਨ, ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਤੋਂ ਪੀੜਤ ਹਨ ਅਤੇ ਇਸ ਵੇਲੇ ਨੀਮ-ਬੇਹੋਸ਼ੀ ਦੀ ਹਾਲਤ ਵਿੱਚ ਹਨ। ਉਨ੍ਹਾਂ ਦੀ ਵਿਗੜ ਰਹੀ ਸਿਹਤ ਨੂੰ ਦੇਖਦੇ ਹੋਏ ਮੈਂ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਉਹ ਜਗਤਾਰ ਸਿੰਘ ਹਵਾਰਾ ਨੂੰ ਛੇਤੀ ਤੋਂ ਛੇਤੀ 10 ਦਿਨਾਂ ਦੀ ਪੈਰੋਲ ਦੇਣ ਤੇ ਹਮਦਰਦੀ ਨਾਲ ਵਿਚਾਰ ਕਰਨ ਤਾਂ ਜੋ ਉਹ ਆਪਣੀ ਮਾਤਾ ਨੂੰ ਮਿਲ ਸਕਣ।” ਉਨ੍ਹਾਂ ਨੇ ਅੱਗੇ ਕਿਹਾ, “ਚੰਡੀਗੜ੍ਹ ਦੇ ਪ੍ਰਸ਼ਾਸਕ ਹੋਣ ਦੇ ਨਾਤੇ ਇਸ ਸਬੰਧੀ ਫੈਸਲਾ ਲੈਣ ਲਈ ਰਾਜਪਾਲ ਦੀ ਸਿਫ਼ਾਰਸ਼ ਜ਼ਰੂਰੀ ਹੈ। ਇਸ ਲਈ ਮਾਮਲੇ ਦੇ ਮਨੁੱਖੀ ਪਹਿਲੂ ਅਤੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਰਾਜਪਾਲ ਨੂੰ ਛੇਤੀ ਤੋਂ ਛੇਤੀ ਫੈਸਲਾ ਲੈਣ ਦੀ ਅਪੀਲ ਕੀਤੀ ਹੈ।” 

ਰਾਜਪਾਲ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਪੂਰੀ ਜ਼ਿੰਮੇਵਾਰੀ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਦੇ ਆਪਣੇ ਘਰ ਆਉਣ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਦੀ ਸੂਬਾ ਸਰਕਾਰ ਪੂਰੀ ਗਾਰੰਟੀ ਲੈਂਦੀ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਵੀ ਇਸ ਸਬੰਧ ਵਿੱਚ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।” ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਪੰਜਾਬ ਵਿੱਚ ਕਰੜੀ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਰਾਜਪਾਲ ਨੂੰ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਹੈ।” 

Jagtar Singh Hawara bhagwant mann cm punjab


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now