ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸੀਚੇਵਾਲ ਜਾਣਗੇ ਰਾਜ ਸਭਾ, ਭਗਵੰਤ ਮਾਨ ਨੇ ਕੀਤਾ ਐਲਾਨ
LPTV / Chandigarh
ਆਮ ਆਦਮੀ ਪਾਰਟੀ (ਆਪ) ਮਸ਼ਹੂਰ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸੀਚੇਵਾਲ ਨੂੰ ਰਾਜ ਸਭਾ ਭੇਜੇਗੀ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਸੀਚੇਵਾਲ ਪਹੁੰਚੇ ਅਤੇ ਸੰਤ ਬਲਬੀਰ ਸੀਚੇਵਾਲ ਨਾਲ ਮੁਲਾਕਾਤ ਕੀਤੀ ਸੀ ਜਿਸ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਸੀ। ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ 24 ਤੋਂ 31 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾਣੀਆਂ ਹਨ।117 'ਚੋਂ 92 ਵਿਧਾਇਕ ਹੋਣ ਕਾਰਨ ਦੋਵੇਂ ਸੀਟਾਂ 'ਆਪ' ਦੇ ਖਾਤੇ 'ਚ ਜਾਣੀਆਂ ਯਕੀਨੀ ਹਨ।
ਭਗਵੰਤ ਮਾਨ ਨੇ ਕਿਹਾ, "ਮੈਨੂੰ ਸੂਚਿਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੋ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰ ਰਹੀ ਐ..ਇੱਕ ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੂਜੇ ਪੰਜਾਬੀ ਕਲਚਰ ਨਾਲ ਸਬੰਧਤ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ…ਦੋਵਾਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ।"

Rajya Sabha Bhagwant Mann announced that environmentalist Sant Balbir will go to Seechewal