ਗਿਆਨੀ ਹਰਪ੍ਰੀਤ ਸਿੰਘ ਮਗਰੋਂ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ ਨੇ ਵੀ ਮੋੜੀ ਸਰਕਾਰੀ ਸਕਿਓਰਿਟੀ!

ਗਿਆਨੀ ਹਰਪ੍ਰੀਤ ਸਿੰਘ ਮਗਰੋਂ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ ਨੇ ਵੀ ਮੋੜ


LPTV / Chandigarh

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਾਪਸ ਲੈਣ ਦਾ ਮੁੱਦਾ ਕਾਫੀ ਭਖ ਗਿਆ ਹੈ। ਇਸ ਦੇ ਨਾਲ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਵੀ ਆਪਣੇ ਸੁਰੱਖਿਆ ਮੁਲਾਜ਼ਮ ਵਾਪਸ ਭੇਜ ਦਿੱਤੇ ਹਨ। ਦੋਵਾਂ ਜਥੇਦਾਰਾਂ ਦੀ ਸੁਰੱਖਿਆ ਹੁਣ ਸ਼੍ਰੋਮਣੀ ਕਮੇਟੀ ਟਾਸਕ ਫੋਰਸ ਕਰੇਗੀ।

ਮਿਲੀ ਜਾਣਕਾਰੀ ਮੁਤਾਬਕ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ-ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੀ ਵੀ ਅੱਧੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਜਿਉਂ ਹੀ ਬਾਕੀ ਸੁਰੱਖਿਆ ਕਰਮੀਆਂ ਨੂੰ ਨਾਲ ਲੈ ਕੇ ਜਾਣ ਤੋਂ ਇਨਕਾਰ ਕਰ ਦਿੱਤਾ ਤਾਂ ਗਿਆਨੀ ਰਘੁਬੀਰ ਸਿੰਘ ਨੇ ਵੀ ਆਪਣੇ ਬਾਕੀ ਸੁਰੱਖਿਆ ਮੁਲਾਜ਼ਮਾਂ ਨੂੰ ਵਾਪਸ ਭੇਜ ਦਿੱਤਾ ਹੈ। ਹੁਣ ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਰਘੁਬੀਰ ਸਿੰਘ ਦੀ ਸੁਰੱਖਿਆ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਮੈਂਬਰਾਂ ਵੱਲੋਂ ਕੀਤੀ ਜਾਏਗੀ।

ਸ਼੍ਰੋਮਣੀ ਕਮੇਟੀ ਦੇ ਉਪ ਸਕੱਤਰ ਤਜਿੰਦਰ ਸਿੰਘ ਪੱਡਾ ਨੇ ਦੱਸਿਆ ਕਿ ਪ੍ਰਧਾਨ ਐਚ.ਐਸ.ਧਾਮੀ ਦੀਆਂ ਹਦਾਇਤਾਂ ‘ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ ਉਨ੍ਹਾਂ ਦੇ ਘਰ 4 ਹਥਿਆਰਬੰਦ ਸਿੰਘ ਅਤੇ ਇੱਕ ਡਿਪਟੀ ਸਕੱਤਰ ਤਾਇਨਾਤ ਕੀਤੇ ਗਏ ਹਨ। ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਵੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਇਸ ਦੇ ਨਾਲ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੂੰ ਵੀ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।

After Giani Harpreet Singh Jathedar Sri Kesgarh Sahib also turned the government security


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now