ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਮੂਸੇਵਾਲਾ ਦੇ ਕਤਲ ਮਗਰੋਂ ਪੰਜਾਬ ਸਰਕਾਰ ਨੇ ਕਈ VIP'sਦੀ ਸੁਰੱਖਿਆ ਕੀਤੀ ਬਹਾਲ

ਮੂਸੇਵਾਲਾ ਦੇ ਕਤਲ ਮਗਰੋਂ ਪੰਜਾਬ ਸਰਕਾਰ ਨੇ ਕਈ VIP'sਦੀ ਸੁਰੱਖਿਆ ਕੀਤੀ


LPTV / Chandigarh

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰੱਖਿਆ ਵਿੱਚ ਕਟੌਤੀ ਲਈ ਭਗਵੰਤ ਮਾਨ ਸਰਕਾਰ ਦੀ ਭਾਰੀ ਆਲੋਚਨਾ ਹੋਈ ਸੀ। ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਕਈ ਵੀਆਈਪੀਜ਼ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੜ ਸੁਰੱਖਿਆ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵੱਲੋਂ ਸੁਰੱਖਿਆ ਬਹਾਲ ਕਰਨ ਦੇ ਫੈਸਲੇ ਦੇ ਬਾਵਜੂਦ ਜਥੇਦਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਨਹੀਂ ਲਿਆ। ਤਿੰਨ ਦਿਨ ਪਹਿਲਾਂ ਜਥੇਦਾਰ ਦੇ ਤਿੰਨ ਸੁਰੱਖਿਆ ਗਾਰਡਸ ਨੂੰ ਹਟਾ ਦਿੱਤਾ ਗਿਆ ਸੀ, ਬਾਕੀ ਤਿੰਨ ਨੂੰ ਜਥੇਦਾਰ ਨੇ ਖੁਦ ਵਾਪਸ ਭੇਜ ਦਿੱਤਾ ਸੀ।

ਦੱਸ ਦੇਈਏ ਕਿ ਸ਼ਨੀਵਾਰ 28 ਮਈ ਨੂੰ ਪੰਜਾਬ ਸਰਕਾਰ ਨੇ 424 ਵੀਆਈਪੀਜ਼ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਸੀ। ਇਨ੍ਹਾਂ ਵਿੱਚ ਕਈ ਗਾਇਕ, ਸੇਵਾਮੁਕਤ ਅਧਿਕਾਰੀ, ਧਾਰਮਿਕ ਆਗੂ, ਸਾਬਕਾ ਵਿਧਾਇਕ ਸ਼ਾਮਲ ਸਨ। ਇਨ੍ਹਾਂ ਲੋਕਾਂ ਵਿਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਾਂ ਵੀ ਸ਼ਾਮਲ ਸੀ। ਇੱਕ ਦਿਨ ਬਾਅਦ ਐਤਵਾਰ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ।

ਦਸ ਦੇਈਏ ਕਿ ਮਸ਼ਹੂਰ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰੱਖਿਆ 'ਚ ਕਟੌਤੀ ਲਈ ਪੰਜਾਬ ਸਰਕਾਰ ਦੀ ਕਾਫੀ ਆਲੋਚਨਾ ਹੋਈ ਸੀ। ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਐਤਵਾਰ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮੂਸੇਵਾਲਾ ਕਾਂਗਰਸੀ ਆਗੂ ਵੀ ਸੀ। ਉਨ੍ਹਾਂ ਦਾ ਮੰਗਲਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੂਸਾ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

After the murder of Moosewala the Punjab government restored the protection of many VIPs


Popular Posts
Just Now