ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Whatsapp ‘ਤੇ ਧੋਖਾਧੜੀ ਕਰਨ ਵਾਲਿਆਂ ਦੀ ਖ਼ੈਰ ਨਹੀਂ, ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

Whatsapp ‘ਤੇ ਧੋਖਾਧੜੀ ਕਰਨ ਵਾਲਿਆਂ ਦੀ ਖ਼ੈਰ ਨਹੀਂ,  ਪੁਲਿਸ ਨੇ ਜਾਰੀ


LPTV / Chandigarh

WhatsApp ਦੁਨੀਆ ਦੀ ਸਭ ਤੋਂ ਆਮ ਇੰਸਟੈਂਟ ਮੈਸੇਜਿੰਗ ਐਪ ਬਣ ਗਈ ਹੈ। ਦੁਨੀਆ ਭਰ ਦੇ ਲੋਕ ਚੈਟਿੰਗ ਲਈ ਸਭ ਤੋਂ ਵੱਧ ਵਟਸਐਪ ਦੀ ਵਰਤੋਂ ਕਰਦੇ ਹਨ। ਵਟਸਐਪ ਰਾਹੀਂ ਵੀ ਚਲਾਕ ਲੋਕ ਧੋਖਾਧੜੀ ਕਰਦੇ ਹਨ । ਇਸ ਨੂੰ ਲੈ ਕੇ ਪੰਜਾਬ ਪੁਲਿਸ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਪੰਜਾਬ ਦੇ ਲੋਕਾਂ ਨੂੰ ਸੀਨੀਅਰ ਅਧਿਕਾਰੀਆਂ/ਪਤਵੰਤਿਆਂ ਦੇ ਜਾਅਲੀ WhatsApp ਆਈਡੀ ਦੀ ਵਰਤੋਂ ਕਰਕੇ ਵਿੱਤੀ/ਪ੍ਰਸ਼ਾਸਕੀ ਮੰਗਾਂ ਕਰਨ ਵਾਲੇ ਸੰਦੇਸ਼ਾਂ ਤੋਂ ਸੁਚੇਤ ਰਹਿਣ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਾਈਬਰ ਕ੍ਰਾਈਮ ਸੈੱਲ ਨੇ ਉਨ੍ਹਾਂ ਨੂੰ ਇਹ ਵੀ ਕਿਹਾ ਕਿ ਜੇਕਰ ਅਜਿਹਾ ਮਾਮਲਾ ਉਨ੍ਹਾਂ ਦੇ ਧਿਆਨ ਚ ਆਉਂਦਾ ਹੈ ਤਾਂ ਉਹ ਤੁਰੰਤ ਟੋਲ ਫ੍ਰੀ ਨੰਬਰ ‘1930’ ’ਤੇ ਸੂਚਨਾ ਦੇਣ।

ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਦੋ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਧੋਖਾਧੜੀ ਕਰਨ ਵਾਲਿਆਂ ਨੇ VVIP ਦੀ ਪਹਿਚਾਣ ਅਪਣਾ ਕੇ ਭੋਲੇ-ਭਾਲੇ ਲੋਕਾਂ ਨੂੰ ਠੱਗਣ ਦੀ ਕੋਸ਼ਿਸ਼ ਕੀਤੀ ਹੈ । ਇਸ ਦੀ ਸੂਚਨਾ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਸਟੇਟ ਸਾਈਬਰ ਕ੍ਰਾਈਮ ਆਰ.ਕੇ. ਜੈਸਵਾਲ ਨੇ ਦਿੱਤੀ। ਦੋਸ਼ੀਆਂ ਦਾ ਮਨੋਰਥ ਭੋਲੇ-ਭਾਲੇ ਲੋਕਾਂ ਨੂੰ ਧੋਖਾ ਦੇਣਾ ਸੀ ਅਤੇ ਇਸ ਤਰ੍ਹਾਂ ਦੀ ਧੋਖਾਧੜੀ ਪੂਰੇ ਭਾਰਤ ਵਿੱਚ ਪ੍ਰਚਲਿਤ ਹੈ। ਉਨ੍ਹਾਂ ਕਿਹਾ ਕਿ ਇਹ ਸਮਾਜ ਵਿਰੋਧੀ ਅਨਸਰ ਵੱਖ-ਵੱਖ ਆਧੁਨਿਕ ਤਰੀਕਿਆਂ ਦੀ ਵਰਤੋਂ ਕਰਕੇ ਵੱਖ-ਵੱਖ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ ਅਤੇ ਅਣਅਧਿਕਾਰਤ ਢੰਗ ਨਾਲ ਉਨ੍ਹਾਂ ਦੇ ਮੋਬਾਈਲਾਂ ਤੱਕ ਪਹੁੰਚ ਕਰਦੇ ਹਨ।

Police has issued an advisory against those who cheat on WhatsApp


Popular Posts
Just Now