ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਸਿੰਗਲਾ ਭਾਜਪਾ 'ਚ ਹੋ ਸਕਦੇ ਸ਼ਾਮਲ

ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਸਿੰਗਲਾ ਭਾਜਪਾ 'ਚ ਹੋ ਸਕਦੇ ਸ਼ਾਮਲ


LPTV / Chandigarh

 ਬਠਿੰਡਾ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਨੇ ਇਸ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਵਿੱਚ ਹਾਰ ਤੋਂ ਬਾਅਦ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਸਮਰਥਨ ਦੇਣ ਦਾ ਦੋਸ਼ ਲਾਉਂਦਿਆਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ।

ਸੂਤਰਾਂ ਅਨੁਸਾਰ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਨਾਲ ਕਈ ਮੀਟਿੰਗਾਂ ਕੀਤੀਆਂ ਸੀ ਅਤੇ ਲਗਭਗ ਸਹਿਮਤੀ ਬਣ ਚੁੱਕੀ ਹੈ। ਹਾਲਾਂਕਿ ਹੁਣ ਤੱਕ ਉਹ ਚੁੱਪ ਬੈਠੇ ਹਨ ਅਤੇ ਕੁਝ ਵੀ ਸਪੱਸ਼ਟ ਨਹੀਂ ਕਰ ਰਹੇ।ਪਰ ਉਨ੍ਹਾਂ ਦੇ ਕਰੀਬੀਆਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਸਮੇਂ ਭਾਜਪਾ 'ਚ ਸ਼ਾਮਲ ਹੋ ਸਕਦੇ।

ਵਿਧਾਨ ਸਭਾ ਚੋਣ ਨਤੀਜਿਆਂ ਤੋਂ ਬਾਅਦ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ। ਉਨ੍ਹਾਂ ਅਕਾਲੀ ਦਲ ਦੇ ਮੁਖੀ ਤੇ ਸਰਬਰਾਹ 'ਤੇ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੀ ਹਮਾਇਤ ਕਰਨ ਦਾ ਦੋਸ਼ ਲਾਇਆ ਸੀ। ਇਸ ਸਬੰਧੀ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਸਬੂਤ ਵੀ ਦਿੱਤਾ ਸੀ ਕਿ ਬਠਿੰਡਾ 'ਚ ਅਕਾਲੀ ਦਲ ਦੇ ਪ੍ਰਧਾਨ ਅਤੇ ਸਰਪ੍ਰਸਤ ਦੇ ਕਰੀਬੀ ਕਾਂਗਰਸ ਦੀ ਮਦਦ ਲਈ ਆਏ ਸਨ।

Former Akali Dal MLA Sarup Singla may join BJP


Popular Posts
Just Now