ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਮਨਕੀਰਤ ਔਲਖ ਨੇ ਮੁੜ ਦਿੱਤੀ ਸਫਾਈ, ਕਿਹਾ-“ਕਿਸੇ ਮਾਂ ਤੋਂ ਉਸ ਦਾ ਪੁੱਤ ਖੋਹਣਾ ਤਾਂ ਦੂਰ, ਮੈਂ ਇਹ ਸਭ ਸੋਚ ਵੀ ਨਹੀਂ ਸਕਦਾ”

ਮਨਕੀਰਤ ਔਲਖ ਨੇ ਮੁੜ ਦਿੱਤੀ ਸਫਾਈ, ਕਿਹਾ-“ਕਿਸੇ ਮਾਂ ਤੋਂ ਉਸ ਦਾ ਪੁੱਤ


LPTV / Chandigarh

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਇੱਕ ਵਾਰ ਫਿਰ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੱਬ ਜਾਣਦਾ ਹੈ, ਮੈਂ ਕਿਸੇ ਮਾਂ ਤੋਂ ਉਸ ਦਾ ਪੁੱਤ ਖੋਹਣਾ ਤਾਂ ਦੂਰ, ਮੈਂ ਇਹ ਸਭ ਸੋਚ ਵੀ ਨਹੀਂ ਸਕਦਾ। ਔਲਖ ਨੇ ਕਿਹਾ ਕਿ ਮੈਨੂੰ ਵੀ ਇੱਕ ਸਾਲ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ । ਮਨਕੀਰਤ ਔਲਖ ਪਹਿਲਾਂ ਵੀ ਇਸ ਬਾਰੇ ਸਫ਼ਾਈ ਦੇ ਚੁੱਕੇ ਹਨ ਕਿ ਉਸ ਦਾ ਕੋਈ ਵੀ ਮੈਨੇਜਰ ਕਤਲ ਵਿੱਚ ਸ਼ਾਮਲ ਨਹੀਂ । ਇਸ ਤੋਂ ਬਾਅਦ ਮਨਕੀਰਤ ਔਲਖ ਦੀ ਇੱਕ ਸੋਸ਼ਲ ਮੀਡੀਆ ਪੋਸਟ ਵਾਇਰਲ ਹੋ ਗਈ । ਜਿਸ ਵਿੱਚ ਉਹ ਰੋਪੜ ਜੇਲ੍ਹ ਵਿੱਚ ਸ਼ੋਅ ਕਰ ਰਿਹਾ ਹੈ ਤੇ ਉਸ ਪੋਸਟ ਵਿਚ ਮਨਕੀਰਤ ਨੇ ਗੈਂਗਸਟਰ ਲਾਰੈਂਸ ਨੂੰ ਆਪਣਾ ਦੋਸਤ ਅਤੇ ਭਰਾ ਦੱਸਿਆ ਸੀ।

ਮਨਕੀਰਤ ਔਲਖ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਸਨੇ ਲਿਖਿਆ, “ਕੋਈ ਮੈਨੂੰ ਕਿੰਨਾ ਵੀ ਮਾੜਾ ਬਣਾ ਲਵੇ । ਕਿੰਨੀਆਂ ਹੀ ਝੂਠੀਆਂ ਖਬਰਾਂ ਫੈਲਾਈਆਂ ਜਾਣ। ਮੈਂ ਕਿਸੇ ਮਾਂ ਤੋਂ ਉਸਦਾ ਪੁੱਤ ਖੋਹਣ ਬਾਰੇ ਸੋਚ ਵੀ ਨਹੀਂ ਸਕਦਾ। ਮੈਨੂੰ ਇੱਕ ਸਾਲ ਤੋਂ ਧਮਕੀਆਂ ਮਿਲ ਰਹੀਆਂ ਹਨ । ਇਹ ਕੋਈ ਸਾਧਾਰਨ ਗੱਲ ਨਹੀਂ ਹੈ ਕਿ ਅਜਿਹੇ ਸੰਵੇਦਨਸ਼ੀਲ ਮਾਹੌਲ ਵਿੱਚ ਮਾਨਸਿਕ ਅਤੇ ਸਰੀਰਕ ਤੌਰ ‘ਤੇ ਹਰ ਦਿਨ ਗੁਜ਼ਾਰ ਰਹੇ ਹਨ । ਜੇਕਰ ਮੈਂ ਆਪਣੇ ਆਪ ਨੂੰ ਅਜਿਹੇ ਸੰਵੇਦਨਸ਼ੀਲ ਮਾਹੌਲ ਤੋਂ ਅਲੱਗ ਕਰ ਲਿਆ ਹੈ ਤਾਂ ਇਸ ਵਿੱਚ ਗਲਤ ਕੀ ਹੈ ? ਕਿਸੇ ਨੂੰ ਪੂਰੀ ਤਹਿ ਤੱਕ ਜਾਏ ਬਿਨ੍ਹਾਂ ਗੁਨਾਹਗਾਰ ਨਾ ਬਣਾਓ।

Mankirat Aulakh again came clean and said "I cant even think of taking away her son from a mother "


Popular Posts
Just Now