ਬਜਟ ਸੈਸ਼ਨ ਅੱਜ ਤੋਂ ਸ਼ੁਰੂ, 27 ਜੂਨ ਨੂੰ ਪੇਸ਼ ਹੋਵੇਗਾ ‘ਆਪ’ ਸਰਕਾਰ ਦਾ ਪਹਿਲਾ ਬਜਟ

ਬਜਟ ਸੈਸ਼ਨ ਅੱਜ ਤੋਂ ਸ਼ੁਰੂ, 27 ਜੂਨ ਨੂੰ ਪੇਸ਼ ਹੋਵੇਗਾ ‘ਆਪ’ ਸਰਕਾਰ ਦਾ ਪ


LPTV / Chandigarh

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਜਲਾਸ ਦੌਰਾਨ ਸੂਬੇ ਵਿੱਚ ਕਾਨੂੰਨ ਵਿਵਸਥਾ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਸੱਤਾਧਾਰੀ ‘ਆਪ’ ਖ਼ਿਲਾਫ਼ ਹਮਲਾਵਰ ਹੋਣਗੀਆਂ। ਵਿਰੋਧੀ ਧਿਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਵੀ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਤਿਆਰੀ ਕਰ ਰਹੀ ਹੈ।

ਸਦਨ ਦੇ ਮੈਂਬਰ ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦ ਅਤੇ ਸ਼ਰਧਾਂਜਲੀ ਪ੍ਰਸਤਾਵ ਲਈ ਸ਼ੁੱਕਰਵਾਰ ਨੂੰ ਇਕੱਠੇ ਹੋਣਗੇ, ਜਿਸ ਤੋਂ ਬਾਅਦ ਇਸ ‘ਤੇ ਚਰਚਾ ਕੀਤੀ ਜਾਵੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 27 ਜੂਨ ਨੂੰ 2022-23 ਦਾ ਬਜਟ ਪੇਸ਼ ਕਰਨਗੇ ਅਤੇ ਇਸ ਤੋਂ ਬਾਅਦ ਬਜਟ ‘ਤੇ ਆਮ ਚਰਚਾ ਹੋਵੇਗੀ। ਪ੍ਰੋਗਰਾਮ ਮੁਤਾਬਕ ਬਜਟ ਸੈਸ਼ਨ 30 ਜੂਨ ਤੱਕ ਚੱਲੇਗਾ।

The first budget of the AAP government will be presented on June 27 starting from todays budget session


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now