DGP ਤੋਂ ਬਾਅਦ ਚੀਫ ਸੈਕਟਰੀ ਦਾ ਤਬਾਦਲਾ, ਵੀ ਕੇ ਜੰਜੂਆ ਬਣੇ ਮੁੱਖ ਸਕੱਤਰ
LPTV / Chandigarh
ਪੰਜਾਬ ਸਰਕਾਰ ਨੇ ਵਿਜੇ ਕੁਮਾਰ ਜੰਜੂਆ, ਆਈ.ਏ.ਐਸ, ਨੂੰ ਪੰਜਾਬ ਸਰਕਾਰ ਦਾ ਮੁੱਖ ਸਕੱਤਰ ਅਤੇ ਅਨਿਰੁਧ ਤਿਵਾੜੀ, ਆਈ.ਏ.ਐਸ. ਦੀ ਥਾਂ 'ਤੇ ਪ੍ਰਸੋਨਲ ਅਤੇ ਵਿਜੀਲੈਂਸ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਹੈ।
ਪੰਜਾਬ ਸਰਕਾਰ ਨੇ ਪੰਜਾਬ ਦੇ ਡੀਜੀਪੀ ਤੋਂ ਬਾਅਦ ਹੁਣ ਮੁੱਖ ਸਕੱਤਰ ਬਦਲ ਦਿੱਤਾ ਗਿਆ ਹੈ। ਮਾਨ ਸਰਕਾਰ ਨੇ ਆਈਏਐਸ ਵਿਜੇ ਕੁਮਾਰ ਜੰਜੂਆ ਨੂੰ ਨਵਾਂ ਮੁੱਖ ਸਕੱਤਰ ਲਾਇਆ ਗਿਆ ਹੈ। ਉਹ ਛੇਤੀ ਹੀ ਆਪਣਾ ਚਾਰਜ ਸਾਂਭਣਗੇ। ਦੱਸ ਦਈਏ ਕਿ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾਰੀ ਨੂੰ ਮੁੱਖ ਸਕੱਤਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਨੂੰ ਹੁਣ ਮਹਾਤਮਾ ਗਾਂਧੀ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸ਼ਨ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜੰਜੂਆ ਵਿਸ਼ੇਸ਼ ਮੁੱਖ ਸਕੱਤਰ ਜੇਲ੍ਹਾਂ ਅਤੇ ਇਸ ਤੋਂ ਇਲਾਵਾ ਵਿਸ਼ੇਸ਼ ਮੁੱਖ ਸਕੱਤਰ ਚੋਣਾਂ ਵਜੋਂ ਤਾਇਨਾਤ ਸਨ।
After the DGP Janjua became the Chief Secretary by transferring the Chief Secretary