ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ , ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਪੀਕਰ ਪੰਜਾਬ ਨਿਰਮਲ ਸਿੰਘ ਕਾਹਲੋਂ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ । ਦੱਸ ਦਈਏ ਕਿ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ, ਜਿੱਥੇ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ । ਹਲਕਾ ਫਤਿਹਗੜ੍ਹ ਚੂੜੀਆਂ ਦੇ ਆਗੂ ਨਿਰਮਲ ਸਿੰਘ ਕਾਹਲੋਂ ਦੀ ਮੌਤ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ,ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਵੱਖ-ਵੱਖ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
ਜ਼ਿਕਰਯੋਗ ਹੈ ਕਿ ਨਿਰਮਲ ਸਿੰਘ ਕਾਹਲੋਂ ਦੋ ਵਾਰ ਕੈਬਨਿਟ ਮੰਤਰੀ ਅਤੇ ਇਕ ਵਾਰ ਸਪੀਕਰ ਪੰਜਾਬ ਰਹੇ ਹਨ । ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਰਵੀਕਰਨ ਸਿੰਘ ਕਾਹਲੋਂ ਅਤੇ ਸ਼ਿਵਕਰਨ ਸਿੰਘ ਕਾਹਲੋਂ ਨਾਲ ਵੱਖ-ਵੱਖ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
Former Speaker Nirmal Singh Kahlon passed away while undergoing treatment at Fortis Hospital in Amritsar