ਪੰਜਾਬ ਨੈਸ਼ਨਲ ਬੈਂਕ ਦੇ ATM 'ਚ ਲੱਗੀ ਅੱਗ, ਵੱਡਾ ਨੁਕਸਾਨ ਹੋਣ ਤੋਂ ਬਚਾਅ
LPTV / Chandigarh
ਭੋਪਾਲ਼ ਸਿੰਘ, ਗੁਰਦਾਸਪੁਰ : ਕਸਬਾ ਦੀਨਾਨਗਰ ਦੇ ਪੰਜਾਬ ਨੈਸ਼ਨਲ ਬੈਂਕ ਦੇ ਏਟੀਐੱਮ 'ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਏਟੀਐੱਮ ਚ ਅੱਗ ਲੱਗੀ ਦੇਖ ਲੋਕਾਂ ਵੱਲੋਂ ਕਰਮਚਾਰੀਆ ਦੇ ਸਹਿਯੋਗ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਇਕ ਘੰਟੇ ਬੀਤਣ ਦੇ ਬਾਬਜੂਦ ਵੀ ਫਾਇਰ ਬ੍ਰਿਗੇਡ ਨਹੀਂ ਪਹੁੰਚੀ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਜੇਕਰ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਬੈਂਕ 'ਚ ਵੱਡਾ ਨੁਕਸਾਨ ਹੋ ਸਕਦਾ ਸੀ।
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਬੈਂਕ ਸਟਾਫ਼ ਨੇ ਦੱਸਿਆ ਕਿ ਉਨ੍ਹਾਂ ਦਾ ਕਰਮਚਾਰੀ ਬੈਂਕ 'ਚ ਸਫ਼ਾਈ ਕਰ ਰਿਹਾ ਸੀ ਤਾਂ ਅਚਾਨਕ ਏਟੀਐੱਮ 'ਚ ਧੂੰਆ ਨਿਕਲ ਲੱਗ ਪਿਆ। ਦੇਖਿਆ ਤਾਂ ਏਟੀਐੱਮ 'ਚ ਅੱਗ ਲੱਗੀ ਹੋਈ ਸੀ। ਉਨ੍ਹਾਂ ਨੂੰ ਸੂਚਨਾ ਮਿਲਣ 'ਤੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਦੱਸਿਆ ਕਿ ਅੱਗ ਲੱਗਣ ਨਾਲ ਏਟੀਐੱਮ 'ਚ ਨੁਕਸਾਨ ਹੋਇਆ ਹੈ ਪਰ ਜੇਕਰ ਜ਼ਿਆਦਾ ਹੁੰਦੀ ਤਾਂ ਬੈਂਕ 'ਚ ਵੀ ਵੱਡਾ ਨੁਕਸਾਨ ਹੋ ਸਕਦਾ ਸੀ। ਬੈਂਕ ਕਰਮਚਾਰੀ ਨੇ ਦੱਸਿਆ ਕਿ ਏਟੀਐੱਮ 'ਚ ਕੈਸ਼ ਵੀ ਹੈ ਪਰ ਉਹ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ ਹੈ।
Fire in Punjab National Banks ATM avoids major damage