ਸਿਮਰਨਜੀਤ ਮਾਨ ਅੱਜ ਐੱਮਪੀ ਵਜੋਂ ਚੁੱਕਣਗੇ ਸਹੁੰ , ਕਿਰਪਾਨ ਲਿਜਾਣ ਦੀ ਇਜ਼ਾਜਤ ਨਾ ਮਿਲਣ ਕਾਰਨ ਪਹਿਲਾਂ ਛੱਡ ਚੁੱਕੇ ਅਹੁਦਾ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਵੈੱਬ ਡੈਸਕ : ਸੰਗਰੂਰ: ਸੰਗਰੂਰ ਜ਼ਿਮਨੀ ਚੋਣ ਦੌਰਾਨ ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਮਾਨ ਅੱਜ ਐੱਮਪੀ ਵਜੋਂ ਸਹੁੰ ਚੁੱਕਣਗੇ। ਇਸ ਦੌਰਾਨ ਉਹ ਆਪਣੇ ਨਾਲ ਕਿਰਪਾਨ ਵੀ ਲੈ ਕੇ ਜਾਣਗੇ। ਬੀਤੇ ਦਿਨੀਂ ਉਹ ਹਰਿਆਣਾ ਦੇ ਕਰਨਾਲ ਗਏ ਸੀ ਜਿੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਦਿੱਤਾ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਹੰਗਾਮਾ ਵੀ ਹੋ ਰਿਹਾ ਹੈ। 1999 ਵਿਚ ਜਦੋਂ ਉਨ੍ਹਾਂ ਨੂੰ ਕਿਰਪਾਨ ਲੈ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਤਾਂ ਉਨ੍ਹਾਂ ਨੇ ਅਹੁਦਾ ਛੱਡ ਦਿੱਤਾ ਸੀ। ਉਨ੍ਹਾਂ ਨੇ ਅਹੁਦੇ ਦੀ ਸਹੁੰ ਨਹੀਂ ਚੁੱਕੀ। ਇਸ ਵਾਰ ਵੀ ਸਿਮਰਨਜੀਤ ਮਾਨ ਬਾਰੇ ਚਰਚਾ ਸੀ ਕਿ ਜੇਕਰ ਉਨ੍ਹਾਂ ਨੂੰ ਕਿਰਪਾਨ ਨਾ ਲੈ ਕੇ ਜਾਣ ਦਿੱਤੀ ਗਈ ਤਾਂ ਉਹ ਸਹੁੰ ਨਹੀਂ ਚੁੱਕਣਗੇ। ਹਾਲਾਂਕਿ ਮਾਨ ਨੇ ਖੁਦ ਇਸ ਗੱਲ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਸਿੱਖਾਂ ਵਿਚ ਕਨਫਿਊਜ਼ਨ ਪੈਦਾ ਕੀਤੀ ਜਾ ਰਹੀ ਹੈ। ਉਹ ਸੰਸਦ ਵਿੱਚ ਜਾ ਕੇ ਸਰਕਾਰ ਨੂੰ ਅਸਲ ਮੁੱਦਿਆਂ ਦਾ ਸਾਹਮਣਾ ਕਰਨਗੇ।
Simranjit Mann will take oath as MP today he resigned earlier due to not being allowed to carry Kirpan