ਮੂਸਾ ਪਿੰਡ 'ਚ ਲੱਗਾ ਸਿੱਧੂ ਮੂਸੇਵਾਲਾ ਦਾ ਆਦਮਕਦ ਬੁੱਤ, ਮਾਪਿਆਂ ਨੇ ਗੈਂਗਸਟਰਾਂ ਨੂੰ ਖਤਮ ਕਰਨ ਲਈ ਕੀਤਾ ਇਹ ਅਪੀਲ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ : ਪਿੰਡ ਜਵਾਹਰਕੇ ਵਿਚ ਗੈਂਗਸਟਰਾਂ ਵੱਲੋਂ ਪੰਜਾਬੀ ਗਾਇਕ ਸੁਭਦੀਪ ਸਿੰਘ ਸਿੱਧੂ ਮੂਸੇ ਵਾਲਾ 'ਤੇ ਗੋਲ਼ੀਆਂ ਨਾਲ ਹਮਲਾ ਕਰ ਕੇ ਉਸਦੀ ਹੱਤਿਆ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸਿੱਧੂ ਦੇ ਪ੍ਰਸੰਸ਼ਕਾ 'ਚ ਕਾਫੀ ਸੋਗ ਦੀ ਲਹਿਰ ਪੈ ਗਈ ਸੀ। ਪ੍ਰਸ਼ੰਸ਼ਕਾਂ ਵੱਲੋਂ ਸਿੱਧੂ ਨੂੰ ਆਪਣੇ-ਆਪਣੇ ਤਰੀਕੇ ਨਾਲ ਸ਼ਰਧਾਂਜਲੀ ਦਿੱਤੀ ਗਈ। ਇਸੇ ਤਰ੍ਹਾਂ ਪਿੰਡ ਮਾਣੂਕੇ ਦੇ ਬੁੱਤਕਾਰ ਇਕਬਾਲ ਗਿੱਲ ਵੱਲੋਂ ਸਿੱਧੂ ਮੂਸੇ ਵਾਲਾ ਦਾ ਇਕ ਆਦਮਕ ਬੁੱਤ ਬਣਾਇਆ ਗਿਆ।
ਇਸ ਆਦਮਕਦ ਬੁੱਤ ਨੂੰ ਪਰਿਵਾਰ ਵੱਲੋਂ ਬਣਾਏ ਗਏ ਸਮਾਰਕ 'ਤੇ ਸਥਾਪਤ ਕੀਤਾ ਗਿਆ ਹੈ। ਸਿੱਧੂ ਮੂਸੇ ਵਾਲਾ ਦੇ ਆਦਮਕਦ ਬੁੱਤ ਨੂੰ ਸਥਾਪਤ ਕਰਨ ਦੀ ਰਸਮ ਸਿੱਧੂ ਦੇ ਮਾਤਾ ਪਿਤਾ ਨੇ ਕੀਤੀ। ਇਸ ਦੌਰਾਨ ਸਿੱਧੂ ਦੇ ਹਜ਼ਾਰਾਂ ਫੈਨਜ਼ ਦਾ ਇਕੱਠ ਉਮੜ ਆਇਆ। ਉਥੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਜਦੋ ਤੱਕ ਸਰਕਾਰ ਸਿੱਧੂ ਨੂੰ ਮਾਰਨ ਵਾਲੇ ਸ਼ੂਟਰਾਂ ਦੇ ਵਿਦੇਸ਼ਾਂ ਵਿੱਚ ਬੈਠੇ ਸਰਗਣਿਆਂ ਦਾ ਹੱਲ ਨਹੀਂ ਕਰਦੀ ਉਦੋਂ ਤੱਕ ਇਨਸਾਫ ਅਧੂਰਾ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਬਲਕੌਰ ਸਿੰਘ ਸਿੱਧੂ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਪਰਿਵਾਰ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਦੇ ਰਹਿਣਗੇ। ਦੋ ਮਹੀਨਿਆਂ ਬਾਅਦ ਵੀ ਇੰਨਾ ਇਕੱਠ ਦੇਖ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਪਰਮਾਤਮਾ ਅੱਗੇ ਅਰਦਾਸ ਹੈ ਕਿ ਜਲਦ ਇਨਸਾਫ ਮਿਲੇ ਕਿਉਂਕਿ ਪੁਲਿਸ ਪ੍ਰਸ਼ਾਸਨ ਆਪਣੇ ਕੰਮ ਵਿੱਚ ਲੱਗਾ ਹੋਇਆ ਹੈ ਅਤੇ ਉਮੀਦ ਹੈ ਕਿ ਕੁਝ ਚੰਗਾ ਸੁਣਨ ਨੂੰ ਮਿਲੇਗਾ। ਜਦੋਂ ਤਕ ਸਰਕਾਰ ਸ਼ੂਟਰਾਂ ਨੂੰ ਹੁਕਮ ਦੇਣ ਵਾਲੇ ਵਿਦੇਸ਼ਾਂ ਵਿਚ ਬੈਠੇ ਹੁਕਮਰਾਨਾਂ ਦਾ ਕੋਈ ਹੱਲ ਨਹੀਂ ਹੁੰਦਾ, ਤਦ ਤੱਕ ਇਨਸਾਫ ਅਧੂਰਾ ਹੈ।
A man made statue of Sidhu Moosewala was erected in Musa village Parents made this appeal to eliminate the gangsters