ਪਿੰਡ ਦੇ ਛੱਪੜ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਲੋਕ ਪ੍ਰੇਸ਼ਾਨ, ਘਰਾਂ 'ਚ ਵੜਿਆ ਪਾਣੀ
LPTV / Chandigarh
ਗੁਰਦਾਸਪੁਰ, ਭੋਪਾਲ਼ ਸਿੰਘ: ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਪੰਚਾਇਤੀ ਜ਼ਮੀਨਾਂ 'ਤੇ ਹੋਏ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਆਰੰਭੀ ਹੋਈ ਹੈ। ਪਿੰਡਾਂ ਦੇ ਕੁਝ ਲੋਕ ਇਸ ਦਾ ਵਿਰੋਧ ਵੀ ਕਰ ਰਹੇ ਹਨ ਪਰ ਫਿਰ ਵੀ ਪੰਜਾਬ ਸਰਕਾਰ ਕਾਫੀ ਨਾਜਾਇਜ਼ ਕਬਜ਼ੇ ਛੁਡਾਉਣ ਵਿਚ ਕਾਮਯਾਬ ਰਹੀ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਤੁਗਲਵਾਲ ਦੇ ਛੱਪੜ 'ਤੇ ਹੋਏ ਨਾਜਾਇਜ਼ ਕਬਜ਼ਿਆਂ ਤੋਂ ਪਰੇਸ਼ਾਨ ਹਨ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰ ਰਹੇ ਹਨ ਕਿ ਉਨ੍ਹਾਂ ਦੇ ਪਿੰਡ ਦੇ ਛੱਪੜ ਤੇ ਹੋਏ ਨਾਜਾਇਜ਼ ਕਬਜ਼ੇ ਹਟਾਏ ਜਾਣ ਕਿਉਂਕਿ ਛੱਪੜ 'ਤੇ ਨਾਜਾਇਜ਼ ਕਬਜ਼ੇ ਉਨ੍ਹਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਗਏ ਹਨ।
ਪਿੰਡ ਤੁਗਲਵਾਲ ਦੇ ਰਹਿਣ ਵਾਲੇ ਲੋਕਾਂ ਨੇ ਦੋਸ਼ ਲਾਇਆ ਕਿ ਪਿੰਡ 'ਚ ਬਣੇ ਛੱਪੜ 'ਤੇ ਕੁਝ ਲੋਕਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਕਾਰਨ ਬਰਸਾਤ ਦੇ ਪਾਣੀ ਦੀ ਕੋਈ ਨਿਕਾਸ ਨਹੀਂ ਰਹੀ, ਜਿਸ ਕਾਰਨ ਪਾਣੀ ਲੋਕਾਂ ਦੇ ਘਰਾਂ ਵਿਚ ਵੜ੍ਹ ਗਿਆ।
ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੇ ਕਿਹਾ ਕਿ ਪਿੰਡ 'ਚ ਬਣੇ ਛੱਪੜ ਉੱਤੇ ਲੋਕਾਂ ਵੱਲੋਂ ਨਾਜਾਇਜ਼ ਕਬਜ਼ੇ ਕੀਤੇ ਗਏ ਹਨ। ਹੁਣ ਬਰਸਾਤੀ ਮੌਸਮ ਚੱਲ ਰਿਹਾ ਹੈ ਤੇ ਪਿੰਡ 'ਚ ਪਾਣੀ ਦੀ ਨਿਕਾਸੀ ਕਿਸੇ ਪਾਸੇ ਵੀ ਨਾ ਹੋਣ ਕਾਰਨ ਪਾਣੀ ਸਾਡੇ ਘਰਾਂ ਵਿੱਚ ਵੜ ਗਿਆ। ਜਿਸ ਨਾਲ ਸਾਡੇ ਘਰਾਂ ਦੇ ਸਾਮਾਨ ਦਾ ਬਹੁਤ ਨੁਕਸਾਨ ਹੋਇਆ ਹੈ। ਉਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਿਸ ਤਰ੍ਹਾਂ ਬਾਕੀ ਪਿੰਡਾਂ ਵਿਚੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ ਹੈ, ਓਸੇ ਤਰ੍ਹਾਂ ਹੀ ਹਰਚੋਵਾਲ ਪਿੰਡ ਵੱਲ ਵੀ ਧਿਆਨ ਦਿੱਤਾ ਜਾਵੇ ਅਤੇ ਇੱਥੋਂ ਵੀ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇ ।
ਉੱਥੇ ਹੀ ਇਸ ਬਾਰੇ ਜਦੋਂ ਪਿੰਡ ਦੇ ਸਰਪੰਚ ਜਗੀਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨਾਂ ਦੇ ਸਰਪੰਚ ਬਣਨ ਤੋਂ ਪਹਿਲਾਂ ਹੀ ਲੋਕਾਂ ਵੱਲੋਂ ਛੱਪੜ ਦੇ ਉੱਤੇ ਕਬਜ਼ੇ ਕੀਤੇ ਗਏ ਸਨ। ਉਨਾਂ ਵੀ ਕਿਹਾ ਕਿ ਪਾਣੀ ਦੀ ਨਿਕਾਸੀ ਛੱਪੜ ਦੇ ਵਿਚ ਹੋ ਸਕੇ ਇਸ ਦੇ ਲਈ ਛੱਪੜ ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਵਾਉਣਾ ਬਹੁਤ ਜ਼ਰੂਰੀ ਹੈ।
Due to the illegal occupation of the pond in the village water entered the houses of the people in distress