ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਸਿਹਤ ਮੰਤਰੀ ਦਾ ਵਿਰੋਧ - ਅੰਮ੍ਰਿਤਸਰ 'ਚ ਅਸਤੀਫਿਆਂ ਦੀ ਲੱਗੀ ਝੜੀ, ਸਿਆਸਤ ਭਖੀ; ਜੌੜਾਮਾਜਰਾ ਤੋਂ ਮੰਗਿਆ ਅਸਤੀਫਾ

ਸਿਹਤ ਮੰਤਰੀ ਦਾ ਵਿਰੋਧ - ਅੰਮ੍ਰਿਤਸਰ 'ਚ ਅਸਤੀਫਿਆਂ ਦੀ ਲੱਗੀ ਝੜੀ, ਸਿਆ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਬੀਤੇ ਦਿਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦਾ ਦੌਰਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਦੇ ਨਾਲ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜ ਬਹਾਦੁਰ ਅਤੇ ਮੀਡੀਆ ਕਰਮੀ ਵੀ ਮੌਜੂਦ ਸਨ। ਦੌਰੇ ਦੇ ਦੌਰਾਨ ਇਕ ਬੈੱਡ ਉੱਤੇ ਜੰਮੀ ਹੋਈ ਧੂੜ ਵੇਖ ਕੇ ਸਿਹਤ ਮੰਤਰੀ ਨੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਨੂੰ ਉਸ ਧੂੜ ਵਾਲੇ ਬੈੱਡ 'ਤੇ ਲੇਟਣ ਲਈ ਮਜਬੂਰ ਕੀਤਾ । ਜਿਸ ਦੀ ਵੀਡੀਓ ਵੀ ਕਾਫੀ ਵਾਇਰਲ ਹੋਈ ।ਇਸ ਤੋਂ ਬਾਅਦ ਗੁੱਸੇ 'ਚ ਆਏ ਡਾ. ਰਾਜ ਬਹਾਦੁਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ । ਬੀਤੇ ਕੱਲ੍ਹ ਦੇਰ ਸ਼ਾਮ ਹੀ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰੀਡੈਂਟ ਡਾ. ਕੇਡੀ ਸਿੰਘ ਗੁਰੂ ਨਾਨਕ ਹਸਪਤਾਲ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਵਾਈਸ ਪ੍ਰਿੰਸੀਪਲ ਡਾ. ਜਗਦੇਵ ਸਿੰਘ ਕੁਲਾਰ ਨੇ ਵੀ ਆਪਣੇ ਅਸਤੀਫ਼ੇ ਦੇ ਦਿੱਤੇ ਹਨ। ਇਸ ਦੀ ਪੁਸ਼ਟੀ ਖੁਦ ਡਾ. ਕੇਡੀ ਸਿੰਘ ਨੇ ਕੀਤੀ ਹੈ ਹਾਲਾਂਕਿ ਕਿਸੇ ਮੀਟਿੰਗ ਵਿਚ ਮਸਰੂਫ਼ ਹੋਣ ਕਰਕੇ ਉਨ੍ਹਾਂ ਨਾਲ ਜ਼ਿਆਦਾ ਗੱਲ ਨਹੀਂ ਹੋ ਸਕੀ ਪਰ ਡਾ. ਕੇਡੀ ਸਿੰਘ ਵੱਲੋਂ ਅਸਤੀਫਿਆਂ ਦੀ ਗੱਲ ਦੀ ਪੁਸ਼ਟੀ ਕੀਤੀ ਗਈ ਹੈ।

ਸੁਖਪਾਲ ਖਹਿਰਾ ਨੇ ਸਿਹਤ ਮੰਤਰੀ ਦੇ ਰਵੱਈਏ ਦੀ ਕੀਤੀ ਨਿੰਦਾ
ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਿਹਤ ਮੰਤਰੀ ਦੇ ਰਵੱਈਏ ਦੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਡਾਕਟਰ ਰਾਜ ਬਹਾਦਰ ਵੀਸੀ ਬਾਬਾ ਫਰੀਦ ਯੂਨੀਵਰਸਿਟੀ ਨੂੰ ਜਨਤਕ ਤੌਰ 'ਤੇ ਜ਼ਲੀਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਮੀ ਹੈ ਤਾਂ ਅਧਿਕਾਰੀਆਂ ਤੋਂ ਸਪੱਸ਼ਟੀਕਰਨ ਮੰਗਣ ਦਾ ਢੁੱਕਵਾਂ ਤਰੀਕਾ ਹੈ ਪਰ ਮੰਤਰੀ ਦੀ ਇਹ ਕਾਰਵਾਈ ਹੰਕਾਰ ਅਤੇ ਅਨਪੜ੍ਹਤਾ ਨੂੰ ਠੇਸ ਪਹੁੰਚਾਉਂਦੀ ਹੈ।

ਪ੍ਰਤਾਪ ਸਿੰਘ ਬਾਜਵਾ ਵੱਲੋਂ ਵੀਸੀ ਨਾਲ ਦੁਰਵਿਹਾਰ ਦੀ ਨਿਖੇਧੀ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕਿਹਾ ਕਿ ਸਿਹਤ ਮੰਤਰੀ ਵੱਲੋਂ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵੀਸੀ ਡਾ. ਰਾਜ ਬਹਾਦੁਰ ਨਾਲ ਜਿਸ ਤਰ੍ਹਾਂ ਦਾ ਵਿਵਹਾਰ ਕੀਤਾ ਗਿਆ ਹੈ, ਉਹ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਭਗਵੰਤ ਮਾਨ ਇਸ ਹੰਕਾਰੀ ਮੰਤਰੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਅਜਿਹਾ ਵਿਵਹਾਰ ਸਾਡੇ ਡਾਕਟਰੀ ਭਾਈਚਾਰੇ ਨੂੰ ਦੂਰ ਕਰ ਦੇਵੇਗਾ।

ਡਾ. ਚੀਮਾ ਨੇ ਸਿਹਤ ਮੰਤਰੀ ਖ਼ਿਲਾਫ਼ ਕੀਤੀ ਕਾਰਵਾਈ ਦੀ ਮੰਗ
ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਕਿਹਾ ਕਿ ਸਿਹਤ ਮੰਤਰੀ ਵਲੋਂ ਬਾਬਾ ਫਰੀਦ ਯੂਨੀਵਰਸਿਟੀ ਦੇ ਵੀਸੀ ਡਾ.ਰਾਜ ਬਹਾਦਰ ਨਾਲ ਦੁਰਵਿਵਹਾਰ ਕਰਨਾ ਹੈਰਾਨ ਕਰਨ ਵਾਲਾ ਹੈ । ਇਸ ਨਾਲ ਸਮੁੱਚੇ ਡਾਕਟਰੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਮੈਡੀਕਲ ਐਸੋਸੀਏਸ਼ਨ ਨੇ ਸਿਹਤ ਮੰਤਰੀ ਤੋਂ ਅਸਤੀਫਾ ਮੰਗਿਆ
ਫੈਡਰੇਸ਼ਨ ਆਫ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਖਿਲਾਫ ਸਖ਼ਤ ਕਰਵਾਈ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਨੇ ਟਵੀਟ ਕਰ ਕੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀਸੀ ਡਾ. ਰਾਜ ਬਹਾਦਰ ਦਾ ਜਨਤਕ ਤੌਰ ‘ਤੇ ਅਪਮਾਨ ਕਿਸੇ ਵੀ ਕੀਮਤ ‘ਤੇ ਮਨਜ਼ੂਰ ਨਹੀਂ ਹੈ।

Opposition to the Health Minister The flurry of resignations in Amritsar has fueled politics Resignation sought from Jomadajra


Popular Posts
Just Now