ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026

ਵਿਨੋਦ ਘਈ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ

ਵਿਨੋਦ ਘਈ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਪੰਜਾਬ ਸਰਕਾਰ ਵੱਲੋਂ ਜ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ : ਵਿਨੋਦ ਘਈ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ ਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।


ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੀਨੀਅਰ ਵਕੀਲ ਵਿਨੋਦ ਘਈ ਦੀ ਪੰਜਾਬ ਦੇ ਐਡਵੋਕੇਟ ਜਨਰਲ (ਏ. ਜੀ.) ਵਜੋਂ ਨਿਯੁਕਤੀ ’ਤੇ ਮੋਹਰ ਲਾ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਅਨਮੋਲ ਰਤਨ ਸਿੱਧੂ ਨੇ 19 ਜੁਲਾਈ ਨੂੰ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅਨਮੋਲ ਰਤਨ ਸਿੱਧੂ ਨੂੰ ਆਮ ਆਦਮੀ ਪਾਰਟੀ ਵਾਲੀ ਪੰਜਾਬ ਸਰਕਾਰ ਨੇ ਮਾਰਚ ਵਿੱਚ ਅਡੀਸ਼ਨਲ ਜਨਰਲ ਦੇ ਅਹੁਦੇ ‘ਤੇ ਨਿਯੁਕਤ ਕੀਤਾ ਸੀ।ਪੰਜਾਬ ਦੇ ਏ. ਜੀ. ਅਨਮੋਲ ਰਤਨ ਸਿੱਧੂ ਵੱਲੋਂ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਕੀਲ ਵਿਨੋਦ ਘਈ ਦੇ ਨਾਂ ’ਤੇ ਬਤੌਰ ਏ. ਜੀ. ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਨੂੰ ਲੈ ਕੇ ਫਾਈਲ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਭੇਜੀ ਗਈ ਸੀ ਜਿਸ ‘ਤੇ ਰਾਜਪਾਲ ਵੱਲੋਂ ਮੋਹਰ ਲਗਾ ਦਿੱਤੀ ਗਈ ਹੈ ਤੇ ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਵੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

After Harjot Bains corona report came positive Speaker Kultar Sandhwan went into isolation


Popular Posts
Just Now