ਪ੍ਰਧਾਨ ਐਡਵੋਕੇਟ ਧਾਮੀ ਨੇ ਸਰਾਵਾਂ 'ਤੇ ਜੀਐੱਸਟੀ ਲਗਉਣ ਦੀ ਸਖ਼ਤ ਸ਼ਬਦਾਂ 'ਚ ਨਿੰਦਾ, ਕਹੀ ਇਹ ਗੱਲ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਦੁਆਰਾ ਗੁਰਦੁਆਰਾ ਸਾਹਿਬਾਨ ਨਾਲ ਸਬੰਧਿਤ ਸਰਾਵਾਂ 'ਤੇ ਜੀਐੱਸਟੀ ਲਗਉਣ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਰਫ ਸੰਗਤ ਦੀ ਸਹੂਲਤ ਲਈ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਂਦਾ ਹੈ ਨਾ ਕਿ ਵਪਾਰ ਵਜੋਂ।
ਉਨ੍ਹਾਂ ਭਾਰਤ ਸਰਕਾਰ ਪਾਸੋ ਗੁਰੂ ਘਰਾਂ 'ਤੇ ਜੀਐੱਸਟੀ ਲਾਉਣ ਦਾ ਇਹ ਫੈਸਲਾ ਵਾਪਿਸ ਲੈਣ ਦੀ ਮੰਗ ਕੀਤੀ ਤੇ ਕਿਹਾ ਕਿ ਇਸ ਸਬੰਧ 'ਚ ਅੱਜ ਭਾਰਤ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਵੀ ਭੇਜਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਦੇ ਆਸ਼ੇ ਪਾਸੇ ਸਥਿਤ ਸ੍ਰੀ ਅਖੰਡ ਪਾਠਾਂ ਲਈ ਬਣੇ ਕਮਰਿਆਂ ਦੇ ਸੁੰਦਰੀਕਰਨ ਦਾ ਕੱਮ ਮੁਕੱਮਲ ਹੋਣ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਤੇ ਹਾਜੀਰੀ ਭਰਨ ਪਹੁੰਚੇ ਸ਼ਨ । ਉਨ੍ਹਾਂ ਗੁਰੂ ਦੇ ਅੰਨਣ ਸੇਵਕ ਭਾਈ ਪ੍ਰਭਜੀਤ ਸਿੰਘ ਅਤੇ ਉਨ੍ਹਾਂ ਦੇ ਬੇਟੇ ਸੁਰਿੰਦਰਪਾਲ ਸਿੰਘ ਵਲੋਂ 50 ਦੇ ਕਰੀਬ ਕਮਰਿਆਂ ਦੇ ਸੁੰਦਰੀਕਰਨ ਦੀ ਸੇਵਾ ਕਰਵਾਉਣ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਧਰਮ ਪ੍ਰਚਾਰ ਦਾ ਦਫ਼ਤਰ ਖੋਲ੍ਹਣ ਦੇ ਫੈਸਲੇ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਭਰ ਦੇ ਇਤਿਹਾਸਿਕ ਗੁਰੂ ਘਰਾਂ ਦੇ ਪ੍ਰਬੰਧ 'ਤੇ ਸਾਂਭ ਸੰਭਾਲ ਦੀ ਸੇਵਾ ਕੀਤੀ ਜਾਂਦੀ ਹੈ, ਜਦਕਿ ਦਿੱਲੀ ਕਮੇਟੀ ਸਿਰਫ ਦਿੱਲੀ ਦੇ ਗੁਰਦਆਰਾ ਸਾਹਿਬਾਨ ਦੇ ਪ੍ਰਬੰਧ ਦੀ ਸੇਵਾ ਕਰਦੀ ਹੈ। ਉਨ੍ਹਾਂ ਦਿੱਲੀ ਕਮੇਟੀ ਦੀ ਮਨਸ਼ਾ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਸੰਗਤ ਦੀ ਸਹੂਲਤ ਲਈ ਦਿੱਲੀ ਸਿੱਖੇ ਕੁਛ ਕਾਰਜ ਕੀਤੇ ਗਏ ਸਨ ਇੰਝ ਲਗ ਰਿਹਾ ਹੈ ਕਿ ਉਸ ਤੋਂ ਬਾਅਦ ਦਿੱਲੀ ਕਮੇਟੀ ਵੱਲੋਂ ਮੁਕਾਬਲੇ ਦੀ ਭਾਵਨਾ ਨਾਲ ਇਹ ਫੈਸਲਾ ਲਿਆ ਗਿਆ ਹੈ, ਜਦਕਿ ਦਿੱਲੀ ਦੇ ਨਾਲ ਲਗਦੇ ਇਲਾਕਿਆਂ 'ਚ ਧਰਮ ਪ੍ਰਚਾਰ ਦੀ ਲਹਿਰ ਪ੍ਰਚੰਡ ਕਰਨ ਦੀ ਵੱਡੀ ਲੋੜ ਹੈ। ਉਨ੍ਹਾਂ ਦਿੱਲੀ ਕਮੇਟੀ ਨੂੰ ਨੇਕ ਨੀਤੀ ਨਾਲ ਸਿੱਖ ਧਰਮ ਦੇ ਪ੍ਰਚਾਰ ਦੀ ਸੇਵਾ ਕਰਨ ਦੀ ਨਸੀਹਤ ਦਿੱਤੀ।
The chief minister himself took the reins of the campaign to free the possession of 2828 acres of land from the rasukhdars