ਪੰਜਾਬ ਦੇ ਇਸ ਜ਼ਿਲ੍ਹੇ 'ਚ ਕੱਲ੍ਹ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਮਾਲੇਰਕੋਟਲਾ : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਮਾਲੇਰਕੋਟਲਾ ਦੇ ਡੀਸੀ ਨੇ ਜ਼ਿਲ੍ਹੇ 'ਚ 9 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਹੈ। ਡੀਸੀ ਵਲੋਂ ਜਾਰੀ ਹੁਕਮਾਂ 'ਚ ਕਿਹਾ ਜਾ ਰਿਹਾ ਕਿ ਇਸ ਦਿਨ ਸਮੂਹ ਵਿਦਿਅਕ ਅਦਾਰੇ ਬੰਦ ਰਹਿਣਗੇ। ਦਰਅਸਲ 9 ਅਗਸਤ ਨੂੰ ਮੁਹੱਰਮ ਹੈ ਤੇ ਇਸ ਜ਼ਿਲ੍ਹੇ 'ਚ ਇਸਲਾਮ ਧਰਮ ਨੂੰ ਮੰਨਣ ਵਾਲੇ ਲੋਕ ਵੱਡੀ ਗਿਣਤੀ 'ਚ ਰਹਿੰਦੇ ਹਨ ਜੋ ਕਿ ਇਸ ਦਿਨ ਪ੍ਰਤੀ ਕਾਫੀ ਸ਼ਰਧਾ ਰੱਖਦੇ ਹਨ।

In this district of Punjab a holiday has been announced tomorrow all educational institutions will remain closed